New Update
ਲੁਧਿਆਣਾ 'ਚ ਨੌਜਵਾਨ ਰਿੰਕਲ ਦੇ ਕਤਲ ਮਾਮਲੇ 'ਚ ਨਵਾਂ ਖੁਲਾਸਾ ,ਐੱਸ.ਐੱਚ.ਓ.ਮੁਅੱਤਲ:ਲੁਧਿਆਣਾ 'ਚ ਨੌਜਵਾਨ ਰਿੰਕਲ ਦੇ ਕਤਲ ਮਾਮਲੇ `ਚ ਨਵਾਂ ਖੁਲਾਸਾ ਹੋਇਆ ਹੈ।ਇਸ ਕਤਲ ਮਾਮਲੇ ਦੇ ਤਾਰ ਗੈਂਗਸਟਰਾਂ ਨਾਲ ਜੁੜੇ ਹੋਣ ਦਾ ਖਦਸ਼ਾ ਹੈ।ਮਿਲੀ ਜਾਣਕਾਰੀ ਅਨੁਸਾਰ ਕਾਂਗਰਸੀ ਕੌਂਸਲਰ ਦੇ ਪੁੱਤਰ ਨੇ ਗੈਂਗਸਟਰ ਨਾਲ ਮਿਲਕੇ ਕਤਲ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਹੈ।ਇਸ ਮਾਮਲੇ ਵਿੱਚ ਮੁਲਜ਼ਮ ਗੁਰਦੀਪ ਸਿੰਘ ਨੀਟੂ ਨੇ ਗੈਂਗਸਟਰਾਂ ਦੇ ਠਹਿਰਨ ਲਈ ਇੱਕ ਹੋਟਲ 'ਚ ਕਮਰਾ ਬੁੱਕ ਕਰਵਾਇਆ ਸੀ।ਇਸ ਮਾਮਲੇ ਦੇ ਵਿੱਚ ਪੁਲਿਸ ਨੇ ਭਾਵੇਂ 9 ਲੋਕਾਂ 'ਤੇ ਮਾਮਲਾ ਦਰਜ ਕਰ ਲਿਆ ਹੈ ਪਰ ਅਜੇ ਤੱਕ ਕਿਸੇ ਵੀ ਮੁੱਖ ਮੁਲਜ਼ਮ ਕਾਂਗਰਸੀ ਕੌਂਸਲਰ ਗੁਰਦੀਪ ਸਿੰਘ ਨੀਟੂ ,ਉਨ੍ਹਾਂ ਦੇ ਪੁੱਤਰ ਸੰਨੀ ਜਾਂ ਕਿਸੇ ਹੋਰ ਮੁਲਜ਼ਮ ਦੀ ਗ੍ਰਿਫ਼ਤਾਰੀ ਨਹੀਂ ਹੋਈ ਹੈ।ਇਸ ਮਾਮਲੇ 'ਚ ਲਾਪਰਵਾਹੀ ਵਰਤਣ ਦੇ ਦੋਸ਼ 'ਚ ਐੱਸ.ਐੱਚ.ਓ. ਮੁਅੱਤਲ ਕਰ ਦਿੱਤਾ ਗਿਆ ਹੈ।
ਮ੍ਰਿਤਕ ਨੌਜਵਾਨ ਰਿੰਕਲ ਦੇ ਪਰਿਵਾਰ ਦਾ ਕਹਿਣਾ ਹੈ ਕਿ ਜਦੋਂ ਤੱਕ ਮੁੱਖ ਮੁਲਜ਼ਮ ਕਾਂਗਰਸੀ ਕੌਂਸਲਰ ਗੁਰਦੀਪ ਸਿੰਘ ਨੀਟੂ ,ਉਨ੍ਹਾਂ ਦੇ ਪੁੱਤਰ ਸੰਨੀ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਜਾਂਦਾ,ਓਦੋਂ ਤੱਕ ਉਹ ਆਪਣੇ ਪੁੱਤਰ ਦਾ ਸਸਕਾਰ ਨਹੀਂ ਕਰਨਗੇ।ਇਸ ਮਾਮਲੇ ਵਿੱਚ ਵਾਰਦਾਤ ਲਈ ਵਰਤੀ ਕਾਰ ਦੀਆਂ ਸੀ.ਸੀ.ਟੀ.ਵੀ.ਤਸਵੀਰਾਂ ਵੀ ਸਾਹਮਣੇ ਆਈਆਂ ਹਨ।ਜਿਸ ਤੋਂ ਬਾਅਦ ਕਿਹਾ ਜਾ ਰਿਹਾ ਹੈ ਕਿ ਹਮਲਾਵਾਰ ਇਸ ਕਾਰ ਦੇ ਵਿੱਚ ਹੀ ਆਏ ਸਨ।
ਦੱਸ ਦੇਈਏ ਕਿ 3 ਦਿਨ ਪਹਿਲਾਂ ਰਾਤ ਨੂੰ ਕਾਂਗਰਸੀ ਕੌਂਸਲਰ ਦੇ ਬੇਟੇ ਅਤੇ ਉਸ ਦੇ ਸਾਥੀਆਂ ਵੱਲੋਂ ਇੱਕ ਨੌਜਵਾਨ ਦੀ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਸੀ।ਜਿਸ ਤੋਂ ਬਾਅਦ ਉਸ ਨੌਜਵਾਨ ਦੀ ਮੌਤ ਹੋ ਗਈ ਸੀ।
-PTCNews-