Fri, Apr 26, 2024
Whatsapp

ਲੁਧਿਆਣਾ 'ਚ ਲੜਕੀ ਦੀ ਸਹੁਰਾ ਪਰਿਵਾਰ ਵੱਲੋਂ ਕੁੱਟਮਾਰ ,ਸੀਸੀਟੀਵੀ ਤਸਵੀਰਾਂ ਸੋਸ਼ਲ ਮੀਡੀਆ 'ਤੇ ਵਾਇਰਲ

Written by  Shanker Badra -- April 04th 2019 06:37 PM
ਲੁਧਿਆਣਾ 'ਚ ਲੜਕੀ ਦੀ ਸਹੁਰਾ ਪਰਿਵਾਰ ਵੱਲੋਂ ਕੁੱਟਮਾਰ ,ਸੀਸੀਟੀਵੀ ਤਸਵੀਰਾਂ ਸੋਸ਼ਲ ਮੀਡੀਆ 'ਤੇ ਵਾਇਰਲ

ਲੁਧਿਆਣਾ 'ਚ ਲੜਕੀ ਦੀ ਸਹੁਰਾ ਪਰਿਵਾਰ ਵੱਲੋਂ ਕੁੱਟਮਾਰ ,ਸੀਸੀਟੀਵੀ ਤਸਵੀਰਾਂ ਸੋਸ਼ਲ ਮੀਡੀਆ 'ਤੇ ਵਾਇਰਲ

