ਲੜਕੀ ਨਾਲ ਜਬਰ-ਜ਼ਨਾਹ ਕਰਨ ਤੋਂ ਬਾਅਦ ਹੱਤਿਆ ਕਰਨ ਵਾਲੇ ਦੋਸ਼ੀ ਨੂੰ ਉਮਰ ਕੈਦ ਦੀ ਸਜ਼ਾ
ਲੁਧਿਆਣਾ : ਵਧੀਕ ਸੈਸ਼ਨ ਜੱਜ ਜਰਨੈਲ ਸਿੰਘ ਦੀ ਅਦਾਲਤ ਨੇ ਸੋਮਵਾਰ ਨੂੰ ਬੱਚੀ ਨਾਲ ਜਬਰ-ਜ਼ਨਾਹ ਤੋਂ ਬਾਅਦ ਹੱਤਿਆ ਕਰਨ ਵਾਲੇ ਸੰਜੇ ਕੁਮਾਰ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਉਸਨੂੰ 1.51 ਲੱਖ ਰੁਪਏ ਦਾ ਜੁਰਮਾਨਾ ਵੀ ਲਗਾਇਆ ਗਿਆ ਹੈ। ਦੋਸ਼ੀ ਲੁਧਿਆਣਾ ਦੇ ਕਮਲਾ ਨਗਰ ਦਾ ਰਹਿਣ ਵਾਲਾ ਹੈ।
[caption id="attachment_555945" align="aligncenter" width="300"] ਲੜਕੀ ਨਾਲ ਜਬਰ-ਜ਼ਨਾਹ ਕਰਨ ਤੋਂ ਬਾਅਦ ਹੱਤਿਆ ਕਰਨ ਵਾਲੇ ਦੋਸ਼ੀ ਨੂੰ ਉਮਰ ਕੈਦ ਦੀ ਸਜ਼ਾ[/caption]
ਇਸੇ ਕੇਸ ਵਿੱਚ ਮੁਹੱਲਾ ਸ਼ਹੀਦ ਭਗਤ ਸਿੰਘ ਨਗਰ ਦੇ ਰਹਿਣ ਵਾਲੇ ਜੱਥੇਦਾਰ ਸਿੰਘ ਉਰਫ਼ ਮਿੱਠੂ ਨੂੰ ਸਬੂਤਾਂ ਦੀ ਘਾਟ ਕਾਰਨ ਬਰੀ ਕਰ ਦਿੱਤਾ ਗਿਆ ਹੈ। ਜਾਣਕਾਰੀ ਅਨੁਸਾਰ ਲੜਕੀ ਦੇ ਦਾਦੇ ਦੀ ਸ਼ਿਕਾਇਤ 'ਤੇ ਥਾਣਾ ਫੋਕਲ ਪੁਆਇੰਟ ਵਿਖੇ 20 ਦਸੰਬਰ 2015 ਨੂੰ ਜਬਰ-ਜ਼ਨਾਹ ਅਤੇ ਕਤਲ ਦਾ ਮਾਮਲਾ ਦਰਜ ਕੀਤਾ ਗਿਆ ਸੀ।
[caption id="attachment_555944" align="aligncenter" width="259"]
ਲੜਕੀ ਨਾਲ ਜਬਰ-ਜ਼ਨਾਹ ਕਰਨ ਤੋਂ ਬਾਅਦ ਹੱਤਿਆ ਕਰਨ ਵਾਲੇ ਦੋਸ਼ੀ ਨੂੰ ਉਮਰ ਕੈਦ ਦੀ ਸਜ਼ਾ[/caption]
ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ਦੱਸਿਆ ਗਿਆ ਕਿ ਉਸ ਦੀ ਪੋਤੀ ਸਕੂਲ 'ਚ ਪੜ੍ਹਾਉਂਦੀ ਸੀ। ਉਹ 5 ਨਵੰਬਰ ਨੂੰ ਸਕੂਲ ਤੋਂ ਘਰ ਨਹੀਂ ਪਰਤੀ। ਸੰਜੇ ਕੁਮਾਰ ਉਸ ਨਾਲ ਜ਼ਬਰਦਸਤੀ ਵਿਆਹ ਕਰਵਾਉਣਾ ਚਾਹੁੰਦਾ ਸੀ ,ਇਸ ਲਈ ਉਸ ਨੇ ਉਸ ਨੂੰ ਅਗਵਾ ਕਰ ਲਿਆ। ਇਸ ਤੋਂ ਬਾਅਦ ਉਸ ਨੇ ਬਲਾਤਕਾਰ ਕਰਕੇ ਉਸ ਦੀ ਹੱਤਿਆ ਕਰ ਦਿੱਤੀ।
[caption id="attachment_555943" align="aligncenter" width="300"]
ਲੜਕੀ ਨਾਲ ਜਬਰ-ਜ਼ਨਾਹ ਕਰਨ ਤੋਂ ਬਾਅਦ ਹੱਤਿਆ ਕਰਨ ਵਾਲੇ ਦੋਸ਼ੀ ਨੂੰ ਉਮਰ ਕੈਦ ਦੀ ਸਜ਼ਾ[/caption]
ਇਸ ਤੋਂ ਬਾਅਦ ਪੁਲਿਸ ਨੇ ਸੰਜੇ ਨੂੰ ਗ੍ਰਿਫਤਾਰ ਕਰ ਲਿਆ। ਪੁੱਛਗਿੱਛ ਦੌਰਾਨ ਉਸ ਨੇ ਪੁਲੀਸ ਨੂੰ ਦੱਸਿਆ ਕਿ ਇਸ ਜੁਰਮ ਵਿੱਚ ਜਤਿੰਦਰ ਕੁਮਾਰ ਨੇ ਉਸ ਦਾ ਸਾਥ ਦਿੱਤਾ ਸੀ। ਦੋਵੇਂ ਲੜਕੀ ਨੂੰ ਅਗਵਾ ਕਰਨ ਤੋਂ ਬਾਅਦ ਉਸ ਨੂੰ ਕੋਠੀ ਵਿਚ ਲੈ ਗਏ ਅਤੇ ਉਸ ਨਾਲ ਬਲਾਤਕਾਰ ਕੀਤਾ। ਲੜਕੀ ਨੇ ਉਸਨੂੰ ਧਮਕੀ ਦਿੱਤੀ ਕਿ ਉਹ ਪੁਲਿਸ ਨੂੰ ਸਾਰੀ ਗੱਲ ਦੱਸ ਦੇਵੇਗੀ ,ਇਸ ਲਈ ਉਨ੍ਹਾਂ ਨੇ ਉਸਨੂੰ ਮਾਰ ਦਿੱਤਾ।
-PTCNews