ਲੁਧਿਆਣਾ 'ਚ ਬੈੱਡ ਬਣਾਉਣ ਵਾਲੀ ਫੈਕਟਰੀ ਨੂੰ ਲੱਗੀ ਭਿਆਨਕ ਅੱਗ
ਲੁਧਿਆਣਾ 'ਚ ਬੈੱਡ ਬਣਾਉਣ ਵਾਲੀ ਫੈਕਟਰੀ ਨੂੰ ਲੱਗੀ ਭਿਆਨਕ ਅੱਗ:ਲੁਧਿਆਣਾ ਦੇ ਡਿਵੀਜ਼ਨ ਨੰਬਰ ਤਿੰਨ ਦੇ ਨਜ਼ਦੀਕ ਸੋਫੇ ਅਤੇ ਬੈੱਡ ਬਣਾਉਣ ਵਾਲੀ ਇੱਕ ਫੈਕਟਰੀ 'ਚ ਅੱਗ ਲੱਗਣ ਦੀ ਸੂਚਨਾ ਪ੍ਰਾਪਤ ਹੋਈ ਹੈ।ਅੱਗ 'ਤੇ ਕਾਬੂ ਪਾਉਣ ਲਈ ਫਾਇਰ ਬ੍ਰਿਗੇਡ ਦੀਆਂ 6 ਗੱਡੀਆਂ ਮੌਕੇ 'ਤੇ ਪਹੁੰਚੀਆਂ ਹਨ।ਜਿਸ ਤੋਂ ਬਾਅਦ ਅੱਗ 'ਤੇ ਕਾਬੂ ਪਾਇਆ ਗਿਆ ਹੈ।ਹਾਲਾਂਕਿ ਇਸ ਘਟਨਾ 'ਚ ਲੱਖਾਂ ਦਾ ਮਾਲੀ ਨੁਕਸਾਨ ਹੋਣ ਦਾ ਅਨੁਮਾਨ ਲਗਾਇਆ ਜਾ ਰਿਹਾ ਹੈ ਪਰ ਇਸ ਹਾਦਸੇ 'ਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ।ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਮੌਕੇ 'ਤੇ ਮੌਜੂਦ ਅਧਿਕਾਰੀਆਂ ਮੁਤਾਬਕ ਫੈਕਟਰੀ 'ਚ ਅੱਗ ਲੱਗਣ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗਾ ਹੈ। -PTCNews