Thu, Apr 25, 2024
Whatsapp

ਲੁਧਿਆਣਾ: 1984 ਸਿੱਖ ਕਤਲੇਆਮ ਦੇ ਪੀੜਤਾਂ ਨੇ ਕੱਢਿਆ ਕੈਂਡਲ ਮਾਰਚ, ਕੀਤੀ ਇਨਸਾਫ਼ ਦੀ ਮੰਗ

Written by  Jashan A -- November 02nd 2019 06:35 PM
ਲੁਧਿਆਣਾ: 1984 ਸਿੱਖ ਕਤਲੇਆਮ ਦੇ ਪੀੜਤਾਂ ਨੇ ਕੱਢਿਆ ਕੈਂਡਲ ਮਾਰਚ, ਕੀਤੀ ਇਨਸਾਫ਼ ਦੀ ਮੰਗ

ਲੁਧਿਆਣਾ: 1984 ਸਿੱਖ ਕਤਲੇਆਮ ਦੇ ਪੀੜਤਾਂ ਨੇ ਕੱਢਿਆ ਕੈਂਡਲ ਮਾਰਚ, ਕੀਤੀ ਇਨਸਾਫ਼ ਦੀ ਮੰਗ

ਲੁਧਿਆਣਾ: 1984 ਸਿੱਖ ਕਤਲੇਆਮ ਦੇ ਪੀੜਤਾਂ ਨੇ ਕੱਢਿਆ ਕੈਂਡਲ ਮਾਰਚ, ਕੀਤੀ ਇਨਸਾਫ਼ ਦੀ ਮੰਗ,ਲੁਧਿਆਣਾ: ਲੁਧਿਆਣਾ 'ਚ ਸਿੱਖ ਕਤਲੇਆਮ ਦੇ ਪੀੜਤਾਂ ਵੱਲੋਂ ਅੱਜ ਭਾਰਤ ਨਗਰ ਚੌਕ ਤੋਂ ਲੈ ਕੇ ਡੀਸੀ ਦਫ਼ਤਰ ਤੱਕ ਇਕ ਕੈਂਡਲ ਮਾਰਚ ਕੱਢਿਆ ਗਿਆ। ਇਸ ਦੌਰਾਨ ਪੀੜਤਾਂ ਨੇ ਕਾਂਗਰਸ ਦੇ ਖਿਲਾਫ ਨਾਅਰੇਬਾਜ਼ੀ ਕੀਤੀ। Ldhਇਸ ਦੌਰਾਨ ਦੰਗਾ ਪੀੜਤ ਯੂਨੀਅਨ ਦੇ ਪ੍ਰਧਾਨ ਨੇ ਕਿਹਾ ਕਿ ਕਈ ਦਹਾਕੇ ਬੀਤ ਜਾਣ ਮਗਰੋਂ ਵੀ ਉਹ ਇਨਸਾਫ਼ ਦੀ ਉਡੀਕ ਕਰ ਰਹੇ ਹਨ।ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਲੁਧਿਆਣਾ ਦੰਗਾ ਪੀੜਤ ਯੂਨੀਅਨ ਦੇ ਪ੍ਰਧਾਨ ਨੇ ਕਿਹਾ ਕਿ ਕਈ ਦਹਾਕੇ ਬੀਤ ਜਾਣ ਦੇ ਬਾਵਜੂਦ ਉਹ ਅੱਜ ਵੀ ਇਨਸਾਫ ਲਈ ਤਰਸ ਰਹੇ ਹਨ। ਹੋਰ ਪੜ੍ਹੋ: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਪੁੱਜਦੀਆਂ ਸੰਗਤਾਂ ਲਈ ਸ਼੍ਰੋਮਣੀ ਕਮੇਟੀ ਜਲਦ ਕਰੇਗੀ ਰਿਹਾਇਸ਼ ਦਾ ਵਿਸਥਾਰ Ldhਉਨ੍ਹਾਂ ਕਿਹਾ ਕਿ ਜਗਦੀਸ਼ ਟਾਈਟਲਰ ਕਮਲ ਨਾਥ ਵਰਗੇ ਹਾਲੇ ਵੀ ਸਲਾਖਾਂ ਤੋਂ ਬਾਹਰ ਘੁੰਮ ਰਹੇ ਹਨ। ਕਾਂਗਰਸ ਵੱਲੋਂ ਉਨ੍ਹਾਂ ਨੂੰ ਵੱਡੇ ਵੱਡੇ ਅਹੁਦੇ ਦਿੱਤੇ ਗਏ ਨੇ ਅਤੇ ਹੁਣ ਉਨ੍ਹਾਂ ਤੇ ਕਾਰਵਾਈ ਨਹੀਂ ਹੋ ਰਹੀ। Ldhਜ਼ਿਕਰ ਏ ਖਾਸ ਹੈ ਕਿ ਇਨ੍ਹਾਂ ਦਿਨਾਂ ਚ ਹੀ ਦਿੱਲੀ ਦੇ ਵਿੱਚ ਸਿੱਖ ਨਸਲਕੁਸ਼ੀ ਕੀਤੀ ਗਈ ਸੀ ਅਤੇ ਹਜ਼ਾਰਾਂ ਸਿੱਖਾਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਗਿਆ ਸੀ। ਹਾਲਾਂਕਿ ਸੱਜਨ ਕੁਮਾਰ ਨੂੰ ਜੇਲ੍ਹ ਦੀਆਂ ਸਲਾਖਾਂ ਪਿੱਛੇ ਪਹੁੰਚਾ ਦਿੱਤਾ ਗਿਆ ਪਰ ਹਾਲੇ ਵੀ ਸਿੱਖ ਨਸਲਕੁਸ਼ੀ ਦੇ ਕਈ ਮੁਲਜ਼ਮ ਆਜ਼ਾਦੀ ਨਾਲ ਬਾਹਰ ਘੁੰਮ ਰਹੇ ਹਨ। -PTC News


Top News view more...

Latest News view more...