ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਸਮੂਹ ਸਰਕਾਰੀ ਸਕੂਲਾਂ ਦੇ ਸਮੇਂ 'ਚ ਕੀਤਾ ਫੇਰ ਬਦਲ

By Jagroop Kaur - May 11, 2021 8:05 pm

ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਲੁਧਿਆਣਾ ਵਰਿੰਦਰ ਕੁਮਾਰ ਸ਼ਰਮਾ ਵਲੋਂ ਜ਼ਿਲ੍ਹਾ ਲੁਧਿਆਣਾ ਦੇ ਸਕੂਲਾਂ ਦਾ ਸਮਾਂ ਬਦਲ ਦਿੱਤਾ ਗਿਆ ਹੈ । ਜ਼ਿਲ੍ਹਾ ਲੁਧਿਆਣਾ ਦੇ ਸਕੂਲ ਹੁਣ ਸਵੇਰੇ 8 ਵਜੇ ਤੋਂ 11.15 ਵਜੇ ਤੱਕ ਲੱਗਣਗੇ । DC ਸ਼ਰਮਾ ਨੇ ਕਿਹਾ ਕਿ ਜ਼ਿਲ੍ਹੇ ਦੇ ਸਕੂਲਾਂ ਵਿਚ ਸਿਰਫ਼ 50 ਫ਼ੀਸਦੀ ਟੀਚਿੰਗ ਤੇ ਨਾਨ ਟੀਚਿੰਗ ਸਟਾਫ਼ ਆ ਸਕੇਗਾ । ਉਨ੍ਹਾਂ ਨੇ ਆਪਣੇ ਹੁਕਮ ਵਿਚ ਕਿਹਾ ਹੈ ਕਿ ਸਕੂਲ ਵਿਚ ਕਿਸੇ ਵੀ ਵਿਦਿਆਰਥੀ ਜਾਂ ਮਾਪਿਆਂ ਨੂੰ ਬੁਲਾਉਣ ਦੀ ਆਗਿਆ ਨਹੀਂ ਹੋਵੇਗੀ ।Punjab govt to reopen primary classes at all schools from 27 Jan. Check  timings

Read More : ਪੰਜਾਬ ਦੇ ਵੱਖ ਵੱਖ ਸ਼ਹਿਰਾਂ ‘ਚ ਜਾਣੋ ਕੋਰੋਨਾ ਦਾ ਹਾਲ, ਕਿਥੇ ਮਿਲੀ ਰਾਹਤ ‘ਤੇ…

ਜ਼ਿਲ੍ਹਾ ਮੈਜਿਸਟ੍ਰੇਟ-ਕਮ ਡਿਪਟੀ ਕਮਿਸ਼ਨਰ ਲੁਧਿਆਣਾ ਨੇ ਜਾਰੀ ਕੀਤੇ ਹੁਕਮਾਂ ਵਿੱਚ ਕਿਹਾ ਕਿ ਜ਼ਿਲ੍ਹਾ ਲੁਧਿਆਣਾ ਦੇ ਸਮੂਹ ਸਰਕਾਰੀ ਸਕੂਲਾਂ ਦੇ ਖੁੱਲਣ ਦਾ ਸਮਾਂ ਸਵੇਰੇ 08 ਵਜੇ ਤੋਂ 11:15 ਵਜੇ ਤੱਕ ਹੋਵੇਗਾ।

Also Read | Coronavirus in India: PM Narendra Modi a ‘super-spreader’ of COVID-19, says IMA Vice President

ਡਿਪਟੀ ਕਮਿਸ਼ਨਰ ਵੱਲੋਂ ਇਹ ਹੁਕਮ ਪੱਤਰ ਨੰਬਰ 5250-5280/ਐਮ.ਏ. ਮਿਤੀ 07-05-2021 ਦੀ ਲਗਾਤਾਰਤਾ ਵਿੱਚ ਕੀਤੇ ਗਏ ਹਨ ਅਤੇ ਉਨ੍ਹਾਂ ਕਿਹਾ ਕਿ ਇਹ ਹੁਕਮ ਜ਼ਿਲ੍ਹੇ ਵਿੱਚ ਜਿੰਨੀ ਦੇਰ ਕਰਫਿਊ ਹੁਕਮ ਲਾਗੂ ਹੋਣਗੇ ਉਦੋਂ ਤੱਕ ਜਾਰੀ ਰਹਿਣਗੇ।All schools in Haryana to remain closed till November 30 amid rise in  COVID-19 cases | Education News – India TV

ਮਜਿਸਟਰੇਟ ਨੇ ਅੱਗੇ ਕਿਹਾ ਸਕੂਲ ਵਿੱਚ ਸਿਰਫ 50 ਪ੍ਰਤੀਸ਼ਤ ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ ਹੀ ਆਵੇਗਾ ਅਤੇ ਵਿਦਿਆਰਥੀਆਂ ਤੇ ਮਾਪਿਆਂ ਨੂੰ ਸਕੂਲ ਵਿੱਚ ਬੁਲਾਇਆ ਨਹੀਂ ਜਾਵੇਗਾ। ਇਹ ਹੁਕਮ ਤੁਰੰਤ ਪ੍ਰਭਾਵ ਤੋ ਲਾਗੂ ਹੋਣਗੇ।

Click here to follow PTC News on Twitter

adv-img
adv-img