Fri, Apr 26, 2024
Whatsapp

ਲੁਧਿਆਣਾ: ਗੈਂਗਰੇਪ ਮਾਮਲੇ ਦੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਲਈ ਵਿਦਿਆਰਥੀਆਂ ਨੇ ਕੱਢਿਆ ਕੈਂਡਲ ਮਾਰਚ, ਦੇਖੋ ਤਸਵੀਰਾਂ

Written by  Jashan A -- February 13th 2019 02:11 PM
ਲੁਧਿਆਣਾ: ਗੈਂਗਰੇਪ ਮਾਮਲੇ ਦੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਲਈ ਵਿਦਿਆਰਥੀਆਂ ਨੇ ਕੱਢਿਆ ਕੈਂਡਲ ਮਾਰਚ, ਦੇਖੋ ਤਸਵੀਰਾਂ

ਲੁਧਿਆਣਾ: ਗੈਂਗਰੇਪ ਮਾਮਲੇ ਦੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਲਈ ਵਿਦਿਆਰਥੀਆਂ ਨੇ ਕੱਢਿਆ ਕੈਂਡਲ ਮਾਰਚ, ਦੇਖੋ ਤਸਵੀਰਾਂ

ਲੁਧਿਆਣਾ: ਗੈਂਗਰੇਪ ਮਾਮਲੇ ਦੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਲਈ ਵਿਦਿਆਰਥੀਆਂ ਨੇ ਕੱਢਿਆ ਕੈਂਡਲ ਮਾਰਚ, ਦੇਖੋ ਤਸਵੀਰਾਂ,ਲੁਧਿਆਣਾ: ਪਿਛਲੇ ਦਿਨੀ ਲੁਧਿਆਣਾ ਦੇ ਮੁੱਲਾਂਪੁਰ ਦਾਖਾ ‘ਚ ਇੱਕ ਦਰਦਨਾਕ ਮਾਮਲਾ ਸਾਹਮਣੇ ਆਇਆ ਸੀ, ਜਿਸ ਨੇ ਸਭ ਨੂੰ ਝੰਜੋੜ ਕੇ ਰੱਖ ਦਿੱਤਾ ਸੀ। ਦਰਅਸਲ 12 ਲੋਕਾਂ ਵੱਲੋਂ ਇੱਕ ਲੜਕੀ ਨਾਲ ਬਲਾਤਕਾਰ ਕੀਤਾ ਗਿਆ ਸੀ।ਜਿਸ ਨੇ ਸਭ ਨੂੰ ਝੰਜੋੜ ਕੇ ਰੱਖ ਦਿੱਤਾ ਸੀ। ਜਿਸ ਤੋਂ ਬਾਅਦ ਪੂਰੇ ਸੂਬੇ ਭਰ ਦੇ ਲੋਕਾਂ 'ਚ ਰੋਸ ਪਾਇਆ ਜਾ ਰਿਹਾ ਹੈ। ਇਸੇ ਨੂੰ ਮੱਦੇਨਜ਼ਰ ਰੱਖਦੇ ਹੋਏ ਲੁਧਿਆਣਾ ਦੇ ਕੁਝ ਵਿਦਿਆਰਥੀਆਂ ਵੱਲੋਂ ਕੈਂਡਲ ਮਾਰਚ ਕੱਢਿਆ। [caption id="attachment_255663" align="aligncenter" width="300"]ldh ਲੁਧਿਆਣਾ: ਗੈਂਗਰੇਪ ਮਾਮਲੇ ਦੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਲਈ ਵਿਦਿਆਰਥੀਆਂ ਨੇ ਕੱਢਿਆ ਕੈਂਡਲ ਮਾਰਚ, ਦੇਖੋ ਤਸਵੀਰਾਂ[/caption] ਇਸ ਦੌਰਾਨ ਵਿਦਿਆਰਥੀਆਂ ਵੱਲੋਂ ਪੀੜਤ ਲੜਕੀ ਲਈ ਇਨਸਾਫ ਦੀ ਮੰਗ ਕੀਤੀ ਤੇ ਕਿਹਾ ਕਿ ਇਸ ਸ਼ਰਮਨਾਕ ਵਾਰਦਾਤ ਨੂੰ ਅੰਜ਼ਾਮ ਦੇਣ ਵਾਲਿਆਂ ਨੂੰ ਮੌਤ ਦੀ ਸਜ਼ਾ ਜ਼ਰੂਰ ਦਿੱਤੀ ਜਾਵੇ। ਇਸ ਨਿਆ ਦੀ ਲੜਾਈ 'ਚ ਉਹ ਡੱਟ ਕੇ ਲੜੇਗੀ ਤੇ ਮੁਲਜ਼ਮਾਂ ਨੂੰ ਸਜ਼ਾ ਦਿਵਾ ਕੇ ਰਹੇਗੀ। ਜ਼ਿਕਰਯੋਗ ਹੈ ਕਿ ਲੁਧਿਆਣਾ ਦੇ ਦਾਖਾ ਹਲਕੇ ‘ਚ ਸ਼ਨੀਵਾਰ ਦੇਰ ਰਾਤ ਇਕ ਲੜਕੀ ਨੂੰ ਬੰਧਕ ਬਣਾ ਕੇ 12 ਨੌਜਵਾਨਾਂ ਵਲੋਂ ਜ਼ਬਰ-ਜਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ ਸੀ।ਜਦੋਂ ਲੜਕੀ ਆਪਣੇ ਦੋਸਤ ਨਾਲ ਘੁੰਮਣ ਨਿਕਲੀ ਤਾਂ ਜਿਵੇਂ ਹੀ ਦੋਵੇਂ ਲੁਧਿਆਣਾ ਤੋਂ ਰਾਏਕੋਟ ਰੋਡ ‘ਤੇ ਨਿਕਲੇ, ਉਸ ਦੌਰਾਨ ਕੁਝ ਅਣਪਛਾਤੇ ਨੌਜਵਾਨਾਂ ਵੱਲੋਂ ਦੋਹਾਂ ਦੀ ਕਾਰ ਦਾ ਪਿੱਛਾ ਕੀਤਾ ਗਿਆ ਤੇ ਉਸ ‘ਤੇ ਹਮਲਾ ਕੀਤਾ ਗਿਆ। [caption id="attachment_255664" align="aligncenter" width="300"]ldh ਲੁਧਿਆਣਾ: ਗੈਂਗਰੇਪ ਮਾਮਲੇ ਦੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਲਈ ਵਿਦਿਆਰਥੀਆਂ ਨੇ ਕੱਢਿਆ ਕੈਂਡਲ ਮਾਰਚ, ਦੇਖੋ ਤਸਵੀਰਾਂ[/caption] ਜਦੋਂ ਬਦਮਾਸ਼ਾਂ ਨੇ ਕਾਰ ‘ਤੇ ਹਮਲਾ ਕੀਤਾ ਤਾਂ ਕਾਰ ਚਾਲਕ ਨੌਜਵਾਨ ਨੇ ਗੱਡੀ ਰੋਕ ਲਈ ਤਾਂ ਦੋਵਾਂ ਨੂੰ ਅਗਵਾ ਕਰ ਬਦਮਾਸ਼ ਇੱਕ ਫਾਰਮ ਹਾਊਸ ‘ਤੇ ਲੈ ਗਏ,ਜਿਥੇ ਅਗਵਾਕਾਰਾਂ ਨੇ ਲੜਕੀ ਨਾਲ ਪੂਰੀ ਰਾਤ ਜਬਰ ਜਨਾਹ ਕੀਤਾ। -PTC News


Top News view more...

Latest News view more...