ਲੁਧਿਆਣਾ ਪੁਲਿਸ ਨੇ ਲੰਗਰ ਦੀ ਸੇਵਾ ਕਰ ਰਹੇ ਯੂਥ ਅਕਾਲੀ ਦਲ ਦੇ ਪ੍ਰਧਾਨ ਗੁਰਦੀਪ ਸਿੰਘ ਗੋਸ਼ਾ ਨੂੰ ਕੀਤਾ ਗ੍ਰਿਫ਼ਤਾਰ

Ludhiana Police arrested Youth Akali Dal President Gurdeep Singh Gosha
ਲੁਧਿਆਣਾ ਪੁਲਿਸ ਨੇ ਯੂਥ ਅਕਾਲੀ ਦਲ ਦੇ ਪ੍ਰਧਾਨ ਗੁਰਦੀਪ ਸਿੰਘ ਗੋਸ਼ਾ ਨੂੰ ਕੀਤਾ ਗ੍ਰਿਫ਼ਤਾਰ  

ਲੁਧਿਆਣਾ ਪੁਲਿਸ ਨੇ ਲੰਗਰ ਦੀ ਸੇਵਾ ਕਰ ਰਹੇ ਯੂਥ ਅਕਾਲੀ ਦਲ ਦੇ ਪ੍ਰਧਾਨ ਗੁਰਦੀਪ ਸਿੰਘ ਗੋਸ਼ਾ ਨੂੰ ਕੀਤਾ ਗ੍ਰਿਫ਼ਤਾਰ:ਲੁਧਿਆਣਾ: ਲੁਧਿਆਣਾ ਪੁਲਿਸ ਵੱਲੋਂ ਯੂਥ ਅਕਾਲੀ ਦਲ ਦੇ ਪ੍ਰਧਾਨ ਗੁਰਦੀਪ ਸਿੰਘ ਗੋਸ਼ਾ ਨੂੰ ਅੱਜ ਸਵੇਰੇ ਗ੍ਰਿਫ਼ਤਾਰ ਕੀਤਾ ਗਿਆ ਹੈ। ਗੋਸ਼ਾ ਨੂੰ ਅੱਜ 10:30 ਵਜੇ ਦੇ ਕਰੀਬ ਘੰਟਾ ਘਰ ਨੇੜਿਓ ਗ੍ਰਿਫ਼ਤਾਰ ਕੀਤਾ ਗਿਆ ਹੈ।

ਜਾਣਕਾਰੀ ਅਨੁਸਾਰ ਬਾਜ਼ਾਰ ‘ਚ ਪੁਲਿਸ ਨੇ ਗੁਰਦੀਪ ਗੋਸ਼ਾ ਨੂੰ ਲੰਗਰ ਵੰਡਦੇ ਹੋਏ ਜ਼ਬਰਦਸਤੀ ਪੁਲਿਸ ਦੀ ਗੱਡੀ ‘ਚ ਬਿਠਾਇਆ ਅਤੇ ਥਾਣੇ ਲੈ ਗਈ ਅਤੇ ਉਨ੍ਹਾਂ ਨੂੰ ਪੁਲਿਸ ਥਾਣਾ ਕੋਤਵਾਲੀ ਵਿਖੇ ਰੱਖਿਆ ਗਿਆ ਹੈ।

ਫਿਲਹਾਲ ਪੁਲਿਸ ਇਹ ਗੱਲ ਦੱਸਣ ਤੋਂ ਇਨਕਾਰ ਕਰ ਰਹੀ ਹੈ ਕਿ ਕਿਸ ਕਾਰਨ ਕਰਕੇ ਗੋਸ਼ਾ ਦੀ ਗ੍ਰਿਫਤਾਰੀ ਹੋਈ ਹੈ। ਅਕਾਲੀ ਆਗੂ ਗੁਰਦੀਪ ਸਿੰਘ ਗੋਸ਼ਾ ਨੇ ਪੁਲਿਸ ਦੀ ਇਸ ਕਾਰਵਾਈ ਨੂੰ ਧੱਕਾ ਕਰਾਰ ਦਿੱਤਾ ਹੈ।
-PTCNews