ਲੁਧਿਆਣਾ ‘ਚ ਵੀ ਪ੍ਰਸ਼ਾਸਨ ਦੀ ਲਾਪਰਵਾਹੀ ਆਈ ਸਾਹਮਣੇ ,ਵਾਪਰ ਸਕਦਾ ਸੀ ਵੱਡਾ ਹਾਦਸਾ

Ludhiana administration Negligence happened major accident

ਲੁਧਿਆਣਾ ‘ਚ ਵੀ ਪ੍ਰਸ਼ਾਸਨ ਦੀ ਲਾਪਰਵਾਹੀ ਆਈ ਸਾਹਮਣੇ ,ਵਾਪਰ ਸਕਦਾ ਸੀ ਵੱਡਾ ਹਾਦਸਾ:ਲੁਧਿਆਣਾ ‘ਚ ਵੀ ਪ੍ਰਸ਼ਾਸਨ ਦੀ ਵੱਡੀ ਲਾਪਰਵਾਹੀ ਸਾਹਮਣੇ ਆਈ ਹੈ।ਪ੍ਰਸ਼ਾਸਨ ਦੀ ਇਸ ਲਾਪਰਵਾਹੀ ਕਾਰਨ ਕੋਈ ਵੱਡਾ ਹਾਦਸਾ ਵਾਪਰ ਸਕਦਾ ਸੀ ,ਪਰ ਚੰਗੀ ਕਿਸਮਤ ਨੂੰ ਕੋਈ ਜਾਨੀ ਨੁਕਸਾਨ ਨਹੀਂ ਹੋਇਆ।

ਜਾਣਕਾਰੀ ਅਨੁਸਾਰ ਲੁਧਿਆਣਾ ‘ਚ ਮਿਲਰ ਗੰਜ ਧੁਰੀ ਲਾਈਨਾਂ ‘ਤੇ ਵੀ ਦੁਸਹਿਰੇ ਦਾ ਸਮਾਗਮ ਮਨਾਇਆ ਜਾ ਰਿਹਾ ਸੀ।ਜਿਸ ਦੀਆਂ ਕੁੱਝ ਤਸਵੀਰਾਂ ਸਾਹਮਣੇ ਆਈਆਂ ਹਨ।ਇਨ੍ਹਾਂ ਤਸਵੀਰਾਂ ‘ਚ ਤੁਸੀਂ ਦੇਖ ਸਕਦੇ ਹੋ ਕਿ ਜਦ ਦੁਸਹਿਰੇ ਦਾ ਸਮਾਗਮ ਚੱਲ ਰਿਹਾ ਸੀ ਤਾਂ ਇੱਕ ਰੇਲ ਗੱਡੀ ਓਥੋਂ ਦੀ ਲੰਘ ਰਹੀ ਹੈ।ਜਿਸ ਕਾਰਨ ਰੇਲਵੇ ਟ੍ਰੈਕ ‘ਤੇ ਭੀੜ ਇਕੱਠੀ ਹੋ ਗਈ।ਜਿਸ ਕਾਰਨ ਕਦੇ ਵੀ ਇਸ ਥਾਂ ਹਾਦਸਾ ਵਾਪਰ ਸਕਦਾ ਸੀ।

ਇਸ ਦੌਰਾਨ ਇਥੇ ਕੋਈ ਵੱਡਾ ਹਾਦਸਾ ਹੋਣ ਤੋਂ ਬਚਾਅ ਰਹਿ ਗਿਆ ਹੈ ਪਰ ਇਸ ਨੂੰ ਪ੍ਰਸ਼ਾਸਨ ਦੀ ਲਾਪਰਵਾਹੀ ਜ਼ਰੂਰ ਦੱਸਿਆ ਜਾ ਸਕਦਾ ਹੈ ਕਿ ਪ੍ਰਸ਼ਾਸਨ ਕਿਵੇਂ ਲਾਪਰਵਾਹ ਹੋ ਕੇ ਇਹ ਸਮਾਗਮ ਮਨਾ ਰਿਹਾ ਹੈ।ਜਾਣਕਾਰੀ ਅਨੁਸਾਰ ਜਿੱਥੇ ਰੇਲਵੇ ਟ੍ਰੈਕ ਦੇ ਨੇੜੇ ਰਾਵਣ ਨੂੰ ਫੂਕਿਆ ਗਿਆ ਸੀ ,ਇਸ ਰੇਲਵੇ ਟ੍ਰੈਕ ਦੇ ਨੇੜੇ 5 ਜਗ੍ਹਾ ਹੋਰ ਵੀ ਰਾਵਣ ਨੂੰ ਫੂਕਿਆ ਗਿਆ ਸੀ।

ਇਸੇ ਦਿਨ ਹੀ ਅੰਮ੍ਰਿਤਸਰ ‘ਚ ਧੋਬੀ ਘਾਟ ਦੇ ਨਜ਼ਦੀਕ ਜੌੜਾ ਫ਼ਾਟਕ ‘ਤੇ ਦੁਸਹਿਰੇ ਮੌਕੇ ਵੱਡਾ ਰੇਲ ਹਾਦਸਾ ਹੋਣ ਕਾਰਨ ਲਗਭਗ 59 ਲੋਕਾਂ ਦੀ ਮੌਤ ਹੋ ਗਈ ਪਰ ਇਹ ਗਿਣਤੀ ਵੱਧਣ ਦਾ ਖ਼ਦਸ਼ਾ ਹੈ, ਕਿਉਂਕਿ ਇਸ ਹਾਦਸੇ ‘ਚ ਵੱਡੀ ਗਿਣਤੀ ‘ਚ ਲੋਕ ਜ਼ਖ਼ਮੀ ਹੋਏ ਹਨ।ਇਸ ਦੌਰਾਨ 100 ਦੇ ਕਰੀਬ ਲੋਕਾਂ ਦੇ ਜ਼ਖਮੀ ਹੋਣ ਦੀ ਜਾਣਕਾਰੀ ਮਿਲੀ ਹੈ।
-PTCNews