Mon, May 6, 2024
Whatsapp

ਲੁਧਿਆਣਾ-ਬਠਿੰਡਾ ਨੈਸ਼ਨਲ ਹਾਈਵੇਅ 'ਤੇ ਭਿਆਨਕ ਹਾਦਸੇ ਦੌਰਾਨ 4 ਲੋਕਾਂ ਦੀ ਮੌਤ,ਤਿੰਨ ਗੰਭੀਰ ਜ਼ਖ਼ਮੀ

Written by  Shanker Badra -- October 13th 2018 10:17 AM -- Updated: October 13th 2018 10:31 AM
ਲੁਧਿਆਣਾ-ਬਠਿੰਡਾ ਨੈਸ਼ਨਲ ਹਾਈਵੇਅ 'ਤੇ ਭਿਆਨਕ ਹਾਦਸੇ ਦੌਰਾਨ 4 ਲੋਕਾਂ ਦੀ ਮੌਤ,ਤਿੰਨ ਗੰਭੀਰ ਜ਼ਖ਼ਮੀ

ਲੁਧਿਆਣਾ-ਬਠਿੰਡਾ ਨੈਸ਼ਨਲ ਹਾਈਵੇਅ 'ਤੇ ਭਿਆਨਕ ਹਾਦਸੇ ਦੌਰਾਨ 4 ਲੋਕਾਂ ਦੀ ਮੌਤ,ਤਿੰਨ ਗੰਭੀਰ ਜ਼ਖ਼ਮੀ

ਲੁਧਿਆਣਾ-ਬਠਿੰਡਾ ਨੈਸ਼ਨਲ ਹਾਈਵੇਅ 'ਤੇ ਭਿਆਨਕ ਹਾਦਸੇ ਦੌਰਾਨ 4 ਲੋਕਾਂ ਦੀ ਮੌਤ,ਤਿੰਨ ਗੰਭੀਰ ਜ਼ਖ਼ਮੀ:ਲੁਧਿਆਣਾ-ਬਠਿੰਡਾ ਨੈਸ਼ਨਲ ਹਾਈਵੇਅ 'ਤੇ ਅੱਜ ਸਵੇਰੇ ਇੱਕ ਭਿਆਨਿਕ ਸੜਕ ਹਾਦਸਾ ਵਾਪਰਿਆ ਹੈ।ਇਸ ਹਾਦਸੇ ਦੌਰਾਨ ਚਾਰ ਵਿਅਕਤੀਆਂ ਦੀ ਮੌਤ ਹੋ ਗਈ ਹੈ ਅਤੇ ਤਿੰਨ ਗੰਭੀਰ ਜ਼ਖ਼ਮੀ ਹੋ ਗਏ ਹਨ। ਜਾਣਕਾਰੀ ਮੁਤਾਬਕ ਇੱਕ ਟੈਂਪੂ ਟ੍ਰੈਵਲ ਤੇਜ਼ ਰਫਤਾਰ ਕਾਰਨ ਭਰੇ ਟਰੱਕ ਨਾਲ ਟਕਰਾ ਗਈ ,ਜਿਸ ਕਾਰਨ ਇਹ ਹਾਦਸਾ ਵਾਪਰਿਆ ਹੈ।ਚਸ਼ਮਦੀਦਾਂ ਮੁਤਾਬਕ ਇਹ ਹਾਦਸਾ ਇੰਨਾ ਭਿਆਨਕ ਸੀ ਕਿ ਟੈਂਪੂ ਟ੍ਰੈਵਲ ਦੇ ਪਰਖੱਚੇ ਉੱਡ ਗਏ ਹਨ।ਇਹ ਹਾਦਸਾ ਬਰਨਾਲਾ ਦੇ ਪਿੰਡ ਨਿਹਾਲੂਵਾਲ ਕੋਲ ਵਾਪਰਿਆ ਹੈ। ਇਹ ਹਾਦਸਾ ਇੰਨਾ ਜ਼ਬਰਦਸਤ ਸੀ ਕਿ ਮੌਕੇ 'ਤੇ ਹੀ ਟੈਂਪੂ ਟ੍ਰੈਵਲ 'ਚ ਬੈਠੇ ਚਾਰ ਵਿਅਕਤੀਆਂ ਦੀ ਮੌਤ ਹੋ ਗਈ , ਜਦੋਂ ਕਿ 3 ਹੋਰ ਗੰਭੀਰ ਰੂਪ 'ਚ ਜ਼ਖਮੀਂ ਹੋ ਗਏ, ਜਿਨ੍ਹਾਂ ਨੂੰ ਤੁਰੰਤ ਨੇੜੇ ਦੇ ਹਸਪਤਾਲ 'ਚ ਭਰਤੀ ਕਰਾਇਆ ਗਿਆ ਹੈ।ਫਿਲਹਾਲ ਮੌਕੇ 'ਤੇ ਪੁੱਜੀ ਪੁਲਸ ਨੇ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। -PTCNews


Top News view more...

Latest News view more...