ਹਾਦਸੇ/ਜੁਰਮ

ਪੰਜਾਬੀ ਫਿਲਮ ਅਦਾਕਾਰ ਜਸਵਿੰਦਰ ਭੱਲਾ ਦੇ ਸਾਲੇ ਨੇ ਕੀਤੀ ਖੁਦਕੁਸ਼ੀ, ਜਾਣੋ ਪੂਰਾ ਮਾਮਲਾ

By Jashan A -- November 18, 2019 8:44 pm

ਪੰਜਾਬੀ ਫਿਲਮ ਅਦਾਕਾਰ ਜਸਵਿੰਦਰ ਭੱਲਾ ਦੇ ਸਾਲੇ ਨੇ ਕੀਤੀ ਖੁਦਕੁਸ਼ੀ, ਜਾਣੋ ਪੂਰਾ ਮਾਮਲਾ,ਲੁਧਿਆਣਾ: ਪੰਜਾਬੀ ਫ਼ਿਲਮ ਇੰਡਸਟਰੀ ਦੇ ਮਸ਼ਹੂਰ ਹਾਸਰਸ ਅਦਾਕਾਰ ਜਸਵਿੰਦਰ ਭੱਲੇ ਦੇ ਸਾਲੇ ਅਲੋਕ ਦੀਪ ਸਿੰਘ ਵੱਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।

ਖ਼ੁਦਕੁਸ਼ੀ ਲਈ ਉਸ ਨੇ ਤਿੰਨ ਲੋਕਾਂ ਨੂੰ ਜ਼ਿੰਮੇਵਾਰ ਦੱਸਿਆ ਜਿਨ੍ਹਾਂ ਨਾਲ ਪੈਸਿਆਂ ਦਾ ਲੈਣ ਦੇਣ ਸੀ। ਜਿਸ ਤੋਂ ਬਾਅਦ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਪੁਲਸ ਨੇ ਉਕਤ ਲੋਕਾਂ ਖਿਲਾਫ ਮਾਮਲਾ ਦਰਜ ਕਰ ਲਿਆ।

ਹੋਰ ਪੜ੍ਹੋ:ਮਨਰੇਗਾ ‘ਚ 2.59 ਕਰੋੜ ਦੇ ਗਬਨ ਮਾਮਲੇ ‘ਚ 5 ਅਫ਼ਸਰਾਂ ਦੀ ਬਰਖਾਸਤਗੀ ਤੇ 1 ‘ਤੇ ਕੇਸ ਦਰਜ ਕਰਨ ਦੇ ਹੁਕਮ

ਇਸ ਸਬੰਧੀ ਐਸ. ਐਚ. ਓ. ਥਾਣਾ ਮਾਡਲ ਟਾਊਨ ਪਵਨ ਸ਼ਰਮਾ ਨੇ ਦੱਸਿਆ ਕਿ 50 ਲੱਖ ਰੁਪਏ ਦਾ ਕੁੱਝ ਲੋਕਾਂ ਨਾਲ ਅਲੋਕ ਦਾ ਲੈਣ-ਦੇਣ ਸੀ ਤੇ ਪੈਸੇ ਨਾ ਦੇਣ ਕਾਰਨ ਉਸ ਨੇ ਖੁਦਕੁਸ਼ੀ ਕਰਨ ਦਾ ਫੈਸਲਾ ਕੀਤਾ। ਫਿਲਹਾਲ ਪੁਲਿਸ ਨੇ 3 ਲੋਕਾਂ ਖਿਲਾਫ ਮਾਮਲਾ ਦਰਜ ਕਰ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

-PTC News

  • Share