Sun, Apr 28, 2024
Whatsapp

ਲੁਧਿਆਣਾ ਦੇ ਰਾਹੋਂ ਰੋਡ 'ਤੇ ਕੱਪੜਾ ਫ਼ੈਕਟਰੀ 'ਚ ਲੱਗੀ ਭਿਆਨਕ ਅੱਗ, ਸਮਾਨ ਸੜ ਕੇ ਸੁਆਹ

Written by  Shanker Badra -- March 02nd 2020 11:05 AM
ਲੁਧਿਆਣਾ ਦੇ ਰਾਹੋਂ ਰੋਡ 'ਤੇ ਕੱਪੜਾ ਫ਼ੈਕਟਰੀ 'ਚ ਲੱਗੀ ਭਿਆਨਕ ਅੱਗ, ਸਮਾਨ ਸੜ ਕੇ ਸੁਆਹ

ਲੁਧਿਆਣਾ ਦੇ ਰਾਹੋਂ ਰੋਡ 'ਤੇ ਕੱਪੜਾ ਫ਼ੈਕਟਰੀ 'ਚ ਲੱਗੀ ਭਿਆਨਕ ਅੱਗ, ਸਮਾਨ ਸੜ ਕੇ ਸੁਆਹ

ਲੁਧਿਆਣਾ ਦੇ ਰਾਹੋਂ ਰੋਡ 'ਤੇ ਕੱਪੜਾ ਫ਼ੈਕਟਰੀ 'ਚ ਲੱਗੀ ਭਿਆਨਕ ਅੱਗ, ਸਮਾਨ ਸੜ ਕੇ ਸੁਆਹ: ਲੁਧਿਆਣਾ : ਲੁਧਿਆਣਾ ਦੇ ਰਾਹੋਂ ਰੋਡ 'ਤੇਕੱਪੜਾ ਫ਼ੈਕਟਰੀ 'ਮਲਹੋਤਰਾ ਫੈਬਰਿਕਸ' 'ਚਭਿਆਨਕ ਅੱਗ ਲੱਗਣ ਦੀ ਖ਼ਬਰ ਮਿਲੀ ਹੈ। ਜਿਸ ਤੋਂ ਬਾਅਦ ਫ਼ੈਕਟਰੀ ਵਿੱਚ ਅੱਗ ਲੱਗਣ ਕਾਰਨ ਹਫੜਾ-ਦਫੜੀ ਵਾਲਾ ਮਾਹੌਲ ਪੈਦਾ ਹੋ ਗਿਆ ਹੈ। [caption id="attachment_392660" align="aligncenter" width="300"]Ludhiana Rahon Road Garment factory Fire, Fire brigade 15 vehicles arrived on the spot ਲੁਧਿਆਣਾ ਦੇ ਰਾਹੋਂ ਰੋਡ 'ਤੇਕੱਪੜਾ ਫ਼ੈਕਟਰੀ 'ਚ ਲੱਗੀ ਭਿਆਨਕ ਅੱਗ, ਸਮਾਨ ਸੜ ਕੇ ਸੁਆਹ[/caption] ਇਸ ਘਟਨਾ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ 15 ਗੱਡੀਆਂ ਮੌਕੇ 'ਤੇ ਪੁੱਜੀਆਂ ਅਤੇ ਅੱਗ 'ਤੇ ਕਾਬੂ ਪਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਫਿਲਹਾਲ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। [caption id="attachment_392659" align="aligncenter" width="300"]Ludhiana Rahon Road Garment factory Fire, Fire brigade 15 vehicles arrived on the spot ਲੁਧਿਆਣਾ ਦੇ ਰਾਹੋਂ ਰੋਡ 'ਤੇਕੱਪੜਾ ਫ਼ੈਕਟਰੀ 'ਚ ਲੱਗੀ ਭਿਆਨਕ ਅੱਗ, ਸਮਾਨ ਸੜ ਕੇ ਸੁਆਹ[/caption] ਇਸ ਦੌਰਾਨ ਅੱਗ ਬੁਝਾਊ ਅਮਲੇ ਦੇ ਅਫਸਰ ਸ੍ਰਿਸ਼ਟੀ ਨਾਥ ਸ਼ਰਮਾ ਨੇ ਦੱਸਿਆ ਕਿ ਉਨ੍ਹਾਂ ਨੂੰ ਸੋਮਵਾਰ ਸਵੇਰੇ ਅੱਗ ਲੱਗਣ ਦੀ ਸੂਚਨਾ ਮਿਲੀ ਸੀ। ਜਿਸ ਤੋਂ ਬਾਅਦ ਜਦੋਂ ਤੱਕ ਘਟਨਾ ਵਾਲੀ ਥਾਂ 'ਤੇ ਗੱਡੀਆਂ ਪੁੱਜੀਆਂ, ਉਦੋਂ ਤੱਕ ਪੂਰੀ ਤਿੰਨ ਮੰਜ਼ਿਲਾ ਇਮਾਰਤ ਅੱਗ ਦੇ ਹਵਾਲੇ ਹੋ ਚੁੱਕੀ ਸੀ। -PTCNews


Top News view more...

Latest News view more...