ਮੁੱਖ ਖਬਰਾਂ

ਪੰਜਾਬ ਸਰਕਾਰ ਨੂੰ ਇਲਾਜ ਲਈ ਮਦਦ ਦੀ ਗੁਹਾਰ ਲਾਉਣ ਵਾਲੇ ਡੀ.ਐੱਸ.ਪੀ. ਹਰਜਿੰਦਰ ਸਿੰਘ ਦੀ ਹੋਈ ਮੌਤ  

By Shanker Badra -- June 09, 2021 2:06 pm -- Updated:Feb 15, 2021

ਲੁਧਿਆਣਾ : ਪੰਜਾਬ ਸਰਕਾਰ ਨੂੰ ਇਲਾਜ ਲਈ ਮਦਦ ਦੀ ਗੁਹਾਰ ਲਾਉਣ ਵਾਲੇ ਡੀ.ਐੱਸ.ਪੀ. ਰਹਜਿੰਦਰ ਸਿੰਘ ਦੀ ਅੱਜ ਮੌਤ ਹੋ ਗਈ ਹੈ। ਜਾਣਕਾਰੀ ਅਨੁਸਾਰ ਕਾਫ਼ੀ ਸਮੇਂ ਤੋਂ ਬੀਮਾਰੀ ਨਾਲ ਲੜ ਰਹੇ ਡੀ.ਐੱਸ.ਪੀ. ਆਖ਼ਿਰਕਾਰ ਜ਼ਿੰਦਗੀ ਦੀ ਜੰਗ ਹਾਰ ਗਏ ਹਨ ਅਤੇ ਲੁਧਿਆਣਾ ਦੇ ਐੱਸ.ਪੀ.ਐੱਸ. ਅਪੋਲੋ ਹਸਪਤਾਲ 'ਚ ਉਨ੍ਹਾਂ ਨੇ ਆਖਿਰੀ ਸਾਹ ਲਿਆ ਹੈ।

Ludhiana DSP Harjinder Singh dies after seeking help from Capt Amarinder singh for covid treatment ਪੰਜਾਬ ਸਰਕਾਰ ਨੂੰ ਇਲਾਜ ਲਈ ਮਦਦ ਦੀ ਗੁਹਾਰ ਲਾਉਣ ਵਾਲੇ ਡੀ.ਐੱਸ.ਪੀ. ਹਰਜਿੰਦਰ ਸਿੰਘ ਦੀ ਹੋਈ ਮੌਤ

ਪੜ੍ਹੋ ਹੋਰ ਖ਼ਬਰਾਂ : ਮਹਿਲਾ ਨੇ ਆਪਣੇ ਪਤੀ ਲਈ ਖੁੱਲ੍ਹਾ ਛੱਡਿਆ ਸੀ ਦਰਵਾਜ਼ਾ , ਗੁਆਂਢੀ ਨੇ ਚੁੱਕਿਆ ਫ਼ਾਇਦਾ

ਦਰਅਸਲ 'ਚ ਕੋਰੋਨਾ ਮਹਾਮਾਰੀ ਦੀ ਲਪੇਟ ਵਿਚ ਆਉਣ ਤੋਂ ਬਾਅਦ ਡੀ.ਐੱਸ.ਪੀ. ਸਕਿਓਰਿਟੀ ਜੇਲ੍ਹ ਨੂੰ 6 ਅਪ੍ਰੈਲ ਨੂੰ ਹਸਪਤਾਲ ਵਿਚ ਇਲਾਜ ਲਈ ਦਾਖ਼ਲ ਕਰਵਾਇਆ ਗਿਆ ਸੀ। ਡਾਕਟਰਾਂ ਅਨੁਸਾਰ ਉਕਤ ਬਿਮਾਰੀ ਦੇ ਚੱਲਦੇ ਡੀ. ਐੱਸ. ਪੀ. ਸਕਿਓਰਟੀ ਦੇ ਦੋਵੇਂ ਫੇਫੜੇ ਪੂਰੀ ਤਰ੍ਹਾਂ ਖ਼ਰਾਬ ਹੋ ਗਏ ਸਨ। ਡਾਕਟਰਾਂ ਮੁਤਾਬਕ ਉਨ੍ਹਾਂ ਦੇ ਫੇਫੜਿਆਂ ਦਾ ਟ੍ਰਾਂਸਪਲਾਂਟ ਹੋਣਾ ਸੀ ਜਿਸ 'ਤੇ ਲਗਭਗ 80 ਲੱਖ ਰੁਪਏ ਦਾ ਖਰਚ ਆਉਣਾ ਸੀ।

