ਲੁਧਿਆਣਾ ਜੇਲ੍ਹ ‘ਚ ਝੜਪ ਦਾ ਮਾਮਲਾ : ਸੁਖਬੀਰ ਬਾਦਲ ਨੇ ਜੇਲ੍ਹ ਮੰਤਰੀ ਰੰਧਾਵਾ ਨੂੰ ਮੰਤਰੀ ਮੰਡਲ ‘ਚੋਂ ਬਾਹਰ ਕਰਨ ਦੀ ਕੀਤੀ ਮੰਗ

Ludhiana Jail Case : Sukhbir Badal Demand out prison minister Randhawa from the cabinet
ਲੁਧਿਆਣਾ ਜੇਲ੍ਹ 'ਚ ਝੜਪ ਦਾ ਮਾਮਲਾ : ਸੁਖਬੀਰ ਬਾਦਲ ਨੇ ਜੇਲ੍ਹ ਮੰਤਰੀ ਰੰਧਾਵਾ ਨੂੰ ਮੰਤਰੀ ਮੰਡਲ 'ਚੋਂ ਬਾਹਰ ਕਰਨ ਦੀ ਕੀਤੀ ਮੰਗ

ਲੁਧਿਆਣਾ ਜੇਲ੍ਹ ‘ਚ ਝੜਪ ਦਾ ਮਾਮਲਾ : ਸੁਖਬੀਰ ਬਾਦਲ ਨੇ ਜੇਲ੍ਹ ਮੰਤਰੀ ਰੰਧਾਵਾ ਨੂੰ ਮੰਤਰੀ ਮੰਡਲ ‘ਚੋਂ ਬਾਹਰ ਕਰਨ ਦੀ ਕੀਤੀ ਮੰਗ:ਲੁਧਿਆਣਾ : ਲੁਧਿਆਣਾ ਦੀ ਕੇਂਦਰੀ ਜੇਲ੍ਹ ਵਿਚ ਅੱਜ ਦੁਪਹਿਰ ਵੇਲੇ ਕੈਦੀਆਂ ਅਤੇ ਪੁਲਿਸ ਮੁਲਾਜ਼ਮਾਂ ਵਿਚਾਲੇ ਖ਼ੂਨੀ ਝੜਪਾਂ ਹੋਈਆਂ ਹਨ। ਇਸ ਦੌਰਾਨ ਪੁਲਿਸ ਵੱਲੋਂ ਭੜਕੇ ਹੋਏ ਇਨ੍ਹਾਂ ਕੈਦੀਆਂ ‘ਤੇ ਕਾਬੂ ਪਾਉਣ ਲਈ ਫਾਇਰਿੰਗ ਕੀਤੀ ਗਈ ਅਤੇ ਕੈਦੀਆਂ ਵੱਲੋਂ ਵੀ ਜੇਲ੍ਹ ਵਿਚ ਸਿਲੰਡਰਾਂ ਤੇ ਹੋਰ ਸਾਮਾਨ ਨੂੰ ਅੱਗ ਲਗਾ ਦਿੱਤੀ ਗਈ ਹੈ।

Ludhiana Jail Case : Sukhbir Badal Demand out prison minister Randhawa from the cabinet
ਲੁਧਿਆਣਾ ਜੇਲ੍ਹ ‘ਚ ਝੜਪ ਦਾ ਮਾਮਲਾ : ਸੁਖਬੀਰ ਬਾਦਲ ਨੇ ਜੇਲ੍ਹ ਮੰਤਰੀ ਰੰਧਾਵਾ ਨੂੰ ਮੰਤਰੀ ਮੰਡਲ ‘ਚੋਂ ਬਾਹਰ ਕਰਨ ਦੀ ਕੀਤੀ ਮੰਗ

ਇਸ ਮਾਮਲੇ ‘ਤੇ ਪੰਜਾਬ ਦੇ ਸਾਬਕਾ ਉੱਪ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੂੰ ਮੰਤਰੀ ਮੰਡਲ ‘ਚੋਂ ਬਾਹਰ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਟਵੀਟਰ ‘ਤੇ ਭੜਾਸ ਕੱਢਦੇ ਹੋਏ ਕਿਹਾ ਕਿ ਲੁਧਿਆਣਾ ਜੇਲ੍ਹ ‘ਚ ਹੋਈ ਹਿੰਸਾ ਪੰਜਾਬ ‘ਚ ਫੈਲੇ ਜੰਗਲ ਰਾਜ ਦੀ ਇਕ ਪ੍ਰਤੱਖ ਉਦਾਹਰਣ ਸਾਬਤ ਹੁੰਦੀ ਹੈ।

