Fri, Apr 19, 2024
Whatsapp

ਲੁਧਿਆਣਾ 'ਚ ਕਾਂਗਰਸੀ ਕੌਂਸਲਰ ਦੇ ਬੇਟੇ ਨੇ ਦੋਸਤਾਂ ਨਾਲ ਮਿਲ ਕੇ ਨੌਜਵਾਨ ਦੀ ਕੀਤੀ ਕੁੱਟਮਾਰ ,ਨੌਜਵਾਨ ਦੀ ਮੌਤ

Written by  Shanker Badra -- July 20th 2018 04:44 PM
ਲੁਧਿਆਣਾ 'ਚ ਕਾਂਗਰਸੀ ਕੌਂਸਲਰ ਦੇ ਬੇਟੇ ਨੇ ਦੋਸਤਾਂ ਨਾਲ ਮਿਲ ਕੇ ਨੌਜਵਾਨ ਦੀ ਕੀਤੀ ਕੁੱਟਮਾਰ ,ਨੌਜਵਾਨ ਦੀ ਮੌਤ

ਲੁਧਿਆਣਾ 'ਚ ਕਾਂਗਰਸੀ ਕੌਂਸਲਰ ਦੇ ਬੇਟੇ ਨੇ ਦੋਸਤਾਂ ਨਾਲ ਮਿਲ ਕੇ ਨੌਜਵਾਨ ਦੀ ਕੀਤੀ ਕੁੱਟਮਾਰ ,ਨੌਜਵਾਨ ਦੀ ਮੌਤ

ਲੁਧਿਆਣਾ 'ਚ ਕਾਂਗਰਸੀ ਕੌਂਸਲਰ ਦੇ ਬੇਟੇ ਨੇ ਦੋਸਤਾਂ ਨਾਲ ਮਿਲ ਕੇ ਨੌਜਵਾਨ ਦੀ ਕੀਤੀ ਕੁੱਟਮਾਰ ,ਨੌਜਵਾਨ ਦੀ ਮੌਤ:ਲੁਧਿਆਣਾ 'ਚ ਬੀਤੀ ਰਾਤ ਕਾਂਗਰਸੀ ਕੌਂਸਲਰ ਦੇ ਬੇਟੇ ਅਤੇ ਉਸ ਦੇ ਸਾਥੀਆਂ ਵੱਲੋਂ ਇੱਕ ਨੌਜਵਾਨ ਦੀ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।ਜਿਸ ਤੋਂ ਬਾਅਦ ਜ਼ਖ਼ਮੀ ਨੌਜਵਾਨ ਨੂੰ ਸਥਾਨਕ ਹਸਪਤਾਲ ‘ਚ ਭਰਤੀ ਕਰਵਾਇਆ ਗਿਆ।ਜਿੱਥੇ ਕਿ ਉਸ ਨੌਜਵਾਨ ਦੀ ਇਲਾਜ ਦੌਰਾਨ ਮੌਤ ਹੋਣ ਦੀ ਖ਼ਬਰ ਮਿਲੀ ਹੈ।ਮ੍ਰਿਤਕ ਦੀ ਪਛਾਣ ਰਿੰਕਲ ਖੇੜਾ ਵਜੋਂ ਕੀਤੀ ਗਈ ਹੈ। ਇਸ ਘਟਨਾ ਤੋਂ ਬਾਅਦ ਮ੍ਰਿਤਕ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਨੇ ਹਸਪਤਾਲ ਦੇ ਬਾਹਰ ਧਰਨਾ ਲਾ ਦਿੱਤਾ।ਉੱਥੇ ਹੀ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਨੇ ਕਾਂਗਰਸੀ ਕੌਂਸਲਰ ਖਿਲਾਫ਼ ਰੋਸ ਪ੍ਰਦਰਸ਼ਨ ਕਰਕੇ ਨਾਅਰੇਬਾਜੀ ਕੀਤੀ।ਪਰਿਵਾਰਕ ਮੈਂਬਰਾਂ ਨੇ ਕੌਂਸਲਰ ਦੇ ਬੇਟੇ ਖਿਲਾਫ਼ ਸਖ਼ਤ ਕਰਵਾਈ ਦੀ ਮੰਗ ਕੀਤੀ।ਜਿਸ ਤੋਂ ਬਾਅਦ ਪੁਲਿਸ ਨੇ ਕਾਰਵਾਈ ਕਰਦੇ ਹੋਏ ਵਾਰਡ ਨੰਬਰ 52 ਤੋਂ ਕਾਂਗਰਸੀ ਕੌਂਸਲਰ ਗੁਰਦੀਪ ਸਿੰਘ ਨੀਟੂ ਦੇ ਬੇਟੇ ਅਤੇ ਉਸ ਦੇ ਹੋਰ ਸਾਥੀਆਂ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ ਪੁਲਿਸ ਦਾ ਕਹਿਣਾ ਹੈ ਕਿ ਉਹ ਮਾਮਲੇ ਦੀ ਜਾਂਚ ਕਰ ਰਹੇ ਹਨ ਅਤੇ ਦੋਸ਼ੀਆਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। -PTCNews


Top News view more...

Latest News view more...