“ਭਾਰਤ ਬੰਦ” ਦਾ ਲੁਧਿਆਣਾ ‘ਚ ਮਿਲ ਰਿਹੈ ਹੁੰਗਾਰਾ, ਗਿਆਸਪੁਰਾ ਫਾਟਕ ‘ਤੇ ਰੋਕੀ ਟਰੇਨ

Ldh Bharat Bandh

“ਭਾਰਤ ਬੰਦ” ਦਾ ਲੁਧਿਆਣਾ ‘ਚ ਮਿਲ ਰਿਹੈ ਹੁੰਗਾਰਾ, ਗਿਆਸਪੁਰਾ ਫਾਟਕ ‘ਤੇ ਰੋਕੀ ਟਰੇਨ,ਲੁਧਿਆਣਾ: ਕੇਂਦਰ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਖਿਲਾਫ ਵੱਖ-ਵੱਖ ਜਥੇਬੰਦੀਆਂ ਭਾਰਤ ਬੰਦ ਦਾ ਐਲਾਨ ਕੀਤਾ ਗਿਆ ਹੈ। ਜਿਸ ਦਾ ਅਸਰ ਪੂਰੇ ਪੰਜਾਬ ‘ਚ ਦੇਖਣ ਨੂੰ ਮਿਲ ਰਿਹਾ ਹੈ।

Ldh Bharat Bandh ਉਥੇ ਹੀ ਲੁਧਿਆਣਾ ‘ਚ ਭਾਰਤ ਬੰਦ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਲੁਧਿਆਣਾ ਦੇ ਗਿਆਸਪੁਰਾ ਫਾਟਕ ‘ਤੇ ਪ੍ਰਦਰਸ਼ਨਕਾਰੀਆਂ ਵਲੋਂ ਟਰੇਨ ਰੋਕੀ ਗਈ ਹੈ ਅਤੇ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।ਪ੍ਰਦਰਸ਼ਨਕਾਰੀਆਂ ਵਲੋਂ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਖਿਲਾਫ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ।

ਹੋਰ ਪੜ੍ਹੋ: ਨਵੀਂ ਦਿੱਲੀ :ਐੱਸਸੀ/ਐੱਸਟੀ ਐਕਟ ਖਿਲਾਫ ਸਵਰਨ ਜਥੇਬੰਦੀਆਂ ਵੱਲੋਂ ਅੱਜ ਭਾਰਤ ਬੰਦ ਦਾ ਐਲਾਨ

ਦੱਸਣਯੋਗ ਹੈ ਕਿ ਅੱਜ ਸਰਕਾਰ ਦੀਆਂ ‘ਲੋਕ ਵਿਰੋਧੀ’ ਨੀਤੀਆਂ ਖਿਲਾਫ 10 ਕੇਂਦਰੀ ਟਰੇਡ ਯੂਨੀਅਨ ਵਲੋਂ ਕੀਤੀ ਜਾ ਰਹੀ ਦੇਸ਼ ਵਿਆਪੀ ਹੜਤਾਲ ‘ਚ ਤਕਰੀਬਨ 25 ਕਰੋੜ ਲੋਕ ਹਿੱਸਾ ਲੈ ਰਹੇ ਹਨ।

Ldh Bharat Bandh ਇਸ ਹੜਤਾਲ ਦੌਰਾਨ, ਸਰਵਜਨਿਕ ਟਰਾਂਸਪੋਰਟ, ਦੁੱਧ ਅਤੇ ਸਬਜ਼ੀਆਂ ਤੋਂ ਇਲਾਵਾ ਨੈੱਟਵਰਕਿੰਗ, ਏ.ਟੀ.ਐੱਮ. ਫੰਡ ਟਰਾਂਸਫਰ ਵਰਗੀਆਂ ਸੇਵਾਵਾਂ ਵੀ ਪ੍ਰਭਾਵਿਤ ਹੋ ਰਹੀਆਂ ਹਨ।

ਹੋਰ ਖਬਰਾਂ ਦੇਖਣ ਲਈ ਸਾਡਾ ਯੂ-ਟਿਊਬ ਚੈਨਲ Subscribe ਕਰੋ:

-PTC News