Fri, Apr 19, 2024
Whatsapp

ਜ਼ਾਕਿਰ ਮੂਸਾ ਨੂੰ ਲੈ ਕੇ ਪੰਜਾਬ 'ਚ ਹਾਈ ਅਲਰਟ, ਪੁਲਿਸ ਰੱਖ ਰਹੀ ਹੈ ਚੱਪੇ-ਚੱਪੇ 'ਤੇ ਨਿਗਰਾਨੀ

Written by  Jashan A -- December 08th 2018 09:11 AM
ਜ਼ਾਕਿਰ ਮੂਸਾ ਨੂੰ ਲੈ ਕੇ ਪੰਜਾਬ 'ਚ ਹਾਈ ਅਲਰਟ, ਪੁਲਿਸ ਰੱਖ ਰਹੀ ਹੈ ਚੱਪੇ-ਚੱਪੇ 'ਤੇ ਨਿਗਰਾਨੀ

ਜ਼ਾਕਿਰ ਮੂਸਾ ਨੂੰ ਲੈ ਕੇ ਪੰਜਾਬ 'ਚ ਹਾਈ ਅਲਰਟ, ਪੁਲਿਸ ਰੱਖ ਰਹੀ ਹੈ ਚੱਪੇ-ਚੱਪੇ 'ਤੇ ਨਿਗਰਾਨੀ

ਜ਼ਾਕਿਰ ਮੂਸਾ ਨੂੰ ਲੈ ਕੇ ਪੰਜਾਬ 'ਚ ਹਾਈ ਅਲਰਟ, ਪੁਲਿਸ ਰੱਖ ਰਹੀ ਹੈ ਚੱਪੇ-ਚੱਪੇ 'ਤੇ ਨਿਗਰਾਨੀ,ਲੁਧਿਆਣਾ: ਪੰਜਾਬ 'ਚ ਜ਼ਾਕਿਰ ਮੂਸਾ ਨੂੰ ਲੈ ਕੇ ਪੂਰੇ ਸੂਬੇ 'ਚ ਸੁਰੱਖਿਆ ਏਜੰਸੀਆਂ ਵੱਲੋਂ ਹਾਈ ਅਲਰਟ ਜਾਰੀ ਕੀਤਾ ਗਿਆ ਹੈ। ਜਿਸ ਦੇ ਚੱਲਦਿਆਂ ਥਾਂ-ਥਾਂ 'ਤੇ ਪੁਲਸ ਵਲੋਂ ਚੈਕਿੰਗ ਕੀਤੀ ਜਾ ਰਹੀ ਹੈ। [caption id="attachment_226340" align="aligncenter" width="300"]zakir moosa ਜ਼ਾਕਿਰ ਮੂਸਾ ਨੂੰ ਲੈ ਕੇ ਪੰਜਾਬ 'ਚ ਹਾਈ ਅਲਰਟ, ਪੁਲਿਸ ਰੱਖ ਰਹੀ ਹੈ ਚੱਪੇ-ਚੱਪੇ 'ਤੇ ਨਿਗਰਾਨੀ[/caption] ਇਸੇ ਤਰ੍ਹਾਂ ਪੰਜਾਬ ਦੇ ਸਭ ਤੋਂ ਵੱਡੇ ਸ਼ਹਿਰ ਲੁਧਿਆਣਾ 'ਚ ਪੰਜਾਬ ਪੁਲਿਸ ਵੱਲੋਂ ਚੱਪੇ-ਚੱਪੇ 'ਤੇ ਨਜ਼ਰ ਰੱਖੀ ਜਾ ਰਹੀ ਹੈ। ਇਸ ਦੌਰਾਨ ਲੁਧਿਆਣਾ ਦੇ ਬੱਸ ਸਟੈਂਡ 'ਤੇ ਵੀ ਪੁਲਸ ਵਲੋਂ ਚੈਕਿੰਗ ਮੁਹਿੰਮ ਚਲਾਈ ਗਈ।