ਪਹਿਲਾਂ ਕੀਤੀ ਪਾਵਨ ਸਰੂਪਾਂ ਦੀ ‘ਬੇਅਦਬੀ’ ਫਿਰ ਕੀਤਾ ਪੁਲਿਸ ਨੂੰ ਸੂਚਿਤ

Ludhiana :ਕੀ ਤੁਸੀਂ ਕਦੇ ਸੁਣਿਆ ਹੈ ਕਿ ਕਿਸੇ ਲਈ ਜਾਲ ਵਿਛਾਇਆ ਹੋਵੇ ਤੇ ਬੰਦਾ ਆਪ ਹੀ ਵਿਚ ਫਸ ਜਾਵੇ , ਨਹੀਂ ਤਾਂ ਅਸੀਂ ਤੁਹਾਨੂੰ ਦਸਦੇ ਹਾਂ ਲੁਧਿਆਣਾ ਦੇ ਟਿੱਬਾ ਰੋਡ ‘ਤੇ ਵਾਪਰੀ ਇਸ ਘਟਨਾ ਬਾਰੇ , ਦਰਅਸਲ ਬੀਤੀ ਦੇਰ ਰਾਤ ਸੇਵਾ ਸਿੰਘ ਨਾਂ ਦੇ ਨੌਜਵਾਨ ਵੱਲੋਂ ਪੁਲਿਸ ਨੂੰ ਫੋਨ ਕਰਕੇ ਸੂਚਨਾ ਦਿੱਤੀ ਗਈ,ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਅੰਗਾਂ ਦੀ ਕਿਸੇ ਵੱਲੋਂ ਬੇਅਦਬੀ ਕੀਤੀ ਗਈ ਹੈ|Gutka Sahib Beadbi in Dullewala । ਪਿੰਡ ਦੁੱਲੇਵਾਲਾ 'ਚ ਗੁਟਕਾ ਸਾਹਿਬ ਦੀ ਬੇਅਦਬੀ

Beadbi case in Ludhiana

ਸੂਚਨਾ ਮਿਲਦੇ ਹੀ ਮੌਕੇ ‘ਤੇ ਪਹੁੰਚੀ ਪੁਲਿਸ ਵੱਲੋਂ ਜਦੋਂ ਮਾਮਲੇ ਦੀ ਪੂਰੀ ਜਾਂਚ ਕੀਤੀ ਗਈ ਤਾਂ ਇਥੇ ਜੋ ਤੱਥ ਸਾਹਮਣੇ ਆਇਆ ਉਹ ਬੇਹੱਦ ਹੈਰਾਨ ਕਰਨ ਵਾਲਾ ਸੀ। ਦਰਅਸਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਬੇਅਦਬੀ ਕਿਸੇ ਹੋਰ ਨੇ ਨਹੀਂ ਸਗੋਂ ਸੂਚਨਾ ਦੇਣ ਵਾਲੇ ਸੇਵਾ ਸਿੰਘ ਵੱਲੋਂ ਹੀ ਕੀਤੀ ਗਈ ਹੈ,ਜਿਸ ਤੋਂ ਬਾਅਦ ਮੌਕੇ ‘ਤੇ ਪਹੁੰਚੀ ਪੁਲਿਸ ਵੱਲੋਂ ਉਕਤ ਨੌਜਵਾਨ ਨੂੰ ਮੌਕੇ ‘ਤੇ ਹੀ ਫੜ੍ਹ ਕੇ ਕੁੱਝ ਹੀ ਘੰਟਿਆਂ ‘ਚ ਇਸ ਪੂਰੇ ਮਾਮਲੇ ਨੂੰ ਸੁਲਝਾ ਲਿਆ ਗਿਆ।beadbi case in ludhiana

beadbi case in ludhiana ਪੁਲਿਸ ਨੇ ਦੱਸਿਆ ਕਿ ਪਾਵਨ ਸਰੂਪਾਂ ਦੀ beadbi ਕਿਸੇ ਹੋਰ ਨੇ ਨਹੀਂ ਸਗੋਂ ਇਤਲਾਹ ਦੇਣ ਵਾਲੇ 2 ਨੌਜਵਾਨ ਵੱਲੋਂ ਹੀ ਕੀਤੀ ਹੈ। ਪੁਲਿਸ ਵੱਲੋਂ ਦੋ ਲੋਕਾਂ ਨੂੰ ਕਾਬੂ ਕੀਤਾ ਗਿਆ ਹੈ ਜਿੰਨਾ ਚ ਇਕ 17 ਸਾਲਾਂ ਨੌਜਵਾਨ ਵੀ ਸ਼ਾਮਿਲ ਹੈ | ਪੁਲਿਸ ਦਾ ਕਹਿਣਾ ਹੈ ਕਿ ਨੌਜਵਾਨ ਨੇ ਪੁਲਿਸ ਨੂੰ ਗੁਮਰਾਹ ਕਰਨ ਦੀ ਕੋਸ਼ਿਸ਼ ਕੀਤੀ , ਪਰ ਜਦ ਉਸ ਤੋਂ ਸਖਤੀ ਨਾਲ ਪੁੱਛਗਿੱਛ ਕੀਤੀ ਗਈ ਤਾਂ ਉਸ ਨੇ ਕਬੂਲ ਕਰ ਲਿਆ ਕਿ ਇਹ ਘਿਨਾਉਣੀ ਕਰਤੂਤ ਉਸ ਨੇ ਹੀ ਕੀਤੀ ਹੈ ,ਅਤੇ ਪੁਲਿਸ ਨੂੰ ਗੁਮਰਾਹ ਕਰਨ ਦੇ ਲਈ ਅਜਿਹਾ ਝੂਠਾ ਫੋਨ ਕੀਤਾ।

ਦਸ ਦਈਏ ਕਿ ਇਸ ਘਟਨਾ ਤੋਂ ਬਾਅਦ ਸਿੱਖ ਸੰਗਤ ਭੜਕ ਗਈ। ਫਿਲਹਾਲ ਪੁਲਸ ਵੱਲੋਂ ਸਿੱਖ ਸੰਗਤ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ ਗਈ ਹੈ। ਹਾਲਾਂਕਿ ਪੁਲਸ ਵੱਲੋਂ ਇਸ ਮਾਮਲੇ ‘ਤੇ ਆਪਣੇ ਅਧਿਕਾਰਤ ਸੋਸ਼ਲ ਮੀਡੀਆ ਪੇਜ ‘ਤੇ ਜਾਣਕਾਰੀ ਦਿੱਤੀ ਗਈ ਹੈ। ਪੁਲਸ ਕਮਿਸ਼ਨਰ ਲੁਧਿਆਣਾ ਵੱਲੋਂ ਇਸ ਸਬੰਧੀ ਮੰਗਲਵਾਰ 3 ਨਵੰਬਰ ਨੂੰ ਪ੍ਰੈਸ ਕਾਨਫਰੰਸ ਕਰਕੇ ਪੂਰੇ ਮਾਮਲੇ ਦੀ ਸੂਚਨਾ ਦਿੱਤੀ ਜਾਵੇਗੀ। ਪਰ ਅਜਿਹੀਆਂ ਘਟਨਾਵਾਂ ਬੇਹੱਦ ਨਿੰਦਣਯੋਗ ਹੈ।