Tue, Apr 23, 2024
Whatsapp

ਹੁਣੇ -ਹੁਣੇ ਵਾਪਰਿਆ ਵੱਡਾ ਹਾਦਸਾ, ਸਕੂਲੀ ਬੱਚਿਆਂ ਨਾਲ ਭਰਿਆ ਆਟੋ ਪਲਟਿਆ, ਕਈ ਬੱਚੇ ਜ਼ਖਮੀ

Written by  Shanker Badra -- March 03rd 2020 12:05 PM
ਹੁਣੇ -ਹੁਣੇ ਵਾਪਰਿਆ ਵੱਡਾ ਹਾਦਸਾ, ਸਕੂਲੀ ਬੱਚਿਆਂ ਨਾਲ ਭਰਿਆ ਆਟੋ ਪਲਟਿਆ, ਕਈ ਬੱਚੇ ਜ਼ਖਮੀ

ਹੁਣੇ -ਹੁਣੇ ਵਾਪਰਿਆ ਵੱਡਾ ਹਾਦਸਾ, ਸਕੂਲੀ ਬੱਚਿਆਂ ਨਾਲ ਭਰਿਆ ਆਟੋ ਪਲਟਿਆ, ਕਈ ਬੱਚੇ ਜ਼ਖਮੀ

ਹੁਣੇ -ਹੁਣੇ ਵਾਪਰਿਆ ਵੱਡਾ ਹਾਦਸਾ, ਸਕੂਲੀ ਬੱਚਿਆਂ ਨਾਲ ਭਰਿਆ ਆਟੋ ਪਲਟਿਆ, ਕਈ ਬੱਚੇ ਜ਼ਖਮੀ:ਲੁਧਿਆਣਾ : ਸੰਗਰੂਰ ਦੇ ਲੌਂਗੋਵਾਲ 'ਚ ਵਾਪਰੇ ਸਕੂਲ ਵੈਨ ਹਾਦਸੇ 'ਚ 4 ਬੱਚਿਆਂ ਦੇ ਜ਼ਿੰਦਾ ਸੜਨ ਤੋਂ ਬਾਅਦ ਵੀ ਪ੍ਰਸ਼ਾਸਨ ਅਤੇ ਪੰਜਾਬ ਸਰਕਾਰ ਹਾਲੇ ਵੀ ਚੌਕਸ ਨਹੀਂ ਹੋਈ ਅਤੇ ਨਾ ਹੀਸਕੂਲ ਵੈਨ ਚਾਲਕਾਂ ਨੇ ਕੋਈ ਸਬਕ ਨਹੀਂ ਲਿਆ ਅਤੇ ਸ਼ਰੇਆਮ ਬੱਚਿਆਂ ਦੀ ਜ਼ਿੰਦਗੀ ਨਾਲ ਖਿਲਵਾੜ ਕਰਦੇ ਨਜ਼ਰ ਆ ਰਹੇ ਹਨ। ਪੰਜਾਬ ਦੇ ਵੱਖ-ਵੱਖ ਜ਼ਿਲਿਆਂ ''ਚ ਆਏ ਦਿਨ ਸਕੂਲ ਵੈਨ ਹਾਦਸੇ ਦੇ ਮਾਮਲੇ ਸਾਹਮਣੇ ਆ ਰਹੇ ਹਨ। [caption id="attachment_392933" align="aligncenter" width="300"] Ludhiana pavilion Mall school children Auto Accident, Many children injured ਹੁਣੇ -ਹੁਣੇ ਵਾਪਰਿਆ ਵੱਡਾ ਹਾਦਸਾ, ਸਕੂਲੀ ਬੱਚਿਆਂ ਨਾਲ ਭਰਿਆ ਆਟੋ ਪਲਟਿਆ, ਕਈ ਬੱਚੇ ਜ਼ਖਮੀ[/caption] ਅਜਿਹਾ ਹੀ ਤਾਜ਼ਾ ਮਾਮਲਾ ਅੱਜ ਫ਼ਿਰਲੁਧਿਆਣਾ ਵਿਖੇ ਦੀਪ ਨਗਰ ਚੌਕ ਪਵੇਲੀਅਨ ਮਾਲ ਦੇ ਬਾਹਰ ਦੇਖਣ ਨੂੰ ਮਿਲਿਆ, ਜਦੋਂਸਕੂਲੀ ਵਿਦਿਆਰਥੀਆਂ ਨਾਲ ਭਰਿਆ ਇਕ ਆਟੋ ਪਲਟ ਗਿਆ। ਇਸ ਦੌਰਾਨ ਇਸ ਹਾਦਸੇ ਸਮੇਂ ਆਟੋ ’ਚ ਬੈਠੇ 10 ਵਿਦਿਆਰਥੀ ਗੰਭੀਰ ਤੌਰ ’ਤੇ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਮੌਕੇ ’ਤੇ ਇਕੱਠੇ ਹੋਏ ਲੋਕਾਂ ਨੇ ਲੁਧਿਆਣਾ ਦੇ ਡੀ.ਐੱਮ.