Ludhiana Jail Case : Sukhbir Badal Demand out prison minister Randhawa from the cabinet
ਲੁਧਿਆਣਾ ਜੇਲ੍ਹ ‘ਚ ਝੜਪ ਦਾ ਮਾਮਲਾ : ਸੁਖਬੀਰ ਬਾਦਲ ਨੇ ਜੇਲ੍ਹ ਮੰਤਰੀ ਰੰਧਾਵਾ ਨੂੰ ਮੰਤਰੀ ਮੰਡਲ ‘ਚੋਂ ਬਾਹਰ ਕਰਨ ਦੀ ਕੀਤੀ ਮੰਗ

ਉਨ੍ਹਾਂ ਕਿਹਾ ਕਿ ਸੂਬੇ ਅੰਦਰ ਅਮਨ ਕਾਨੂੰਨ ਪੂਰੀ ਤਰ੍ਹਾਂ ਆਲੋਪ ਹੋ ਚੁੱਕਾ ਹੈ। ਉਨ੍ਹਾਂ ਅੱਗੇ ਲਿਖਦੇ ਹੋਏ ਕਿਹਾ ਕਿ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੂੰ ਤੁਰੰਤ ਮੰਤਰੀ ਮੰਡਲ ‘ਚੋਂ ਬਾਹਰ ਦਾ ਰਸਤਾ ਦਿਖਾ ਦੇਣਾ ਚਾਹੀਦਾ ਹੈ। ਉਨ੍ਹਾਂ ਮੰਗ ਕੀਤੀ ਕਿ ਇਸ ਸਾਰੇ ਮਾਮਲੇ ਦੀ ਜਾਂਚ ਹਾਈਕੋਰਟ ਦੇ ਮੌਜੂਦਾ ਜੱਜ ਤੋਂ ਕਰਵਾਈ ਜਾਵੇ।

Ludhiana Jail Case : Sukhbir Badal Demand out prison minister Randhawa from the cabinet
ਲੁਧਿਆਣਾ ਜੇਲ੍ਹ ‘ਚ ਝੜਪ ਦਾ ਮਾਮਲਾ : ਸੁਖਬੀਰ ਬਾਦਲ ਨੇ ਜੇਲ੍ਹ ਮੰਤਰੀ ਰੰਧਾਵਾ ਨੂੰ ਮੰਤਰੀ ਮੰਡਲ ‘ਚੋਂ ਬਾਹਰ ਕਰਨ ਦੀ ਕੀਤੀ ਮੰਗ

ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ ‘ਤੇ ਕਲਿੱਕ ਕਰੋ :ਲੁਧਿਆਣਾ ਪੁਲਿਸ ਨੇ ਇੱਕ ਥਾਣੇਦਾਰ ਨੂੰ ਕੀਤਾ ਕਾਬੂ , ਮਹਿਲਾ ਸਾਥੀ ਨਾਲ ਮਿਲ ਕੇ ਕਰਦਾ ਸੀ ਇਹ ਕੰਮ

ਜ਼ਿਕਰਯੋਗ ਹੈ ਕਿ ਬੀਤੀ ਰਾਤ ਇੱਕ ਕੈਦੀ ਦੀ ਜੇਲ੍ਹ ‘ਚ ਮੌਤ ਹੋ ਗਈ ਸੀ।ਉਸ ਦੀ ਮੌਤ ਤੋਂ ਬਾਅਦ ਭੜਕੇ ਕੈਦੀਆਂ ਨੇ ਪੁਲਿਸ ‘ਤੇ ਹਮਲਾ ਕਰ ਦਿੱਤਾ।ਫਿਲਹਾਲ ਜੇਲ ‘ਚ ਸਥਿਤੀ ਤਣਾਅਪੂਰਨ ਬਣੀ ਹੋਈ ਹੈ।ਇਨ੍ਹਾਂ ਝੜਪਾਂ ਵਿਚ ਦੋ ਕੈਦੀਆਂ ਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ ,ਇਸ ਦੇ ਨਾਲ ਹੀ ਇੱਕ ਸੀਨੀਅਰ ਪੁਲਿਸ ਮੁਲਾਜ਼ਮ ਸੰਦੀਪ ਵਡੇਰਾ ਸਮੇਤ ਕਈ ਪੁਲਿਸ ਮੁਲਾਜ਼ਮ ਜ਼ਖਮੀ ਹੋ ਗਏ ਹਨ।
-PTCNews