ਰੋਜ਼ੀ ਰੋਟੀ ਕਮਾਉਣ ਲਈ ਮਨੀਲਾ ਗਏ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕੀਤਾ ਕਤਲ

Ludhiana Safipura Village Punjabi youth shot dead in Manila
ਰੋਜ਼ੀ ਰੋਟੀ ਕਮਾਉਣ ਲਈ ਮਨੀਲਾ ਗਏ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕੀਤਾ ਕਤਲ

ਰੋਜ਼ੀ ਰੋਟੀ ਕਮਾਉਣ ਲਈ ਮਨੀਲਾ ਗਏ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕੀਤਾ ਕਤਲ: ਲੁਧਿਆਣਾ : ਪੰਜਾਬ ਦੇ ਨੌਜਵਾਨ ਡਾਲਰਾਂ-ਪੌਂਡਾਂ ਦੀ ਚਮਕ ਨੂੰ ਦੇਖ ਔਖੇ ਰਾਹਾਂ ਨੂੰ ਚੁਣਦੇ ਹਨ। ਜਿਸ ਕਰਕੇ ਡਾਲਰਾਂ ਅਤੇ ਪੌਂਡ ਦਾ ਕਰੇਜ਼ ਪੰਜਾਬੀਆਂ ਨੂੰ ਵਿਦੇਸ਼ਾਂ ਵਿਚ ਖਿੱਚ ਕੇ ਲਿਜਾ ਰਿਹਾ ਹੈ। ਵਿਦੇਸ਼ਾਂ ਵਿਚ ਪੰਜਾਬੀ ਨੌਜਵਾਨਾਂ ਦੀਆਂ ਮੌਤਾਂ ਹੋਣ ਦੀਆਂ ਖ਼ਬਰਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ। ਇਸੇ ਸਿਲਸਿਲੇ ‘ਚ ਅੱਜ ਇੱਕ ਹੋਰ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ।

Ludhiana Safipura Village Punjabi youth shot dead in Manila
ਰੋਜ਼ੀ ਰੋਟੀ ਕਮਾਉਣ ਲਈ ਮਨੀਲਾ ਗਏ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕੀਤਾ ਕਤਲ

ਲੁਧਿਆਣਾ ਦੇ ਹਲਕਾ ਜਗਰਾਉਂ ਦੇ ਪਿੰਡ ਸਫੀਪੁਰਾ ਦੇ ਰਹਿਣ ਵਾਲੇ ਸੁਰਜੀਤ ਸਿੰਘ ਨਾਂ ਦੇ ਨੌਜਵਾਨ ਦਾ ਮਨੀਲਾ ਦੇ ਅਗਰਸਿਟੀ ਵਿਖੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਹੈ। ਜਾਣਕਾਰੀ ਮੁਤਾਬਿਕ ਨੌਜਵਾਨ ਸੁਰਜੀਤ ਸਿੰਘ ਕੁਝ ਸਮਾਂ ਪਹਿਲਾਂ ਮਨੀਲਾ ਗਿਆ ਸੀ ਅਤੇ ਇਹ ਉੱਥੇ ਅਗਰਸਿਟੀ ਵਿਖੇ ਰਹਿੰਦਾ ਸੀ। ਇਸ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ।

Ludhiana Safipura Village Punjabi youth shot dead in Manila
ਰੋਜ਼ੀ ਰੋਟੀ ਕਮਾਉਣ ਲਈ ਮਨੀਲਾ ਗਏ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕੀਤਾ ਕਤਲ

ਇਸ ਮਾਮਲੇ ਦੀ ਪਰਿਵਾਰਕ ਮੈਂਬਰਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੁਰਜੀਤ ਸਿੰਘ ਮਨੀਲਾ ‘ਚ ਫਾਈਨਾਂਸ ਦਾ ਕੰਮ ਕਰਦਾ ਸੀ ਤੇ ਉਸਦੀ  ਫੈਮਿਲੀ ਵੀ ਉਸਦੇ ਨਾਲ ਹੀ ਰਹਿੰਦੀ ਸੀ। ਉਨ੍ਹਾਂ ਦੱਸਿਆ ਕਿ ਘਟਨਾ ਵਾਲੇ ਦਿਨ ਸੁਰਜੀਤ ਕਿਸ਼ਤ ਦੇ ਪੈਸੇ ਲੈਣ ਗਿਆ ਸੀ ਅਤੇ ਇਸ ਦੌਰਾਨ ਉਸ ਦੀ ਪਤਨੀ ਅਤੇ ਬੱਚੇ ਨਾਲ ਸਨ।

Ludhiana Safipura Village Punjabi youth shot dead in Manila
v

ਉਨ੍ਹਾਂ ਕਿਹਾ ਕਿ ਇਸ ਦੌਰਾਨ ਜਦੋਂ ਸੁਰਜੀਤ ਦੀ ਪਤਨੀ ਕਿਸ਼ਤ ਦੇ ਪੈਸੇ ਲੈਣ ਚਲੀ ਗਈ ਤਾਂ ਇਹ ਗੱਡੀ ਵਿੱਚ ਬੈਠਾ ਸੀ ਅਤੇ ਇਸ ਦੌਰਾਨ ਹੀ ਸੁਰਜੀਤ ‘ਤੇ ਕਿਸੇ ਨੇ ਹਮਲਾ ਕਰ ਦਿੱਤਾ। ਇਸ ਦੌਰਾਨ ਪਿੰਡ ਵਾਸੀ ਅਤੇ ਪਰਿਵਾਰਕ ਮੈਂਬਰਾਂ ਨੇ ਭਾਰਤ ਸਰਕਾਰ ਦੇ ਜ਼ਰੀਏ ਮਨੀਲਾ ਸਰਕਾਰ ਨੂੰ ਦੋਸ਼ੀਆਂ ਖਿਲਾਫ਼ ਸਖ਼ਤ ਕਾਰਵਾਈ ਕਰਨ ਦੀ ਗੱਲ ਕਹੀ ਹੈ।

-PTCNews