ਮੁੱਖ ਖਬਰਾਂ

ਲੁਧਿਆਣਾ ਬੰਬ ਧਮਾਕਾ: ਜ਼ਖਮੀਆਂ ਦਾ ਹਾਲ ਪੁੱਛਣ ਹਸਪਤਾਲ ਪਹੁੰਚੇ ਸੁਖਬੀਰ ਸਿੰਘ ਬਾਦਲ

By Riya Bawa -- December 24, 2021 5:49 pm

ਲੁਧਿਆਣਾ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਲੁਧਿਆਣਾ ਪੁੱਜੇ। ਜਿਸ ਦੌਰਾਨ ਉਹ ਬੰਬ ਧਮਾਕੇ 'ਚ ਜ਼ਖਮੀ ਹੋਏ ਲੋਕਾਂ ਦਾ ਹਾਲ ਜਾਨਣ ਲਈ ਲੁਧਿਆਣਾ ਦੇ ਡੀ.ਐੱਮ.ਸੀ ਹਸਪਤਾਲ ਪਹੁੰਚੇ। ਜ਼ਖਮੀ ਹੋਏ ਲੋਕਾਂ ਦਾ ਹਾਲ-ਚਾਲ ਪੁੱਛਿਆ। ਉਨ੍ਹਾਂ ਨੇ ਜ਼ਖਮੀ ਵਿਅਕਤੀਆਂ ਦੇ ਪਰਿਵਾਰਿਕ ਮੈਂਬਰਾਂ ਨਾਲ ਵੀ ਗੱਲਬਾਤ ਕੀਤੀ।

ਇਥੇ ਇਹ ਵੀ ਦੱਸ ਦੇਈਏ ਕਿ ਲੁਧਿਆਣਾ ਕੋਰਟ 'ਚ ਹੋਏ ਬੰਬ ਧਮਾਕੇ 'ਚ ਖਾਲਿਸਤਾਨ ਸਮਰਥਕ ਗਰੁੱਪ ਦੀ ਭੂਮਿਕਾ ਹੋਣ ਦੀ ਖਬਰ ਹੈ। ਖੁਫੀਆ ਏਜੰਸੀਆਂ ਨੂੰ ਜਾਣਕਾਰੀ ਹੈ ਕਿ ਇਸ ਧਮਾਕੇ ਵਿਚ ਪਾਕਿਸਤਾਨ ਦੀ ਆਈਐਸਆਈ (ISI) ਦੀ ਹਮਾਇਤ ਪ੍ਰਾਪਤ ਇਕ ਗਰੁੱਪ ਸ਼ਾਮਲ ਹੈ।

ਹੋਰ ਪੜ੍ਹੋ: 'ਆਪ' ਵੱਲੋਂ ਉਮੀਦਵਾਰਾਂ ਦੀ ਤੀਜੀ ਸੂਚੀ ਜਾਰੀ, ਜਾਣੋ ਕਿਸ ਨੂੰ ਕਿੱਥੋਂ ਮਿਲੀ ਟਿਕਟ

ਨਿਊਜ਼ ਏਜੰਸੀ ਏਐਨਆਈ ਮੁਤਾਬਕ ਇਕ ਸੀਨੀਅਰ ਅਧਿਕਾਰੀ ਨੇ ਕਿਹਾ ਕਿ ਲਾਲ ਕਿਲੇ ਦੀ ਘਟਨਾ ਤੋਂ ਬਾਅਦ ਏਜੰਸੀਆਂ ਅਲਰਟ ਮੋਡ 'ਤੇ ਹਨ। ਉਹ ਆਪਣੀ ਲਹਿਰ ਨੂੰ ਮੁੜ ਸੁਰਜੀਤ ਕਰਨ ਦੀਆਂ ਤਿਆਰੀਆਂ ਕਰ ਰਹੀਆਂ ਖਾਲਿਸਤਾਨੀ ਤਾਕਤਾਂ 'ਤੇ ਲਗਾਤਾਰ ਨਜ਼ਰ ਰੱਖ ਰਹੇ ਹਨ।

-PTC News

  • Share