ਵਿਧਾਇਕ ਸਿਮਰਜੀਤ ਬੈਂਸ ਦੀਆਂ ਮੁਸ਼ਕਿਲਾਂ ਵਧੀਆਂ , ਰੇਪ ਮਾਮਲੇ 'ਚ ਅਦਾਲਤ 'ਚ ਚਾਰਜਸ਼ੀਟ ਦਾਖਲ
ਲੁਧਿਆਣਾ : ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਅਤੇ ਲੁਧਿਆਣਾ ਦੇ ਆਤਮਾ ਨਗਰ ਇਲਾਕੇ ਤੋਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਅਤੇ 6 ਹੋਰਾਂ ਖ਼ਿਲਾਫ਼ ਬਲਾਤਕਾਰ ਦੇ ਦੋਸ਼ਾਂ ਤਹਿਤ ਦਰਜ ਕੀਤੇ ਕੇਸ ਵਿੱਚ ਪੁਲੀਸ ਨੇ ਵੀਰਵਾਰ ਨੂੰ ਵਧੀਕ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਦੀ ਅਦਾਲਤ ਵਿੱਚ ਚਾਰਜਸ਼ੀਟ ਦਾਖ਼ਲ ਕੀਤੀ ਹੈ।
[caption id="attachment_548060" align="aligncenter" width="300"]
ਵਿਧਾਇਕ ਸਿਮਰਜੀਤ ਬੈਂਸ ਦੀਆਂ ਮੁਸ਼ਕਿਲਾਂ ਵਧੀਆਂ , ਰੇਪ ਮਾਮਲੇ 'ਚ ਅਦਾਲਤ 'ਚ ਚਾਰਜਸ਼ੀਟ ਦਾਖਲ[/caption]
44 ਸਾਲਾ ਔਰਤ ਨੇ ਵਿਧਾਇਕ 'ਤੇ ਬਲਾਤਕਾਰ ਦਾ ਦੋਸ਼ ਲਾਇਆ ਸੀ। ਅਜੇ ਤੱਕ ਇਸ ਮਾਮਲੇ ਵਿੱਚ ਕਿਸੇ ਮੁਲਜ਼ਮ ਦੀ ਗ੍ਰਿਫ਼ਤਾਰੀ ਨਹੀਂ ਹੋਈ ਹੈ। ਇਸ ਮਾਮਲੇ ਦੀ ਸੁਣਵਾਈ 18 ਨਵੰਬਰ ਨੂੰ ਹੋਵੇਗੀ। 7 ਜੁਲਾਈ 2021 ਨੂੰ ਵਧੀਕ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਹਰਸਿਮਰਨਜੀਤ ਸਿੰਘ ਦੀ ਅਦਾਲਤ ਨੇ ਥਾਣਾ ਡਵੀਜ਼ਨ ਨੰਬਰ 6 ਦੀ ਪੁਲਿਸ ਨੂੰ ਇਸ ਮਾਮਲੇ ਵਿੱਚ ਐਫਆਈਆਰ ਦਰਜ ਕਰਨ ਦੇ ਹੁਕਮ ਦਿੱਤੇ ਸਨ।
[caption id="attachment_548061" align="aligncenter" width="259"]
ਵਿਧਾਇਕ ਸਿਮਰਜੀਤ ਬੈਂਸ ਦੀਆਂ ਮੁਸ਼ਕਿਲਾਂ ਵਧੀਆਂ , ਰੇਪ ਮਾਮਲੇ 'ਚ ਅਦਾਲਤ 'ਚ ਚਾਰਜਸ਼ੀਟ ਦਾਖਲ[/caption]
ਵਿਧਾਇਕ ਬੈਂਸ ਨੇ ਇਨ੍ਹਾਂ ਹੁਕਮਾਂ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਹੈ। ਅਦਾਲਤ ਨੇ ਇਸ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਸੀ ਅਤੇ ਉਸ ਦੇ ਖਿਲਾਫ ਐੱਫ.ਆਈ.