ਲੁਧਿਆਣਾ 'ਚ ਲੜਕੀ ਦੀ ਸਹੁਰਾ ਪਰਿਵਾਰ ਵੱਲੋਂ ਕੁੱਟਮਾਰ ,ਸੀਸੀਟੀਵੀ ਤਸਵੀਰਾਂ ਸੋਸ਼ਲ ਮੀਡੀਆ 'ਤੇ ਵਾਇਰਲ:ਲੁਧਿਆਣਾ : ਲੁਧਿਆਣਾ ਦੇ ਲਵ ਕੁਸ਼ ਨਗਰ ਵਿੱਚ ਇੱਕ ਸੀਸੀਟੀਵੀ ਤਸਵੀਰਾਂ ਲਗਾਤਾਰ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀਆਂ ਹਨ।ਜਿਸ ਵਿੱਚ ਕੁੱਟਮਾਰ ਅਤੇ ਆਪਸੀ ਝਗੜਾ ਹੋ ਰਿਹਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਪੀੜਤ ਪਰਿਵਾਰ ਨੇ ਦੱਸਿਆ ਕਿ ਉਨ੍ਹਾਂ ਦੀ ਬੇਟੀ ਦੇ ਸਹੁਰਾ ਪਰਿਵਾਰ ਵੱਲੋਂ ਉਨ੍ਹਾਂ ਦੇ ਘਰ 'ਤੇ ਇਹ ਹਮਲਾ ਕੀਤਾ ਗਿਆ।ਜਿਸ ਤੋਂ ਬਾਅਦ ਪੀੜਤ ਪਰਿਵਾਰ ਨੇ ਇਨਸਾਫ ਦੀ ਮੰਗ ਕੀਤੀ ਹੈ।ਇਸ ਦੇ ਨਾਲ ਹੀ ਪਰਿਵਾਰ ਨੇ ਪੁਲੀਸ ਵੱਲੋਂ ਕਾਰਵਾਈ ਨਾ ਕਰਨ ਦੇ ਇਲਜ਼ਾਮ ਲਗਾਏ ਹਨ। [caption id="attachment_278565" align="aligncenter" width="300"]Ludhiana Girl In-law family Strangled CCTV pictures Viral ਲੁਧਿਆਣਾ 'ਚ ਲੜਕੀ ਦੀ ਸਹੁਰਾ ਪਰਿਵਾਰ ਵੱਲੋਂ ਕੁੱਟਮਾਰ ,ਸੀਸੀਟੀਵੀ ਤਸਵੀਰਾਂ ਸੋਸ਼ਲ ਮੀਡੀਆ 'ਤੇ ਵਾਇਰਲ[/caption] ਇਸ ਸਬੰਧੀ ਜਾਣਕਾਰੀ ਦਿੰਦਿਆਂ ਪੀੜਤ ਪੂਜਾ ਨੇ ਦੱਸਿਆ ਕਿ ਉਸ ਦੀ ਦੋ ਸਾਲ ਪਹਿਲਾਂ ਗੁਆਂਢ 'ਚ ਰਹਿਣ ਵਾਲੇ ਲੜਕੇ ਦੇ ਨਾਲ ਵਿਆਹ ਹੋਇਆ ਸੀ ਪਰ ਵਿਆਹ ਤੋਂ ਇੱਕ ਮਹੀਨਾ ਬਾਅਦ ਹੀ ਉਨ੍ਹਾਂ ਨੂੰ ਵਾਪਿਸ ਹੋਣਾ ਪਿਆ ਕਿਉਂਕਿ ਉਸ ਦੇ ਸਹੁਰਾ ਪਰਿਵਾਰ ਵੱਲੋਂ ਉਸ ਦੀ ਲਗਾਤਾਰ ਕੁੱਟਮਾਰ ਕੀਤੀ ਜਾ ਰਹੀ ਸੀ। [caption id="attachment_278568" align="aligncenter" width="300"]Ludhiana Girl In-law family Strangled CCTV pictures Viral ਲੁਧਿਆਣਾ 'ਚ ਲੜਕੀ ਦੀ ਸਹੁਰਾ ਪਰਿਵਾਰ ਵੱਲੋਂ ਕੁੱਟਮਾਰ ,ਸੀਸੀਟੀਵੀ ਤਸਵੀਰਾਂ ਸੋਸ਼ਲ ਮੀਡੀਆ 'ਤੇ ਵਾਇਰਲ[/caption] ਉਨ੍ਹਾਂ ਕਿਹਾ ਕਿ ਬੀਤੇ ਦਿਨ ਵੀ ਉਸਦੇ ਸਹੁਰਾ ਪਰਿਵਾਰ ਆਪਣੇ ਕੁਝ ਗੁੰਡਿਆਂ ਨੂੰ ਲੈ ਕੇ ਉਨ੍ਹਾਂ ਦੇ ਘਰ ਆ ਗਿਆ ਅਤੇ ਉਨ੍ਹਾਂ 'ਤੇ ਹਮਲਾ ਕਰ ਦਿੱਤਾ।ਜਿਸ ਵਿੱਚ ਉਸ ਦੇ ਭਰਾ ਨੂੰ ਗੰਭੀਰ ਸੱਟਾਂ ਲੱਗੀਆਂ ਤੇ ਉਸ ਨੂੰ ਵੀ ਸੱਟਾਂ ਵੱਜੀਆਂ ਹਨ।ਪੀੜਤਾ ਦੀ ਮਾਂ ਨੇ ਵੀ ਇਨਸਾਫ ਦੀ ਮੰਗ ਕੀਤੀ ਹੈ। [caption id="attachment_278569" align="aligncenter" width="300"]Ludhiana Girl In-law family Strangled CCTV pictures Viral ਲੁਧਿਆਣਾ 'ਚ ਲੜਕੀ ਦੀ ਸਹੁਰਾ ਪਰਿਵਾਰ ਵੱਲੋਂ ਕੁੱਟਮਾਰ ,ਸੀਸੀਟੀਵੀ ਤਸਵੀਰਾਂ ਸੋਸ਼ਲ ਮੀਡੀਆ 'ਤੇ ਵਾਇਰਲ[/caption] ਉਧਰ ਏਡੀਸੀਪੀ ਗੁਰਪ੍ਰੀਤ ਸਿੰਘ ਸਿਕੰਦ ਨੇ ਕਿਹਾ ਕਿ ਮਾਮਲਾ ਉਨ੍ਹਾਂ ਦੇ ਧਿਆਨ ਵਿੱਚ ਹੈ ਅਤੇ ਇਹ ਆਪਸੀ ਪਰਿਵਾਰ ਦਾ ਝਗੜੇ ਦਾ ਮਾਮਲਾ ਹੈ।ਜਿਸ 'ਤੇ ਲੜਕੀ ਵਾਲਿਆਂ ਵੱਲੋਂ ਉਨ੍ਹਾਂ ਨੂੰ ਸ਼ਿਕਾਇਤ ਕੀਤੀ ਗਈ ਸੀ ਅਤੇ ਉਨ੍ਹਾਂ ਵੱਲੋਂ ਕਾਰਵਾਈ ਕੀਤੀ ਜਾ ਰਹੀ ਹੈ। -PTCNews


Top News view more...

Latest News view more...