Tue, Apr 23, 2024
Whatsapp

ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਮੱਕੜ ਨੂੰ ਨਮ ਅੱਖਾਂ ਨਾਲ ਦਿੱਤੀ ਅੰਤਿਮ ਵਿਦਾਈ

Written by  Jashan A -- December 22nd 2019 03:43 PM -- Updated: December 22nd 2019 03:59 PM
ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਮੱਕੜ ਨੂੰ ਨਮ ਅੱਖਾਂ ਨਾਲ ਦਿੱਤੀ ਅੰਤਿਮ ਵਿਦਾਈ

ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਮੱਕੜ ਨੂੰ ਨਮ ਅੱਖਾਂ ਨਾਲ ਦਿੱਤੀ ਅੰਤਿਮ ਵਿਦਾਈ

ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਮੱਕੜ ਨੂੰ ਨਮ ਅੱਖਾਂ ਨਾਲ ਦਿੱਤੀ ਅੰਤਿਮ ਵਿਦਾਈ,ਲੁਧਿਆਣਾ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਮੱਕੜ ਦਾ ਸ਼ੁੱਕਰਵਾਰ ਨੂੰ ਦਿਹਾਂਤ ਹੋ ਗਿਆ ਸੀ। ਜਿਸ ਦੌਰਾਨ ਅੱਜ ਲੁਧਿਆਣਾ ਦੇ ਮਾਡਲ ਟਾਊਨ ਐਕਸਟੈਨਸ਼ਨ ਸਮਸ਼ਾਨ ਘਾਟ 'ਚ ਉਹਨਾਂ ਦਾ ਅੰਤਿਮ ਸਸਕਾਰ ਕੀਤਾ ਗਿਆ। Avtar Singh Makkar Cremationਹਰ ਕਿਸੇ ਦੀਆਂ ਅੱਖਾਂ ਨਮ ਸਨ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ,ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ, ਡਾ. ਦਲਜੀਤ ਸਿੰਘ ਚੀਮਾ ਅਤੇ ਕਈ ਹੋਰ ਸਿਆਸੀ ਆਗੂ ਮੌਜੂਦ ਰਹੇ। ਹੋਰ ਪੜ੍ਹੋ: ਮੁੱਖ ਮੰਤਰੀ ਨੂੰ ਮਿਲਿਆ ਸ਼੍ਰੋਮਣੀ ਕਮੇਟੀ ਦਾ ਵਫ਼ਦ, 550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ 'ਚ ਸ਼ਾਮਲ ਹੋਣ ਲਈ ਦਿੱਤਾ ਸੱਦਾ ਪੱਤਰ Avtar Singh Makkar Cremationਤੁਹਾਨੂੰ ਦੱਸ ਦੇਈਏ ਕਿ ਹਾਲਤ ਨਾਜ਼ੁਕ ਹੋਣ ਕਾਰਨ ਉਹਨਾਂ ਨੂੰ ਗੁੜਗਾਓਂ ਦੇ ਫੋਰਟਿਸ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਸੀ। ਜਿੱਥੇ ਸ਼ੁੱਕਰਵਾਰ ਸ਼ਾਮ ਉਨ੍ਹਾਂ ਨੇ ਆਖਰੀ ਸਾਹ ਲਿਆ। Avtar Singh Makkar Cremationਜ਼ਿਕਰਯੋਗ ਹੈ ਕਿ ਸਾਲ 2005 ‘ਚ ਉਹ ਪਹਿਲੀ ਵਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਚੁਣੇ ਗਏ ਸਨ ਤੇ ਅਗਲੇ ਸਾਲ ਹੀ ਉਹ ਪ੍ਰਧਾਨ ਚੁਣ ਲਏ ਗਏ ਸਨ। ਉਹ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਲਗਾਤਾਰ 11 ਸਾਲ ਪ੍ਰਧਾਨ ਰਹੇ ਹਨ। -PTC News


Top News view more...

Latest News view more...