ਆਰ. ਪਿਛਲੇ ਸਾਲ 16 ਨਵੰਬਰ 2020 ਨੂੰ ਔਰਤ ਨੇ ਵਿਧਾਇਕ ਸਿਮਰਜੀਤ ਸਿੰਘ ਬੈਂਸ, ਕਮਲਜੀਤ ਸਿੰਘ, ਬਲਜਿੰਦਰ ਕੌਰ, ਜਸਬੀਰ ਕੌਰ ਉਰਫ ਭਾਬੀ, ਸੁਖਚੈਨ ਸਿੰਘ, ਪਰਮਜੀਤ ਸਿੰਘ ਉਰਫ ਪੰਮਾ, ਗੋਗੀ ਸ਼ਰਮਾ ਖਿਲਾਫ ਕੇਸ ਦਰਜ ਕਰਨ ਲਈ ਪੁਲਸ ਕਮਿਸ਼ਨਰ ਨੂੰ ਸ਼ਿਕਾਇਤ ਦਿੱਤੀ ਸੀ। ਉਹ ਇਨਸਾਫ਼ ਦੀ ਮੰਗ ਨੂੰ ਲੈ ਕੇ ਪਿਛਲੇ ਕਈ ਦਿਨਾਂ ਤੋਂ ਪੁਲੀਸ ਕਮਿਸ਼ਨਰ ਦਫ਼ਤਰ ਦੇ ਬਾਹਰ ਧਰਨੇ ’ਤੇ ਬੈਠੀ ਸੀ। ਕੋਈ ਕਾਰਵਾਈ ਨਾ ਹੋਣ 'ਤੇ ਔਰਤ ਨੇ ਅਦਾਲਤ ਦਾ ਦਰਵਾਜ਼ਾ ਖੜਕਾਇਆ ਸੀ।
[caption id="attachment_548058" align="aligncenter" width="268"]
ਵਿਧਾਇਕ ਸਿਮਰਜੀਤ ਬੈਂਸ ਦੀਆਂ ਮੁਸ਼ਕਿਲਾਂ ਵਧੀਆਂ , ਰੇਪ ਮਾਮਲੇ 'ਚ ਅਦਾਲਤ 'ਚ ਚਾਰਜਸ਼ੀਟ ਦਾਖਲ[/caption]
ਜੁਡੀਸ਼ੀਅਲ ਮੈਜਿਸਟਰੇਟ ਪਲਵਿੰਦਰ ਸਿੰਘ ਦੀ ਅਦਾਲਤ ਔਰਤ ਦੀਆਂ ਦਲੀਲਾਂ ਨਾਲ ਸਹਿਮਤ ਨਹੀਂ ਹੋਈ। ਅਦਾਲਤ ਨੇ ਉਸ ਨੂੰ ਸਬੂਤ ਪੇਸ਼ ਕਰਨ ਦੇ ਹੁਕਮ ਦਿੱਤੇ ਸਨ। ਇਸ ਹੁਕਮ 'ਤੇ ਮਹਿਲਾ ਨੇ ਵਧੀਕ ਸੈਸ਼ਨ ਜੱਜ ਰਾਜ ਕੁਮਾਰ ਗਰਗ ਦੀ ਅਦਾਲਤ 'ਚ ਰੀਵਿਊ ਪਟੀਸ਼ਨ ਦਾਇਰ ਕੀਤੀ ਸੀ। ਅਦਾਲਤ ਨੇ ਵਕੀਲ ਹਰੀਸ਼ ਰਾਏ ਢਾਂਡਾ ਅਤੇ ਪਰਮਿੰਦਰ ਸਿੰਘ ਲਾਡੀ ਦੀਆਂ ਦਲੀਲਾਂ ਨੂੰ ਮੰਨਦਿਆਂ ਇਸ ਮਾਮਲੇ ਵਿੱਚ ਐਫਆਈਆਰ ਦਰਜ ਕਰਕੇ ਜਾਂਚ ਦੇ ਹੁਕਮ ਦਿੱਤੇ ਸਨ।
[caption id="attachment_548060" align="aligncenter" width="300"]
ਵਿਧਾਇਕ ਸਿਮਰਜੀਤ ਬੈਂਸ ਦੀਆਂ ਮੁਸ਼ਕਿਲਾਂ ਵਧੀਆਂ , ਰੇਪ ਮਾਮਲੇ 'ਚ ਅਦਾਲਤ 'ਚ ਚਾਰਜਸ਼ੀਟ ਦਾਖਲ[/caption]
ਔਰਤ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਉਹ ਜਾਇਦਾਦ ਦੇ ਵਿਵਾਦ ਵਿੱਚ ਵਿਧਾਇਕ ਬੈਂਸ ਦੇ ਸੰਪਰਕ ਵਿੱਚ ਆਈ ਸੀ। ਉਸ ਨੂੰ ਵਟਸਐਪ 'ਤੇ ਵਾਰ-ਵਾਰ ਫੋਨ ਅਤੇ ਕਈ ਸੰਦੇਸ਼ ਭੇਜੇ ਗਏ। ਉਸ ਦੀ ਆਰਥਿਕ ਕਮਜ਼ੋਰੀ ਦਾ ਫਾਇਦਾ ਉਠਾਉਂਦੇ ਹੋਏ ਬੈਂਸ ਨੇ ਮਦਦ ਝਾਂਸਾ ਦਿੱਤਾ ਅਤੇ ਕਈ ਵਾਰ ਉਸ ਨਾਲ ਬਲਾਤਕਾਰ ਕੀਤਾ। ਵਿਧਾਇਕ ਦੇ ਭਰਾ ਨੇ ਉਸ ਨਾਲ ਸਰੀਰਕ ਸਬੰਧ ਬਣਾਉਣ ਲਈ ਕਈ ਵਾਰ ਫੋਨ ਕੀਤੇ ਅਤੇ ਵਟਸਐਪ 'ਤੇ ਮੈਸੇਜ ਵੀ ਭੇਜੇ। ਪਟੀਸ਼ਨਕਰਤਾ ਦਾ ਦੋਸ਼ ਹੈ ਕਿ ਸ਼ਿਕਾਇਤ ਤੋਂ ਬਾਅਦ ਉਸ ਦੇ ਭਰਾ ਅਤੇ ਪਿਤਾ ਨੂੰ ਫ਼ੋਨ 'ਤੇ ਲਗਾਤਾਰ ਧਮਕੀਆਂ ਦਿੱਤੀਆਂ ਜਾ ਰਹੀਆਂ ਸਨ। ਪੁਲੀਸ ਨੇ ਸ਼ਿਕਾਇਤ ’ਤੇ ਕਾਰਵਾਈ ਨਹੀਂ ਕੀਤੀ।
-PTCNews