ਪੰਜਾਬ

ਲੁਧਿਆਣਾ ਪੁਲਿਸ ਵੱਲੋਂ ਤਿੰਨ ਪਿਸਤੌਲਾਂ, ਕਾਰਤੂਸ ਅਤੇ 25 ਗ੍ਰਾਮ ਹੈਰੋਇਨ ਸਣੇ ਤਿੰਨ ਬਦਮਾਸ਼ ਨੂੰ ਕਾਬੂ

By Jasmeet Singh -- June 04, 2022 10:27 pm

ਲੁਧਿਆਣਾ, 4 ਜੂਨ: ਸਥਾਨਕ ਪੁਲਿਸ ਨੇ ਤਿੰਨ ਬਦਮਾਸ਼ਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ 3 ਪਿਸਤੌਲਾਂ, ਜਿੰਦਾ ਕਾਰਤੂਸ ਸਮੇਤ 25 ਗ੍ਰਾਮ ਹੈਰੋਇਨ ਅਤੇ ਹੋਰ ਸਮਾਨ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ।

ਇਹ ਵੀ ਪੜ੍ਹੋ: ਟੀਵੀ ਚੈਨਲ 'ਤੇ ਪਹਿਲੀ ਵਾਰ ਸਾਕਾ ਨੀਲਾ ਤਾਰਾ ਨਾਲ ਸੰਬੰਧਿਤ ਵੱਡੇ ਖ਼ੁਲਾਸੇ 

ਪੁਲਿਸ ਨੇ ਖ਼ੁਫ਼ੀਆ ਸੂਚਨਾ ਦੇ ਆਧਾਰ 'ਤੇ ਲੁਧਿਆਣਾ ਦੇ ਸ਼ਿਮਲਾਪੁਰੀ ਇਲਾਕੇ 'ਚ ਪੈਂਦੇ ਪਿੰਡ ਪਾਵਾ ਦੇ ਕੱਟ ਤੋਂ ਮੁਲਜ਼ਮਾਂ ਨੂੰ ਕਾਬੂ ਕਰ ਲਿਆ।

ਪੁਲਿਸ ਕਮਿਸ਼ਨਰ ਡਾਕਟਰ ਕੌਸਤੁਭ ਸ਼ਰਮਾ ਨੇ ਦੱਸਿਆ ਕਿ ਮੁਲਜ਼ਮਾਂ ਨੂੰ ਖ਼ੁਫ਼ੀਆ ਸੂਚਨਾ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਇਨ੍ਹਾਂ ਵਿਚੋਂ ਬੌਬੀ ਸਿੰਘ ਕੋਲੋਂ ਇਕ 32 ਬੋਰ ਦਾ ਪਿਸਤੌਲ, ਦੋ ਜਿੰਦਾ ਕਾਰਤੂਸ, ਇਕ ਮੈਗਜ਼ੀਨ, ਇਕ ਖੋਲ 315 ਬੋਰ, ਦੋ ਜਿੰਦਾ ਕਾਰਤੂਸ 7.64, 25 ਗ੍ਰਾਮ ਹੈਰੋਇਨ, 10 ਛੋਟੀ ਪਾਲੀਥੀਨ, ਇਕ ਇਲੈਕਟ੍ਰਾਨਿਕ ਕਾਂਟਾ, ਇਕ ਮੋਬਾਈਲ ਫੋਨ ਅਤੇ ਮੋਟਰਸਾਈਕਲ ਬਰਾਮਦ ਹੋਇਆ ਹੈ।

ਜਦਕਿ ਦੀਪਕ ਕੋਲੋਂ ਇਕ ਦੇਸੀ ਪਿਸਤੌਲ 315 ਬੋਰ, 23 ਜਿੰਦਾ ਕਾਰਤੂਸ, ਇਕ ਮੋਬਾਈਲ ਫੋਨ ਅਤੇ ਇਕ ਦੇਸੀ 315 ਬੋਰ ਡਬਲ ਬੈਰਲ ਸਮੇਤ 22 ਜਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ।

ਇਹ ਵੀ ਪੜ੍ਹੋ: ਮੇਰੇ ਪੁੱਤ ਦਾ ਅਜੇ ਸਿਵਾ ਵੀ ਠੰਡਾ ਨਹੀਂ ਹੋਇਆ, ਚੋਣ ਲੜਨ ਦਾ ਕੋਈ ਮਨ ਨਹੀਂ : ਸਿੱਧੂ ਮੂਸੇਵਾਲਾ ਦੇ ਪਿਤਾ

ਹਾਲਾਂਕਿ ਅਜੇ ਤੱਕ ਮੁਲਜ਼ਮਾਂ ਦੇ ਕਿਸੇ ਗੈਂਗ ਨਾਲ ਸਬੰਧ ਸਾਹਮਣੇ ਨਹੀਂ ਆਏ ਹਨ।

-PTC News

  • Share