Ludhiana DSP Harjinder Singh dies after seeking help from Capt Amarinder singh for covid treatment ਪੰਜਾਬ ਸਰਕਾਰ ਨੂੰ ਇਲਾਜ ਲਈ ਮਦਦ ਦੀ ਗੁਹਾਰ ਲਾਉਣ ਵਾਲੇ ਡੀ.ਐੱਸ.ਪੀ. ਹਰਜਿੰਦਰ ਸਿੰਘ ਦੀ ਹੋਈ ਮੌਤ

ਇਸ ਦੌਰਾਨ ਡੀ.ਐਸ.ਪੀ. ਹਰਿੰਦਰ ਸਿੰਘ ਦੀ ਇਕ ਵੀਡੀਓ ਵੀ ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਸੀ। ਇਸ ਵੀਡੀਓ 'ਚ ਡੀ.ਐਸ.ਪੀ. ਹਰਿੰਦਰ ਸਿੰਘ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਇਲਾਜ ਲਈ ਮਦਦ ਦੀ ਗੁਹਾਰ ਲਗਾਈ ਸੀ ਕਿ ਉਨ੍ਹਾਂ ਦੇ ਇਲਾਜ ਲਈ ਜਲਦ ਤੋਂ ਜਲਦ ਫੰਡ ਮੁਹੱਈਆ ਕੀਤੇ ਜਾਣ ਤਾਂ ਜੋ ਉਨ੍ਹਾਂ ਦਾ ਇਲਾਜ ਹੋ ਸਕੇ। ਡੀ.ਐਸ. ਪੀ. ਨੇ ਕਿਹਾ ਸੀ ਕਿ ਉਨ੍ਹਾਂ ਦੇ ਮਰਨ ਤੋਂ ਬਾਅਦ ਜਿਹੜਾ ਫੰਡ ਦਿੱਤਾ ਜਾਣਾ ਹੈ, ਉਹ ਉਨ੍ਹਾਂ ਨੂੰ ਹੁਣੇ ਦੇ ਦਿੱਤਾ ਜਾਵੇ ਤਾਂ ਜੋ ਉਨ੍ਹਾਂ ਦੇ ਬੱਚੇ ਅਨਾਥ ਹੋਣ ਤੋਂ ਬਚ ਜਾਣ।

Ludhiana DSP Harjinder Singh dies after seeking help from Capt Amarinder singh for covid treatment ਪੰਜਾਬ ਸਰਕਾਰ ਨੂੰ ਇਲਾਜ ਲਈ ਮਦਦ ਦੀ ਗੁਹਾਰ ਲਾਉਣ ਵਾਲੇ ਡੀ.ਐੱਸ.ਪੀ. ਹਰਜਿੰਦਰ ਸਿੰਘ ਦੀ ਹੋਈ ਮੌਤ

ਇਸ ਦੇ ਨਾਲ ਹੀ ਡੀ.ਐੱਸ.ਪੀ. ਨੇ ਕਿਹਾ ਸੀ ਕਿ ਉਨ੍ਹਾਂ ਦਾ ਇਲਾਜ ਜਲਦੀ ਕਰਵਾਇਆ ਜਾਵੇ ਤਾਂ ਜੋ ਉਨ੍ਹਾਂ ਦੀ ਜ਼ਿੰਦਗੀ ਬਚ ਸਕੇ। ਇਸ ਤੋਂ ਬਾਅਦ ਡੀ.ਐੱਸ.ਪੀ. ਦੀ ਮਾਂ ਅਤੇ 10 ਸਾਲਾ ਪੁੱਤਰ ਨੇ ਮੁੱਖ ਮੰਤਰੀ ਦੀ ਰਿਹਾਇਸ਼ 'ਤੇ ਮੁਲਾਕਾਤ ਕਰਨ ਦੀ ਕੋਸ਼ਿਸ਼ ਕੀਤੀ ਸੀ ,ਜਿਥੇ ਉਨ੍ਹਾਂ ਦੇ ਓ.ਐੱਸ.ਡੀ. ਨੇ ਪਰਿਵਾਰ ਦੀ ਪੂਰੀ ਗੱਲ ਸੁਣੀ। ਇਸ ਤੋਂ ਬਾਅਦ ਮੁੱਖ ਮੰਤਰੀ ਨੇ ਟਵੀਟ ਕਰ ਕੇ ਡੀ.ਐੱਸ.ਪੀ. ਦੇ ਇਲਾਜ ਦਾ ਖਰਚ ਸਰਕਾਰ ਵੱਲੋਂ ਚੁੱਕੇ ਜਾਣ ਦਾ ਐਲਾਨ ਕੀਤਾ ਸੀ।

-PTCNews

  • Share