ਪੁਲਸ ਵਲੋਂ ਲੋਕਾਂ ਦੇ ਸਮਾਨ ਦੀ ਚੈਕਿੰਗ ਕੀਤੀ ਗਈ ਅਤੇ ਲੋਕਾਂ ਦੇ ਪਹਿਚਾਣ ਪੱਤਰ ਅਤੇ ਆਧਾਰ ਕਾਰਡ ਆਦਿ ਦੇਖੇ ਗਏ। [caption id="attachment_226339" align="aligncenter" width="300"]zakir moosa ਜ਼ਾਕਿਰ ਮੂਸਾ ਨੂੰ ਲੈ ਕੇ ਪੰਜਾਬ 'ਚ ਹਾਈ ਅਲਰਟ, ਪੁਲਿਸ ਰੱਖ ਰਹੀ ਹੈ ਚੱਪੇ-ਚੱਪੇ 'ਤੇ ਨਿਗਰਾਨੀ[/caption] ਪੁਲਸ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਆਪਣੇ ਉੱਚ ਅਧਿਕਾਰੀਆਂ ਵਲੋਂ ਨਿਰਦੇਸ਼ ਮਿਲੇ ਹਨ ਕਿ ਜਿਹੜੇ ਲੋਕ ਬਾਹਰੋਂ ਆ ਰਹੇ ਹਨ, ਉਨ੍ਹਾਂ ਦੀ ਖਾਸ ਤੌਰ 'ਤੇ ਚੈਕਿੰਗ ਕੀਤੀ ਜਾਵੇ ਤਾਂ ਜੋ ਕਿਸੇ ਅਣਸੁਖਾਵੀਂ ਘਟਨਾ ਤੋਂ ਬਚਿਆ ਜਾ ਸਕੇ। ਦੱਸ ਦਈਏ ਕਿ ਕੁੱਝ ਦਿਨ ਪਹਿਲਾਂ ਹੀ ਪੁਲਿਸ ਨੇ ਅੱਤਵਾਦੀ ਜ਼ਾਕਿਰ ਮੂਸਾ ਦੇ ਮਾਲਵਾ ਜ਼ੋਨ ‘ਚ ਹੋਣ ਦਾ ਖ਼ਦਸ਼ਾ ਪ੍ਰਗਟਾਇਆ ਸੀ। [caption id="attachment_226338" align="aligncenter" width="272"]zakir moosa ਜ਼ਾਕਿਰ ਮੂਸਾ ਨੂੰ ਲੈ ਕੇ ਪੰਜਾਬ 'ਚ ਹਾਈ ਅਲਰਟ, ਪੁਲਿਸ ਰੱਖ ਰਹੀ ਹੈ ਚੱਪੇ-ਚੱਪੇ 'ਤੇ ਨਿਗਰਾਨੀ[/caption] ਹੋਰ ਪੜ੍ਹੋ:ਅੰਮ੍ਰਿਤਸਰ ਗ੍ਰੇਨੇਡ ਹਮਲੇ ਨੂੰ ਲੈ ਕੇ ਪੰਜਾਬ ਦੇ ਡੀ.ਜੀ.ਪੀ. ਨੇ ਕੀਤਾ ਵੱਡਾ ਖ਼ੁਲਾਸਾ ,ਪੜ੍ਹੋ ਤਾਜ਼ਾ ਖ਼ਬਰ ਅੱਤਵਾਦੀ ਜ਼ਾਕਿਰ ਮੂਸਾ ਦੀ ਭਾਲ ਲਈ ਪੁਲਿਸ ਨੇ ਥਾਂ-ਥਾਂ ਮੋਸਟ ਵਾਂਟੇਡ ਦੇ ਪੋਸਟਰ ਵੀ ਲਗਾਏ ਸਨ।ਪੰਜਾਬ ਕਾਊਂਟਰ ਇੰਟੈਲੀਜੈਂਸ ਦੇ ਅਲਰਟ ਤੋਂ ਬਾਅਦ ਪੁਲਿਸ ਨੇ ਮਾਲਵਾ ਇਲਾਕੇ ਦੇ ਰੇਲਵੇ ਸਟੇਸ਼ਨਾਂ ਤੇ ਹੋਰ ਜਨਤਕ ਥਾਂਵਾਂ ਤੇ ਤਲਾਸ਼ੀ ਲੈਣੀ ਸ਼ੁਰੂ ਕਰ ਦਿੱਤੀ ਸੀ।ਸੁਰੱਖਿਆ ਏਜੰਸੀਆਂ ਵੱਲੋਂ ਫ਼ਿਰੋਜ਼ਪੁਰ ਦਾ ਸਰਹੱਦੀ ਇਲਾਕਾ ਸੀਲ ਕਰ ਦਿੱਤਾ ਗਿਆ ਸੀ। -PTC News


Top News view more...

Latest News view more...