ਫਾਇਰਿੰਗ ਮਾਮਲੇ ‘ਚ ਅਦਾਲਤ ਵੱਲੋਂ ਐਲੀ ਮਾਂਗਟ ਨੂੰ ਵੱਡੀ ਰਾਹਤ, ਪੜ੍ਹੋ ਪੂਰੀ ਖ਼ਬਰ

Elly Mangat

ਫਾਇਰਿੰਗ ਮਾਮਲੇ ‘ਚ ਅਦਾਲਤ ਵੱਲੋਂ ਐਲੀ ਮਾਂਗਟ ਨੂੰ ਵੱਡੀ ਰਾਹਤ, ਪੜ੍ਹੋ ਪੂਰੀ ਖ਼ਬਰ,ਲੁਧਿਆਣਾ: ਪਿਛਲੇ ਦਿਨੀਂ ਦੋਸਤ ਦੇ ਜਨਮ ਦਿਨ ਦੀ ਪਾਰਟੀ ‘ਤੇ ਫਾਇਰਿੰਗ ਕਰਨ ‘ਤੇ ਬੁਰੇ ਫਸੇ ਪੰਜਾਬੀ ਗਾਇਕ ਐਲੀ ਮਾਂਗਟ ਨੂੰ ਲੁਧਿਆਣਾ ਅਦਾਲਤ ਨੇ ਇਸ ਮਾਮਲੇ ‘ਚ ਵੱਡੀ ਰਾਹਤ ਦੇ ਦਿੱਤੀ ਹੈ।

Elly Mangatਦਰਅਸਲ, ਐਲੀ ਮਾਂਗਟ ਨੇ ਅਦਾਲਤ ‘ਚ ਅੰਤਰਿਮ ਜ਼ਮਾਨਤ ਅਰਜ਼ੀ ਦਾਇਰ ਕੀਤੀ ਸੀ, ਜਿਸ ਨੂੰ ਅੱਜ ਅਦਾਲਤ ਨੇ ਮਨਜ਼ੂਰ ਕਰਦਿਆਂ 27 ਨਵੰਬਰ ਤੱਕ ਉਸ ਦੀ ਗ੍ਰਿਫਤਾਰੀ ‘ਤੇ ਰੋਕ ਲਗਾ ਦਿੱਤੀ ਹੈ।

ਹੋਰ ਪੜ੍ਹੋ: ਜਲੰਧਰ : ਜਨਮ ਦਿਨ ਦੀ ਪਾਰਟੀ ‘ਚ ਹਵਾਈ ਫਾਇਰਿੰਗ ਕਰਨ ਵਾਲੇ 6 ਨੌਜਵਾਨ ਚੜ੍ਹੇ ਪੁਲਿਸ ਅੜਿੱਕੇ

ਤੁਹਾਨੂੰ ਦੱਸ ਦਈਏ ਕਿ ਬੀਤੇ ਦਿਨ ਲੁਧਿਆਣਾ ਦੇ ਪਿੰਡ ਧਰੋੜ ‘ਚ ਦੋਸਤ ਦੇ ਜਨਮ ਦਿਨ ਦੀ ਪਾਰਟੀ ‘ਤੇ ਆਏ ਪੰਜਾਬੀ ਗਾਇਕ ਐਲੀ ਮਾਂਗਟ ਨੇ ਹਵਾਈ ਫਾਇਰ ਕਰਕੇ ਇਲਾਕੇ ‘ਚ ਦਹਿਸ਼ਤ ਦਾ ਮਾਹੌਲ ਬਣਾ ਦਿੱਤਾ ਸੀ।

Elly Mangatਇਨ੍ਹਾਂ ਹੀ ਨਹੀਂ ਐਲੀ ਮਾਂਗਟ ਦੇ ਦੋਸਤਾਂ ਨੇ ਫਾਇਰਿੰਗ ਕਰਦਿਆਂ ਇੱਕ ਵੀਡੀਓ ਵੀ ਬਣਾਈ ਤੇ ਵੀਡੀਓ ਸੋਸ਼ਲ ਮੀਡੀਆ ‘ਤੇ ਅਪਲੋਡ ਕਰ ਦਿੱਤੀ। ਜਿਸ ਤੋਂ ਬਾਅਦ ਪਿੰਡ ਦੇ ਕਿਸੇ ਵਿਅਕਤੀ ਨੇ ਪੁਲਿਸ ਨੂੰ ਜਾਣਕਾਰੀ ਦਿੱਤੀ। ਇਸ ਮਾਮਲੇ ‘ਚ ਸੂਚਨਾ ਮਿਲਦਿਆਂ ਹੀ ਏਐੱਸਆਈ ਬਲਬੀਰ ਸਿੰਘ ਮੌਕੇ ‘ਤੇ ਪਹੁੰਚੇ ਤੇ ਐਲੀ ਮਾਂਗਟ ਅਤੇ ਪਿੰਡ ਧਰੋੜ ਦੇ ਰਹਿਣ ਵਾਲੇ ਭੁਪਿੰਦਰ ਸਿੰਘ ਤੇ ਗੁਰਬੰਤ ਸਿੰਘ ਖ਼ਿਲਾਫ਼ ਮੁਕੱਦਮਾ ਦਰਜ ਕਰਕੇ ਗੁਰਬੰਤ ਸਿੰਘ ਨੂੰ ਬਾਰਾਂ ਬੋਰ ਦੀ ਰਾਈਫਲ ਤੇ ਨੌਂ ਜ਼ਿੰਦਾ ਕਾਰਤੂਸਾਂ ਸਮੇਤ ਕਾਬੂ ਕਰ ਲਿਆ।

-PTC News