ਸੀ. ਹਸਪਤਾਲ ਇਲਾਜ ਲਈ ਦਾਖਲ ਕਰਵਾ ਦਿੱਤਾ ਹੈ। [caption id="attachment_392931" align="aligncenter" width="300"] Ludhiana pavilion Mall school children Auto Accident, Many children injured ਹੁਣੇ -ਹੁਣੇ ਵਾਪਰਿਆ ਵੱਡਾ ਹਾਦਸਾ, ਸਕੂਲੀ ਬੱਚਿਆਂ ਨਾਲ ਭਰਿਆ ਆਟੋਪਲਟਿਆ, ਕਈ ਬੱਚੇ ਜ਼ਖਮੀ[/caption] ਮਿਲੀ ਜਾਣਕਾਰੀ ਅਨੁਸਾਰ ਆਟੋ ’ਚ ਸਵਾਰ ਸਾਰੇ ਬੱਚੇ ਪੇਪਰ ਦੇਣ ਜਾ ਰਹੇ ਸਨ ,ਜਿਸ ਦੌਰਾਨ ਇਹ ਹਾਦਸਾ ਵਾਪਰਿਆ ਹੈ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਬੀਤੇ ਕੱਲ ਮੋਹਾਲੀ ਨੇੜੇ ਖਰੜ ਵਿਖੇ ਅਕਾਲ ਅਕੈਡਮੀ ਚੁੰਨੀ ਕਲਾਂ ਸਕੂਲ ਦੀ ਬੱਸ ਜਦੋਂ ਬੱਚਿਆਂ ਨੂੰ ਸਕੂਲ ਲਿਜਾ ਰਹੀ ਸੀ ਤਾਂ ਤੇਜ਼ ਰਫਤਾਰੀ ਕਾਰਨਅਚਾਨਕ ਖੇਤਾਂ 'ਚ ਪਲਟ ਗਈ। ਇਸ ਘਟਨਾ ਦੇ ਸਮੇਂ ਬੱਸ 'ਚ 20 ਦੇ ਕਰੀਬ ਸਕੂਲੀ ਬੱਚੇ ਸਵਾਰ ਸਨ, ਜਿਨ੍ਹਾਂ ਨੂੰ ਮਾਮੂਲੀ ਸੱਟਾਂ ਲੱਗੀਆਂ ਸਨ। [caption id="attachment_392934" align="aligncenter" width="300"]Ludhiana pavilion Mall school children Auto Accident, Many children injured ਹੁਣੇ -ਹੁਣੇ ਵਾਪਰਿਆ ਵੱਡਾ ਹਾਦਸਾ, ਸਕੂਲੀ ਬੱਚਿਆਂ ਨਾਲ ਭਰਿਆ ਆਟੋਪਲਟਿਆ, ਕਈ ਬੱਚੇ ਜ਼ਖਮੀ[/caption] ਜ਼ਿਕਰਯੋਗ ਹੈ ਕਿ ਇਨ੍ਹਾਂ ਹਾਦਸਿਆਂ ਨੂੰ ਰੋਕਣ ਦੇ ਲਈ ਕਿਸੇ ਤਰ੍ਹਾਂ ਦੇ ਅਜਿਹੇ ਢੁਕਵੇਂ ਕਦਮ ਨਹੀਂ ਚੁੱਕੇ ਜਾ ਰਹੇ,ਜਿਸ ਨਾਲ ਭਵਿੱਖ ਵਿੱਚ ਅਜਿਹਾ ਹਾਦਸਾ ਨਾ ਵਾਪਰੇ ਅਤੇ ਪੰਜਾਬ ਸਰਕਾਰ ਸਮੇਤ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਜੋ ਢੁਕਵੇਂ ਕਦਮ ਚੁੱਕਣ ਦੇ ਦਾਅਵੇ ਕੀਤੇ ਜਾ ਰਹੇ ਹਨ,ਉਹ ਸਿਰਫ਼ ਅਖ਼ਬਾਰੀ ਬਿਆਨਬਾਜ਼ੀ ਅਤੇ ਸੋਸ਼ਲ ਮੀਡੀਆ ਤੱਕ ਹੀ ਸੀਮਿਤ ਹਨ। ਇਸ ਦੇ ਲਈ ਪ੍ਰਸ਼ਾਸਨ ਨੂੰ ਜਾਗਣ ਦੀ ਲੋੜ ਹੈ। -PTCNews


Top News view more...

Latest News view more...