ਲੁਧਿਆਣਾ: ਕੇਂਦਰੀ ਜੇਲ 'ਚ ਪੁਲਿਸ ਤੇ ਕੈਦੀਆਂ ਵਿਚਾਲੇ ਮੁਕਾਬਲਾ, 2 ਕੈਦੀਆਂ ਦੀ ਮੌਤ

By Jashan A - June 27, 2019 1:06 pm

ਲੁਧਿਆਣਾ: ਕੇਂਦਰੀ ਜੇਲ 'ਚ ਪੁਲਿਸ ਤੇ ਕੈਦੀਆਂ ਵਿਚਾਲੇ ਮੁਕਾਬਲਾ, 2 ਕੈਦੀਆਂ ਦੀ ਮੌਤ,ਲੁਧਿਆਣਾ : ਲੁਧਿਆਣਾ ਦੀ ਕੇਂਦਰੀ ਜੇਲ੍ਹ 'ਚ ਅੱਜ ਉਸ ਸਮੇਂ ਸਥਿਤੀ ਤਣਾਅਪੂਰਨ ਬਣ ਗਈ, ਜਦੋ ਇਥੇ ਕੈਦੀਆਂ ਅਤੇ ਪੁਲਿਸ ਵਿਚਾਲੇ ਮੁਕਾਬਲਾ ਹੋਇਆ। ਸੂਤਰਾਂ ਅਨੁਸਾਰ ਇਸ ਮੁਕਾਬਲੇ 'ਚ 2 ਕੈਦੀਆਂ ਦੀ ਮੌਤ ਹੋ ਗਈ ਹੈ। ਮਿਲੀ ਜਾਣਕਾਰੀ ਮੁਤਾਬਕ ਫਾਇਰਿੰਗ ਅਜੇ ਵੀ ਜਾਰੀ ਹੈ। ਇਸ ਘਟਨਾ ਤੋਂ ਬਾਅਦ ਉੱਚ ਅਧਿਕਾਰੀਆਂ ਵਲੋਂ ਜੇਲ ਦੀ ਇਮਾਰਤ ਦੀ ਘੇਰਾਬੰਦੀ ਕਰਨ ਦੇ ਹੁਕਮ ਦਿੱਤੇ ਗਏ ਹਨ। ਜਿਸ ਦੌਰਾਨ ਜੇਲ੍ਹ 'ਚ ਭਾਰੀ ਪੁਲਿਸ ਬਲ ਤਾਇਨਾਤ ਹੈ।

-PTC News

adv-img
adv-img