ਹੋਰ ਖਬਰਾਂ

ਲੁਧਿਆਣਾ : 3 ਮੰਜ਼ਿਲਾ ਇਮਾਰਤ ਨੂੰ ਲੱਗੀ ਭਿਆਨਕ ਅੱਗ  ,ਫਾਇਰ ਬ੍ਰਿਗੇਡ ਨੇ ਪਾਇਆ ਅੱਗ 'ਤੇ ਕਾਬੂ

By Shanker Badra -- November 23, 2019 2:09 pm

ਲੁਧਿਆਣਾ : 3 ਮੰਜ਼ਿਲਾ ਇਮਾਰਤ ਨੂੰ ਲੱਗੀ ਭਿਆਨਕ ਅੱਗ  ,ਫਾਇਰ ਬ੍ਰਿਗੇਡ ਨੇ ਪਾਇਆ ਅੱਗ 'ਤੇ ਕਾਬੂ:ਲੁਧਿਆਣਾ : ਲੁਧਿਆਣਾ ਦੇ ਮਾਧੋਪੁਰੀ ਚੌਂਕ ਨੇੜੇ ਅੱਜ ਹੌਜ਼ਰੀ ਫੈਕਟਰੀ ਨੂੰ ਭਿਆਨਕ ਅੱਗ ਲੱਗ ਗਈ ਹੈ।ਇਸ ਦੀ ਸੂਚਨਾ ਮਿਲਦਿਆ ਹੀ ਅੱਗ ਬੁਝਾਊ ਦਸਤੇ ਦੀਆਂ 10 ਗੱਡੀਆਂ ਮੌਕੇ 'ਤੇ ਪਹੁੰਚ ਗਈਆਂ ਹਨ ਅਤੇ ਅੱਗ ਉੱਪਰ ਕਾਬੂ ਪਾਉਣ ਦੀਆਂ ਕੋਸ਼ਿਸ਼ਾਂ ਸ਼ੁਰੂ ਕਰ ਦਿੱਤੀਆਂ।

Ludhiana 3 Floor building Fire , Fire brigade Fire under control ਲੁਧਿਆਣਾ : 3 ਮੰਜ਼ਿਲਾ ਇਮਾਰਤ ਨੂੰ ਲੱਗੀ ਭਿਆਨਕ ਅੱਗ  ,ਫਾਇਰ ਬ੍ਰਿਗੇਡ ਨੇ ਪਾਇਆ ਅੱਗ 'ਤੇ ਕਾਬੂ

ਇਸ ਦੌਰਾਨ ਅੱਗ ਲੱਗਦਿਆਂ ਹੀ ਨੇੜੇ-ਤੇੜੇ ਦੇ ਘਰਾਂ ਤੇ ਦੁਕਾਨਾਂ ਵਿੱਚ ਮੌਜੂਦ ਲੋਕ ਘਰੋਂ ਬਾਹਰ ਆ ਗਏ। ਇਸ ਅੱਗ ਵਿੱਚ ਕਾਫੀ ਨੁਕਸਾਨ ਹੋਇਆ ਹੈ। ਇਸ ਵੇਲੇ ਫਾਇਰ ਬ੍ਰਿਗੇਡ ਨੇ ਬੜੀ ਮੁਸ਼ਕਿਲ ਨਾਲ ਅੱਗ ਉੱਪਰ ਕਾਬੂ ਪਾ ਲਿਆ ਹੈ।

Ludhiana 3 Floor building Fire , Fire brigade Fire under control ਲੁਧਿਆਣਾ : 3 ਮੰਜ਼ਿਲਾ ਇਮਾਰਤ ਨੂੰ ਲੱਗੀ ਭਿਆਨਕ ਅੱਗ  ,ਫਾਇਰ ਬ੍ਰਿਗੇਡ ਨੇ ਪਾਇਆ ਅੱਗ 'ਤੇ ਕਾਬੂ

ਦੱਸਿਆ ਜਾ ਰਿਹਾ ਹੈ ਕਿ ਜਿਸ 3 ਮੰਜ਼ਿਲਾਇਮਾਰਤ ਵਿੱਚ ਅੱਗ ਲੱਗੀ ਹੈ ,ਉਸ ਵਿੱਚ ਪਲਾਸਟਿਕ ਦੇ ਲਿਫਾਫਿਆਂ ਦਾ ਕਾਰੋਬਾਰ ਹੈ ਅਤੇ ਦੂਜੀ ਮੰਜ਼ਿਲ 'ਤੇ ਗੋਦਾਮ ਸੀ, ਜਿਸ ਨੂੰ ਦੇਖਦੇ ਹੀ ਦੇਖਦੇ ਅੱਗ ਲੱਗ ਗਈ ਹੈ।
-PTCNews

  • Share