Mon, Apr 29, 2024
Whatsapp

ਲੁਧਿਆਣਾ 'ਚ STF ਨੂੰ ਮਿਲੀ ਵੱਡੀ ਸਫ਼ਲਤਾ, ਸਾਢੇ 12 ਕਰੋੜ ਦੀ ਹੈਰੋਇਨ ਸਮੇਤ 3 ਨੂੰ ਦਬੋਚਿਆ

Written by  Jashan A -- April 24th 2019 10:34 AM
ਲੁਧਿਆਣਾ 'ਚ STF ਨੂੰ ਮਿਲੀ ਵੱਡੀ ਸਫ਼ਲਤਾ, ਸਾਢੇ 12 ਕਰੋੜ ਦੀ ਹੈਰੋਇਨ ਸਮੇਤ 3 ਨੂੰ ਦਬੋਚਿਆ

ਲੁਧਿਆਣਾ 'ਚ STF ਨੂੰ ਮਿਲੀ ਵੱਡੀ ਸਫ਼ਲਤਾ, ਸਾਢੇ 12 ਕਰੋੜ ਦੀ ਹੈਰੋਇਨ ਸਮੇਤ 3 ਨੂੰ ਦਬੋਚਿਆ

ਲੁਧਿਆਣਾ 'ਚ STF ਨੂੰ ਮਿਲੀ ਵੱਡੀ ਸਫ਼ਲਤਾ, ਸਾਢੇ 12 ਕਰੋੜ ਦੀ ਹੈਰੋਇਨ ਸਮੇਤ 3 ਨੂੰ ਦਬੋਚਿਆ,ਲੁਧਿਆਣਾ: ਲੁਧਿਆਣਾ 'ਚ ਸਪੈਸ਼ਲ ਟਾਸਕ ਫੋਰਸ ਨੂੰ ਅੱਜ ਉਸ ਸਮੇਂ ਵੱਡੀ ਕਾਮਯਾਬੀ ਮਿਲੀ ਜਦੋਂ ਉਹਨਾਂ ਨੇ ਨਸ਼ਾ ਤਸਕਰਾਂ ਖਿਲਾਫ ਕਾਰਵਾਈ ਕਰਦਿਆਂ ਵੱਖ-ਵੱਖ ਮਾਮਲਿਆਂ 'ਚ 3 ਨਸ਼ਾ ਤਸਕਰਾਂ ਨੂੰ ਸਾਢੇ 12 ਕਰੋੜ ਦੀ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ। ਮਿਲੀ ਜਾਣਕਾਰੀ ਮੁਤਾਬਕ ਪੁਲਿਸ ਨੇ 2 ਸਕੇ ਭਰਾਵਾਂ ਨੂੰ ਸਾਢੇ 11 ਕਰੋੜ ਦੀ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਹੈ, ਜਿਨ੍ਹਾਂ ਦੀ ਪਛਾਣ ਗੁਰਜੰਟ ਸਿੰਘ ਅਤੇ ਧਰਮਵੀਰ ਸਿੰਘ ਵਾਸੀ ਤਰਨਤਾਰਨ ਵਜੋਂ ਹੋਈ ਹੈ, ਜਦੋਂ ਕਿ ਦੂਜੇ ਮਾਮਲੇ 'ਚ ਮਨਦੀਪ ਸਿੰਘ ਲੁਧਿਆਣਾ ਨੂੰ ਇੱਕ ਕਰੋੜ ਰੁਪਏ ਦੀ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਗਿਆ ਹੈ। ਹੋਰ ਪੜ੍ਹੋ:1 ਕਰੋੜ 10 ਲੱਖ ਦੀ ਹੈਰੋਇਨ ਸਮੇਤ ਦੋ ਨੌਜਵਾਨ ਗ੍ਰਿਫ਼ਤਾਰ ਪੁਲਿਸ ਨੇ ਸਾਰੇ ਆਰੋਪੀਆਂ ਨੂੰ ਹਿਰਾਸਤ 'ਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਦਾ ਕਹਿਣਾ ਹੈ ਕਿ ਜ਼ਲਦੀ ਮਾਮਲੇ ਸਬੰਧੀ ਨਜਿੱਠਿਆ ਜਾਵੇਗਾ। -PTC News


Top News view more...

Latest News view more...