ਲੁਧਿਆਣਾ ਬੱਸ ਸਟੈਂਡ ਨੇੜੇ ਵਾਪਰਿਆ ਭਿਆਨਕ ਸੜਕ ਹਾਦਸਾ, 3 ਲੋਕ ਜ਼ਖਮੀ

Road Accident

ਲੁਧਿਆਣਾ ਬੱਸ ਸਟੈਂਡ ਨੇੜੇ ਵਾਪਰਿਆ ਭਿਆਨਕ ਸੜਕ ਹਾਦਸਾ, 3 ਲੋਕ ਜ਼ਖਮੀ,ਲੁਧਿਆਣਾ: ਪੰਜਾਬ ‘ਚ ਆਏ ਦਿਨ ਸੜਕੀ ਹਾਦਸਿਆਂ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ, ਜਿਨ੍ਹਾਂ ‘ਚ ਹੁਣ ਤੱਕ ਅਨੇਕਾਂ ਲੋਕ ਮੌਤ ਦੇ ਘਾਟ ਉਤਰ ਚੁੱਕੇ ਹਨ। ਅਜਿਹਾ ਹੀ ਇੱਕ ਦਰਦਨਾਕ ਸੜਕ ਹਾਦਸਾ ਬੀਤੀ ਰਾਤ ਲੁਧਿਆਣਾ ਬੱਸ ਸਟੈਂਡ ਨੇੜੇ ਵਾਪਰਿਆ, ਜਿਥੇ 2 ਬੱਸਾਂ ਵਿਚਾਲੇ ਕਾਰ ਤੇ ਮੋਟਰਸਾਈਕਲ ਆ ਗਿਆ।

Road Accidentਜਿਸ ਕਾਰਨ 3 ਲੋਕ ਗੰਭੀਰ ਤੌਰ ’ਤੇ ਜ਼ਖਮੀ ਹੋ ਗਏ। ਘਟਨਾ ਸਥਾਨ ’ਤੇ ਮੌਜੂਦ ਰਾਹਗੀਰਾਂ ਨੇ ਦੱਸਿਆ ਕਿ ਇਹ ਹਾਦਸਾ ਬੱਸਾਂ ਦੀ ਓਵਰ ਸਪੀਡ ਕਾਰਨ ਵਾਪਰਿਆ ਹੈ।ਮੌਕੇ ’ਤੇ ਮੌਜੂਦ ਲੋਕਾਂ ਨੇ ਜ਼ਖਮੀਆਂ ਨੂੰ ਇਲਾਜ ਲਈ ਤੁਰੰਤ ਨੇੜੇ ਦੇ ਹਸਪਤਾਲ ਦਾਖਲ ਕਰਵਾਇਆ, ਜਿਥੇ ਉਨ੍ਹਾਂ ਦੀ ਹਾਲਤ ਖਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ।

ਹੋਰ ਪੜ੍ਹੋ: ਗੁਰਦਾਸਪੁਰ ‘ਚ ਡਾਇਰੀਆ ਦਾ ਸਾਇਆ, 1 ਦੀ ਮੌਤ ਅਤੇ 65 ਲੋਕ ਗੰਭੀਰ ਸਥਿਤੀ ‘ਚ

Road Accidentਉਧਰ ਜਦੋਂ ਸਥਾਨਕ ਲੋਕਾਂ ਨੇ ਘਟਨਾ ਦੀ ਸੂਚਨਾ ਪੁਲਿਸ ਨੂੰ ਦਿੱਤੀ ਤਾਂ ਮੌਕੇ ਪਹੁੰਚੀ ਪੁਲਿਸ ਨੇ ਹਾਦਸੇ ਦੇ ਵਾਹਨਾਂ ਨੂੰ ਕਬਜ਼ੇ ’ਚ ਲੈ ਕੇ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ।

-PTC News