Tue, Apr 16, 2024
Whatsapp

ਵਿਜੀਲੈਂਸ ਵੱਲੋਂ ਨਗਰ ਨਿਗਮ ਦਾ ਇੰਸਪੈਕਟਰ 15,000 ਰੁਪਏ ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

Written by  Jashan A -- January 08th 2019 07:18 PM
ਵਿਜੀਲੈਂਸ ਵੱਲੋਂ ਨਗਰ ਨਿਗਮ ਦਾ ਇੰਸਪੈਕਟਰ 15,000 ਰੁਪਏ ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

ਵਿਜੀਲੈਂਸ ਵੱਲੋਂ ਨਗਰ ਨਿਗਮ ਦਾ ਇੰਸਪੈਕਟਰ 15,000 ਰੁਪਏ ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

ਵਿਜੀਲੈਂਸ ਵੱਲੋਂ ਨਗਰ ਨਿਗਮ ਦਾ ਇੰਸਪੈਕਟਰ 15,000 ਰੁਪਏ ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ,ਚੰਡੀਗੜ: ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਨਗਰਨਿਗਮ ਲੁਧਿਆਣਾ ਵਿਖੇ ਤਾਇਨਾਤ ਇਮਾਰਤ ਇੰਸਪੈਕਟਰ ਕਿਰਨਦੀਪ ਸਿੰਘ ਨੂੰ 15,000 ਰੁਪਏ ਦੀ ਰਿਸ਼ਵਤ ਲੈਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਗਿਆ। [caption id="attachment_237796" align="aligncenter" width="300"]money ਵਿਜੀਲੈਂਸ ਵੱਲੋਂ ਨਗਰ ਨਿਗਮ ਦਾ ਇੰਸਪੈਕਟਰ 15,000 ਰੁਪਏ ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ[/caption] ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਇੰਸਪੈਕਟਰ ਕਿਰਨਦੀਪ ਸਿੰਘ ਨੂੰ ਸ਼ਿਕਾਇਕਕਰਤਾ ਰਾਕੇਸ਼ ਕੁਮਾਰ ਵਾਸੀ ਕ੍ਰਿਪਾਲ ਨਗਰ, ਲੁਧਿਆਣਾ ਦੀ ਸ਼ਿਕਾਇਤ 'ਤੇ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਹੋਰ ਪੜ੍ਹੋ:ਵਿਜੀਲੈਂਸ ਵਲੋਂ ਬੀ.ਡੀ.ਪੀ.ਓ 40 ਹਜਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀ ਕਾਬੂ ਸ਼ਿਕਾਇਤਕਰਤਾ ਨੇ ਵਿਜੀਲੈਂਸ ਨੂੰ ਆਪਣੀ ਸ਼ਿਕਾਇਤ ਵਿਚ ਦੋਸ਼ ਲਾਇਆ ਕਿ ਉਕਤ ਇੰਸਪੈਕਟਰ ਉਸ ਵਲੋਂ ਉਸਾਰੇ ਜਾ ਰਹੇ ਨਵੇਂ ਮਕਾਨ ਦਾ ਚਲਾਨ ਨਾ ਕੱਟਣ ਬਦਲੇ 15,000 ਰੁਪਏ ਦੀ ਰਿਸ਼ਵਤ ਮੰਗ ਰਿਹਾ ਹੈ। [caption id="attachment_237795" align="aligncenter" width="300"]ludhiana ਵਿਜੀਲੈਂਸ ਵੱਲੋਂ ਨਗਰ ਨਿਗਮ ਦਾ ਇੰਸਪੈਕਟਰ 15,000 ਰੁਪਏ ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ[/caption] ਵਿਜੀਲੈਂਸ ਦੀ ਆਰਥਿਕ ਅਪਰਾਧ ਸ਼ਾਖਾ ਵਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਬਿਲਡਿੰਗ ਇੰਸਪੈਕਟਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਦਬੋਚ ਲਿਆ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਉਕਤ ਦੋਸ਼ੀ ਵਿਰੁੱਧ ਲੁਧਿਆਣਾ ਸਥਿਤ ਵਿਜੀਲੈਂਸ ਬਿਓਰੋ ਦੇ ਥਾਣੇ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ। -PTC News


Top News view more...

Latest News view more...