Wed, Apr 24, 2024
Whatsapp

ਲੁਧਿਆਣਾ: ਪਰਾਲੀ ਸਾੜਨ ਖਿਲਾਫ਼ ਪ੍ਰਸ਼ਾਸਨ ਹੋਇਆ ਸਖ਼ਤ, 45 ਮਾਮਲੇ ਦਰਜ, 22 ਕਿਸਾਨਾਂ ਨੂੰ ਕੀਤਾ ਗ੍ਰਿਫ਼ਤਾਰ

Written by  Jashan A -- November 07th 2019 01:55 PM
ਲੁਧਿਆਣਾ: ਪਰਾਲੀ ਸਾੜਨ ਖਿਲਾਫ਼ ਪ੍ਰਸ਼ਾਸਨ ਹੋਇਆ ਸਖ਼ਤ, 45 ਮਾਮਲੇ ਦਰਜ, 22 ਕਿਸਾਨਾਂ ਨੂੰ ਕੀਤਾ ਗ੍ਰਿਫ਼ਤਾਰ

ਲੁਧਿਆਣਾ: ਪਰਾਲੀ ਸਾੜਨ ਖਿਲਾਫ਼ ਪ੍ਰਸ਼ਾਸਨ ਹੋਇਆ ਸਖ਼ਤ, 45 ਮਾਮਲੇ ਦਰਜ, 22 ਕਿਸਾਨਾਂ ਨੂੰ ਕੀਤਾ ਗ੍ਰਿਫ਼ਤਾਰ

ਲੁਧਿਆਣਾ: ਪਰਾਲੀ ਸਾੜਨ ਖਿਲਾਫ਼ ਪ੍ਰਸ਼ਾਸਨ ਹੋਇਆ ਸਖ਼ਤ, 45 ਮਾਮਲੇ ਦਰਜ, 22 ਕਿਸਾਨਾਂ ਨੂੰ ਕੀਤਾ ਗ੍ਰਿਫ਼ਤਾਰ,ਲੁਧਿਆਣਾ: ਲੁਧਿਆਣਾ ਪ੍ਰਸ਼ਾਸਨ ਨੇ ਪਰਾਲੀ ਸਾੜਨ ਵਾਲੇ ਕਿਸਾਨਾਂ ਖ਼ਿਲਾਫ਼ ਸਖ਼ਤੀ ਵਰਤਦਿਆਂ ਜ਼ਿਲ੍ਹੇ 'ਚ 45 ਮਾਮਲੇ ਦਰਜ ਕਰਕੇ 22 ਕਿਸਾਨਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। Stubble Burningਇਸ ਇਲਾਵਾ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਵੱਲੋਂ 34 ਚਾਲਾਨ ਵੀ ਜਾਰੀ ਕੀਤੇ ਗਏ ਹਨ, 13 ਕੰਬਾਇਨਾਂ ਨੂੰ ਸੁਪਰ ਐੱਸ. ਐੱਮ. ਐੱਸ. ਨਾਲ ਲਗਾਉਣ ਕਾਰਨ ਪ੍ਰਤੀ ਕੰਬਾਇਨ 2 ਲੱਖ ਰੁਪਏ ਚਾਲਾਨ ਕੀਤੇ ਗਏ ਹਨ, 243 ਮਾਮਲਿਆਂ ਵਿੱਚ 8 ਲੱਖ ਰੁਪਏ ਦਾ ਮੁਆਵਜ਼ਾ ਫਾਈਲ ਕੀਤਾ ਗਿਆ ਹੈ। ਹੋਰ ਪੜ੍ਹੋ: ਜਲੰਧਰ: ਦਿਹਾਤੀ ਪੁਲਿਸ ਵਲੋਂ ਅੰਤਰਰਾਜੀ ਨਸ਼ਾ ਤਸਕਰ ਗਿਰੋਹ ਦਾ ਪਰਦਾਫਾਸ਼ ਖੇਤੀਬਾੜੀ ਅਫਸਰ ਡਾ ਬਲਦੇਵ ਸਿੰਘ ਨੇ ਕਿਹਾ ਕਿ ਮਾਣਯੋਗ ਸੁਪਰੀਮ ਕੋਰਟ ਦੇ ਦਿਸ਼ਾ ਨਿਰਦੇਸ਼ਾਂ ਤੋਂ ਬਾਅਦ ਪੰਜਾਬ ਹਰਿਆਣਾ ਅਤੇ ਹੋਰਨਾਂ ਸੂਬਿਆਂ ਦੇ ਮੁੱਖ ਸਕੱਤਰਾਂ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਗਈਆਂ ਸਨ।ਜਿਸ ਤੋਂ ਬਾਅਦ ਉਨ੍ਹਾਂ ਵੱਲੋਂ ਪੰਜਾਬ ਦੇ ਜ਼ਿਲ੍ਹਾ ਡਿਪਟੀ ਕਮਿਸ਼ਨਰਾਂ ਅਤੇ ਪੁਲਿਸ ਪ੍ਰਸ਼ਾਸਨ ਨੂੰ ਕਿਸਾਨਾਂ ਦੇ ਖਿਲਾਫ਼ ਕਾਰਵਾਈ ਲਈ ਕਿਹਾ ਗਿਆ। ਉਨ੍ਹਾਂ ਵੀ ਕਿਹਾ ਕਿ ਬਾਕੀ ਜ਼ਿਲਿਆਂ ਦੇ ਮੁਕਾਬਲੇ ਲੁਧਿਆਣਾ ਦੇ ਵਿੱਚ ਪਰਾਲੀ ਨੂੰ ਅੱਗ ਲਾਉਣ ਦੇ ਕੇਸ ਫਿਰ ਵੀ ਘੱਟ ਨੇ ਮਾਨਸਾ, ਸੰਗਰੂਰ ਅਤੇ ਮੁਕਤਸਰ ਦੇ ਵਿੱਚ ਵੱਧ ਕੇ ਪਰਾਲੀ ਨੂੰ ਅੱਗ ਲਾਉਣ ਦੇ ਸਾਹਮਣੇ ਆਏ ਹਨ। Stubble Burningਡਾ ਬਲਦੇਵ ਸਿੰਘ ਨੇ ਕਿਹਾ ਕਿ ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਨੂੰ ਲਗਾਤਾਰ ਪਰਾਲੀ ਨੂੰ ਅੱਗ ਨਾਲ ਆਉਣ ਅਤੇ ਆਪਣੇ ਚੌਗਿਰਦੇ ਦੀ ਸਾਂਭ ਸੰਭਾਲ ਲਈ ਜਾਗਰੂਕ ਵੀ ਕੀਤਾ ਜਾ ਰਿਹਾ ਸੀ। ਸੁਪਰੀਮ ਕੋਰਟ ਦੇ ਸਖਤ ਹੁਕਮਾਂ ਤੋਂ ਬਾਅਦ ਕਿਸਾਨਾਂ ਦੇ ਖਿਲਾਫ ਪ੍ਰਸ਼ਾਸਨ ਨੂੰ ਕਾਰਵਾਈ ਕਰਨੀ ਪਈ ਹੈ। -PTC News


Top News view more...

Latest News view more...