ਮੁੱਖ ਖਬਰਾਂ

ਲੁਧਿਆਣਾ ਪੁਲਿਸ ਨੇ ਪਿਸਤੌਲ, ਕਾਰਤੂਸ ਤੇ ਦਾਤਰ ਸਣੇ 3 ਗੈਂਗਸਟਰ ਫੜੇ

By Ravinder Singh -- July 15, 2022 7:18 pm

ਲੁਧਿਆਣਾ : ਲੁਧਿਆਣਾ ਕ੍ਰਾਈਮ ਬ੍ਰਾਂਚ ਦੀ ਪੁਲਿਸ ਨੇ ਸੂਚਨਾ ਦੇ ਆਧਾਰ 'ਤੇ ਮੇਹਰਬਾਨ ਇਲਾਕੇ 'ਚ ਕਾਰਵਾਈ ਕਰਦੇ ਹੋਏ ਗੈਂਗਸਟਰ ਪੰਕਜ ਰਾਜਪੂਤ ਦੇ 3 ਗੁਰਗਿਆਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਪੁਲਿਸ ਨੇ ਇਕ ਦੇਸੀ ਪਿਸਤੌਲ, ਚਾਰ ਕਾਰਤੂਸ ਅਤੇ 2 ਦਾਤਰ ਤੇ ਐਕਟਿਵਾ ਬਰਾਮਦ ਕੀਤੀ ਹੈ। ਪੁਲਿਸ ਨੇ ਮੁਲਜ਼ਮਾਂ ਵਿਰੁੱਧ ਮਾਮਲਾ ਦਰਜ ਕਰ ਲਿਆ ਹੈ। ਇਸ ਮਗਰੋਂ ਪੁਲਿਸ ਨੇ ਇਸ ਮਾਮਲੇ ਦੀ ਬਾਰੀਕੀ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ।

ਲੁਧਿਆਣਾ ਪੁਲਿਸ ਨੇ ਪਿਸਤੌਲ, ਕਾਰਤੂਸ ਤੇ ਦਾਤਰ ਸਣੇ 3 ਗੈਂਗਸਟਰ ਫੜੇਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਲੁਧਿਆਣਾ ਪੁਲਿਸ ਕਮਿਸ਼ਨਰ ਕੌਸਤੁਭ ਸ਼ਰਮਾ ਨੇ ਦੱਸਿਆ ਕਿ ਲੁਧਿਆਣਾ ਪੁਲਿਸ ਵੱਲੋਂ ਗੁਪਤ ਸੂਚਨਾ ਦੇ ਆਧਾਰ 'ਤੇ ਮੁਲਜ਼ਮਾਂ ਨੂੰ ਮੇਹਰਬਾਨ ਇਲਾਕੇ ਤੋਂ ਕਾਬੂ ਕੀਤਾ ਗਿਆ ਹੈ, ਜਿਸ ਸਬੰਧੀ ਵੱਖ-ਵੱਖ ਥਾਣਿਆਂ 'ਚ ਮੁਲਜ਼ਮਾਂ ਖਿਲਾਫ਼ ਮਾਮਲਾ ਦਰਜ ਹਨ।

ਲੁਧਿਆਣਾ ਪੁਲਿਸ ਨੇ ਪਿਸਤੌਲ, ਕਾਰਤੂਸ ਤੇ ਦਾਤਰ ਸਣੇ 3 ਗੈਂਗਸਟਰ ਫੜੇਉਨ੍ਹਾਂ ਨੇ ਦੱਸਿਆ ਕਿ ਮੁਲਜ਼ਮਾਂ ਕੋਲੋਂ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ। ਹੋਰ ਵੀ ਵੱਡੇ ਖੁਲਾਸੇ ਹੋਣ ਦੀ ਉਮੀਦ ਹੈ।
ਪੁਲਿਸ ਕਮਿਸ਼ਨਰ ਕੌਸਤੁਭ ਸ਼ਰਮਾ ਨੇ ਦੱਸਿਆ ਕਿ ਗੈਂਗਸਟਰਾਂ, ਨਸ਼ਾ ਸਮੱਗਲਰਾਂ ਤੇ ਸ਼ਰਾਰਤੀ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਅੱਗੇ ਵੀ ਜਾਰੀ ਰਹੇਗੀ। ਉਨ੍ਹਾਂ ਨੇ ਕਿਹਾ ਕਿ ਕਿਸੇ ਵੀ ਗਲਤ ਅਨਸਰ ਨੂੰ ਕਿਸੇ ਵੀ ਕੀਮਤ ਉਤੇ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਲੋਕਾਂ ਨੂੰ ਸੁਖਾਵਾਂ ਮਾਹੌਲ ਮੁਹੱਈਆ ਕਰਵਾਇਆ ਜਾਵੇਗਾ। ਜ਼ਿਕਰਯੋਗ ਹੈ ਕਿ ਪੰਜਾਬ ਵਿੱਚ ਗੈਂਗਸਟਰਵਾਦ ਨੂੰ ਲੈ ਕੇ ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਵੱਡਾ ਬਿਆਨ ਦਿੱਤਾ ਸੀ। ਉਨ੍ਹਾਂ ਨੇ ਕਿਹਾ ਸੀ ਕਿ ਕੁਝ ਦਿਨਾਂ ‘ਚ ਹੀ ਸੂਬੇ ਚੋਂ ਗੈਂਗਸਟਰਾਂ ਦਾ ਨਾਮੋ-ਨਿਸ਼ਾਨ ਖਤਮ ਕਰ ਦੇਵਾਂਗੇ। ਸੂਬੇ ਦੀ ਸ਼ਾਂਤੀ ਹਰ ਹਾਲ ਵਿੱਚ ਕਾਇਮ ਰਹੇਗੀ। ਗੈਂਗਸਟਰਵਾਦ ਅਤੇ ਨਸ਼ਾ ਖਤਮ ਕਰਨ 'ਤੇ ਜ਼ੋਰ ਦਿੱਤਾ ਜਾ ਰਿਹਾ ਹੈ। ਨਸ਼ੇ 'ਤੇ ਪੂਰੀ ਤਰ੍ਹਾਂ ਨਕੇਲ ਕੱਸ ਰਹੇ ਹਾਂ।

ਇਹ ਵੀ ਪੜ੍ਹੋ : ਲੋਕਲ ਬਾਡੀਜ਼ ਮੰਤਰੀ ਨੇ ਲੁਧਿਆਣਾ 'ਚ ਕੀਤਾ ਪਹਿਲਾ ਦੌਰਾ, ਕਿਹਾ- ਹਰ ਖੇਤਰ 'ਚ ਵਿਕਾਸ ਹੋਇਆ ਵਿਖਾਈ ਦੇਵੇਗਾ

  • Share