ਲੁਧਿਆਣਾ ਪੁਲਿਸ ਨੇ ਇੱਕ ਕਾਰ ਸਵਾਰ ਵਿਅਕਤੀ ਨੂੰ ਲੱਖਾਂ ਦੀ ਹੈਰੋਇਨ ਸਮੇਤ ਕੀਤਾ ਕਾਬੂ

By Shanker Badra - August 02, 2019 3:08 pm

ਲੁਧਿਆਣਾ ਪੁਲਿਸ ਨੇ ਇੱਕ ਕਾਰ ਸਵਾਰ ਵਿਅਕਤੀ ਨੂੰ ਲੱਖਾਂ ਦੀ ਹੈਰੋਇਨ ਸਮੇਤ ਕੀਤਾ ਕਾਬੂ:ਲੁਧਿਆਣਾ : ਪੰਜਾਬ 'ਚ ਨਸ਼ਾ ਦਿਨੋਂ ਦਿਨ ਵਧਦਾ ਜਾ ਰਿਹਾ ਹੈ। ਜਿਸਦੇ ਚੱਲਦੇ ਨਸ਼ਿਆਂ ਦੀ ਲਪੇਟ 'ਚ ਆ ਕੇ ਕਈ ਨੌਜਵਾਨ ਆਪਣੀ ਜਾਨ ਗਵਾ ਚੁੱਕੇ ਹਨ। ਪੰਜਾਬ 'ਚ ਹੁਣ ਨਸ਼ਿਆਂ ਦਾ ਦਰਿਆ ਵਗ ਤੁਰਿਆ ਹੈ, ਜਿਸਨੇ ਪੰਜਾਬ ਦੇ ਨੌਜਵਾਨਾਂ ਨੂੰ ਬੁਰੀ ਤਰ੍ਹਾਂ ਆਪਣੇ ਚੁੰਗਲ 'ਚ ਲੈ ਲਿਆ ਹੈ।ਪੰਜਾਬ ਸਰਕਾਰ ਦੇ ਹੁਕਮਾਂ 'ਤੇ ਪੁਲਿਸ ਵੱਲੋਂ ਭਾਵੇਂ ਨਸ਼ੇ ਨੂੰ ਰੋਕਣ ਲਈ ਸਖ਼ਤ ਤੋਂ ਸਖ਼ਤ ਕਦਮ ਚੁੱਕੇ ਜਾ ਰਹੇ ਹਨ ਪਰ ਨਸ਼ਾ ਤਸਕਰ ਸ਼ਰੇਆਮ ਨਸ਼ੇ ਦਾ ਧੰਦਾ ਕਰ ਰਹੇ ਹਨ।

Ludhiana Police Car rider Person heroin Including Arrested ਲੁਧਿਆਣਾ ਪੁਲਿਸ ਨੇ ਇੱਕ ਕਾਰ ਸਵਾਰ ਵਿਅਕਤੀ ਨੂੰ ਲੱਖਾਂ ਦੀ ਹੈਰੋਇਨ ਸਮੇਤ ਕੀਤਾ ਕਾਬੂ

ਇਸ ਦੌਰਾਨ ਲੁਧਿਆਣਾ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਨਾਕੇਬੰਦੀ ਕਰ ਇੱਕ ਕਾਰ ਸਵਾਰ ਵਿਅਕਤੀ ਨੂੰ ਕਾਬੂ ਕੀਤਾ ਹੈ। ਜਿਸ ਤੋਂ ਤਲਾਸ਼ੀ ਦੌਰਾਨ ਇਕ ਕਿੱਲੋ ਹੈਰੋਇਨ ਅਤੇ ਕਰੀਬ 7 ਲੱਖ 50 ਹਜ਼ਾਰ ਰੁਪਏ ਦੀ ਨਗਦੀ ਬਰਾਮਦ ਕੀਤੀ ਗਈ ਹੈ। ਪੁਲਿਸ ਵੱਲੋਂ ਬਰਾਮਦ ਕੀਤੀ ਗਈ ਹੈਰੋਇਨ ਦੀ ਕੀਮਤ ਕੌਮਾਂਤਰੀ ਬਾਜ਼ਾਰ 'ਚ 5 ਕਰੋੜ ਰੁਪਏ ਹੈ।

Ludhiana Police Car rider Person heroin Including Arrested ਲੁਧਿਆਣਾ ਪੁਲਿਸ ਨੇ ਇੱਕ ਕਾਰ ਸਵਾਰ ਵਿਅਕਤੀ ਨੂੰ ਲੱਖਾਂ ਦੀ ਹੈਰੋਇਨ ਸਮੇਤ ਕੀਤਾ ਕਾਬੂ

ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ :70 ਸਾਲਾ ਤਰੁਣ ਕੌਰ ਪਿਛਲੇ 35 ਸਾਲ ਤੋਂ ਸ੍ਰੀ ਨਨਕਾਣਾ ਸਾਹਿਬ ਵਿਖੇ ਕੜਾਹ ਪ੍ਰਸਾਦਿ ਦੀ ਦੇਗ ਤਿਆਰ ਕਰਨ ਦੀ ਨਿਭਾ ਰਹੀ ਹੈ ਸੇਵਾ

ਮਿਲੀ ਜਾਣਕਾਰੀ ਅਨੁਸਾਰ ਦੋਸ਼ੀ ਦੀ ਪਹਿਚਾਣ ਧਰਮਿੰਦਰ ਪਾਲ ਉਰਫ਼ ਟਿੰਕੂ ਵਜੋਂ ਹੋਈ ਹੈ ,ਜਿਸ 'ਤੇ ਪਹਿਲਾਂ ਦਰਜਨ ਦੇ ਕਰੀਬ ਅਪਰਾਧਿਕ ਮਾਮਲੇ ਦਰਜ ਹਨ।ਪੁਲਿਸ ਉਸ ਤੋਂ ਪੁੱਛਗਿੱਛ ਕਰ ਰਹੀ ਹੈ ਤੇ ਮਾਮਲਾ ਦਰਜ਼ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
-PTCNews

adv-img
adv-img