ਲੁਧਿਆਣਾ ਪੁਲਿਸ ਨੇ ਨਸ਼ਾ ਤਸਕਰਾਂ ਖਿਲਾਫ ਕਸੀ ਨਕੇਲ, ਹੈਰੋਇਨ ਸਮੇਤ 4 ਨੂੰ ਦਬੋਚਿਆ

ਲੁਧਿਆਣਾ ਪੁਲਿਸ ਨੇ ਨਸ਼ਾ ਤਸਕਰਾਂ ਖਿਲਾਫ ਕਸੀ ਨਕੇਲ, ਹੈਰੋਇਨ ਸਮੇਤ 4 ਨੂੰ ਦਬੋਚਿਆ,ਲੁਧਿਆਣਾ: ਪੰਜਾਬ ‘ਚ ਨਸ਼ੇ ਦਾ ਕਹਿਰ ਲਗਾਤਾਰ ਵਧਦਾ ਜਾ ਰਿਹਾ ਹੈ, ਕੁਝ ਸ਼ਰਾਰਤੀ ਅਨਸਰਾਂ ਵੱਲੋਂ ਸੂਬੇ ‘ਚ ਨਸ਼ਿਆਂ ਦੀ ਸਪਲਾਈ ਕੀਤੀ ਜਾ ਰਹੀ ਹੈ, ਜਿਨ੍ਹਾਂ ‘ਤੇ ਪੰਜਾਬ ਪੁਲਿਸ ਵੱਲੋਂ ਨਕੇਲ ਕਸੀ ਜਾ ਰਹੀ ਹੈ।

ਇਸ ਦੌਰਾਨ ਲੁਧਿਆਣਾ ਐੱਸ. ਟੀ. ਐੱਫ. ਦੀ ਟੀਮ ਵਲੋਂ 4 ਨਸ਼ਾ ਤਸਕਰਾਂ ਨੂੰ 750 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਗਿਆ ਹੈ।

ਹੋਰ ਪੜ੍ਹੋ: ਚੰਦਰਬਾਬੂ ਨਾਇਡੂ ਨੂੰ ਛੱਡ 4 ਰਾਜਸਭਾ ਮੈਂਬਰਾਂ ਨੇ ਫੜ੍ਹਿਆ ਭਾਜਪਾ ਦਾ ਪੱਲਾ

ਜਾਣਕਾਰੀ ਮੁਤਾਬਕ ਪਹਿਲੇ ਮਾਮਲੇ ‘ਚ 2 ਸਕੇ ਭਰਾਵਾਂ ਨੂੰ 205 ਗ੍ਰਾਮ ਹੈਰੋਇਨ ਸਮੇਤ ਨਿਊ ਕੁਲਦੀਪ ਨਗਰ ਨੇੜਿਓਂ ਗ੍ਰਿਫਤਾਰ ਕੀਤਾ ਗਿਆ, ਜਦੋਂ ਕਿ ਦੂਜੇ ਮਾਮਲੇ ‘ਚ 2 ਤਸਕਰਾਂ ਨੂੰ 500 ਗ੍ਰਾਮ ਹੈਰੋਇਨ ਸਮੇਤ ਜਲੰਧਰ ਬਾਈਪਾਸ ਚੌਂਕ ਲੁਧਿਆਣਾ ਤੋਂ ਕਾਬੂ ਕੀਤਾ ਗਿਆ।

ਪੁਲਿਸ ਵਲੋਂ ਦੋਸ਼ੀਆਂ ‘ਤੇ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਦੋਸ਼ੀਆਂ ਨੂੰ ਅਦਾਲਤ ‘ਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ।

-PTC News