ਖਾਣਾ ਬਣਾਉਂਦੇ ਸਮੇਂ ਸਿਲੰਡਰ ਲੀਕ ਹੋਣ ਨਾਲ ਹੋਇਆ ਧਮਾਕਾ, ਪਤੀ-ਪਤਨੀ ਸਮੇਤ ਬੱਚੇ ਝੁਲਸੇ

Ludhiana Cylinder Blast, husband and wife including Children injured
ਖਾਣਾ ਬਣਾਉਂਦੇ ਸਮੇਂ ਸਿਲੰਡਰ ਲੀਕ ਹੋਣ ਨਾਲ ਹੋਇਆ ਧਮਾਕਾ, ਪਤੀ-ਪਤਨੀ ਸਮੇਤ ਬੱਚੇ ਝੁਲਸੇ

ਖਾਣਾ ਬਣਾਉਂਦੇ ਸਮੇਂ ਸਿਲੰਡਰ ਲੀਕ ਹੋਣ ਨਾਲ ਹੋਇਆ ਧਮਾਕਾ, ਪਤੀ-ਪਤਨੀ ਸਮੇਤ ਬੱਚੇ ਝੁਲਸੇ:ਲੁਧਿਆਣਾ : ਲੁਧਿਆਣਾ ਦੇ ਸਮਰਾਲਾ ਚੌਕ ਵਿਖੇ ਥਾਣਾ ਡਵੀਜ਼ਨ ਨੰ. 7 ਇਲਾਕੇ ’ਚ ਗੁਰੂ ਅਰਜਨ ਦੇਵ ਨਗਰ ’ਚ ਖਾਣਾ ਬਣਾਉਂਦੇ ਸਮੇਂ ਸਿਲੰਡਰ ਨੂੰ ਅੱਗ ਲੱਗਣ ਕਾਰਨ ਜ਼ਬਰਦਸਤ ਧਮਾਕਾ ਹੋਣ ਦੀ ਖ਼ਬਰ ਮਿਲੀ ਹੈ। ਇਸ ਹਾਦਸੇ ’ਚ ਪਤੀ-ਪਤਨੀ ਅਤੇ ਉਨ੍ਹਾਂ ਦੇ ਤਿੰਨ ਬੱਚੇ ਬੁਰੀ ਤਰ੍ਹਾਂ ਦੇ ਨਾਲ ਝੁਲਸ ਗਏ ਹਨ।

ਮਿਲੀ ਜਾਣਕਾਰੀ ਅਨੁਸਾਰ ਇੱਕ ਘਰ ‘ਚ ਖਾਣਾ ਬਣਾਉਂਦੇ ਸਮੇਂ ਸਿਲੰਡਰ ਨੂੰ ਅੱਗ ਲੱਗਣ ਕਾਰਨ ਜ਼ਬਰਦਸਤ ਧਮਾਕਾ ਹੋ ਗਿਆ ਹੈ। ਇਸ ਹਾਦਸੇ ਵਿਚ ਪਤੀ-ਪਤਨੀ ਅਤੇ ਉਨ੍ਹਾਂ ਦੇ ਤਿੰਨ ਬੱਚੇ ਬੁਰੀ ਤਰ੍ਹਾਂ ਝੁਲਸ ਗਏ ਹਨ। ਜ਼ਖ਼ਮੀਆਂ ਦੀ ਪਛਾਣ ਰਾਜ ਕੁਮਾਰ ਅਤੇ ਉਸ ਦੀ ਪਤਨੀ ਸੋਨਾਲੀ, ਬੇਟੀ ਨੇਹਾ, ਸ਼ੋਭਾ ਤੇ ਬੇਟਾ ਦੀਪਕ ਵਜੋਂ ਹੋਈ ਹੈ, ਜਿਨ੍ਹਾਂ ਨੂੰ ਇਲਾਜ ਲਈ ਲੁਧਿਆਣਾ ਦੇ ਸਿਵਲ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ।

ਇਸ ਹਾਦਸੇ ਦਾ ਪਤਾ ਲੱਗਦੇ ਹੀ ਗੁਆਂਢ ‘ਚ ਰਹਿੰਦੇ ਲੋਕਾਂ ਨੇ ਬਹਾਦਰੀ ਦਿਖਾਉਂਦਿਆਂ ਘਰ ਵਿੱਚ ਮੌਜੂਦ ਬੱਚਿਆਂ ਨੂੰ ਬਾਹਰ ਕੱਢ ਲਿਆ ਹੈ। ਇਸ ਧਮਾਕੇ ਦੀ ਆਵਾਜ਼ ਸੁਣਦੇ ਹੀ ਆਲੇ- ਦੁਆਲੇ ਦੇ ਲੋਕ ਵੱਡੀ ਗਿਣਤੀ ਵਿੱਚ ਉਥੇ ਇਕੱਠੇ ਹੋ ਗਏ, ਜਿਨ੍ਹਾਂ ਨੇ ਬੜੀ ਮੁਸ਼ਕਿਲ ਨਾਲ ਪਰਿਵਾਰ ਨੂੰ ਘਰ ਵਿਚੋਂ ਬਾਹਰ ਕੱਢਿਆ ਤੇ ਅੱਗ ਬੁਝਾਉਣ ਦੀ ਕੋਸ਼ਿਸ਼ ‘ਚ ਲੱਗ ਗਏ ਅਤੇ ਨਾਲ ਹੀ ਫਾਇਰ ਬ੍ਰਿਗੇਡ ਨੂੰ ਵੀ ਸੂਚਿਤ ਕੀਤਾ।
-PTCNews