ਲੁਧਿਆਣਾ: ਕੋਰੋਨਾ ਨੂੰ ਮਾਤ ਦੇ ਕੇ ਘਰ ਪਰਤੀ SHO ਅਰਸ਼ਪ੍ਰੀਤ ਕੌਰ, ਅਫਸਰਾਂ ਨੇ ਕੀਤਾ ਸਵਾਗਤ

Ludhiana: SHO Arshpreet Kaur returns home after recovering from coronavirus
ਲੁਧਿਆਣਾ : ਕੋਰੋਨਾ ਨੂੰ ਮਾਤ ਦੇ ਕੇ ਘਰ ਪਰਤੀ SHO ਅਰਸ਼ਪ੍ਰੀਤ ਕੌਰ, ਅਫਸਰਾਂ ਨੇ ਕੀਤਾ ਸਵਾਗਤ  

ਲੁਧਿਆਣਾ: ਕੋਰੋਨਾ ਨੂੰ ਮਾਤ ਦੇ ਕੇ ਘਰ ਪਰਤੀ SHO ਅਰਸ਼ਪ੍ਰੀਤ ਕੌਰ, ਅਫਸਰਾਂ ਨੇ ਕੀਤਾ ਸਵਾਗਤ:ਲੁਧਿਆਣਾ : ਪੰਜਾਬ ‘ਚ ਜਿੱਥੇ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ‘ਚ ਲਗਾਤਾਰ ਵਾਧਾ ਹੋ ਰਿਹਾ ਹੈ,ਓਥੇ ਹੀ ਕੋਰੋਨਾ ਖੌਫ਼ ਵਿਚਾਲੇ ਅੱਜ ਲੁਧਿਆਣਾ ਤੋਂ ਇੱਕ ਰਾਹਤ ਵਾਲੀ ਖ਼ਬਰ ਸਾਹਮਣੇ ਆਈ ਹੈ। ਕੋਰੋਨਾ ਵਾਇਰਸ ਨਾਲ ਜੰਗ ਲੜ ਰਹੀ ਥਾਣਾ ਬਸਤੀ ਜੋਧੇਵਾਲ ਦੀ ਐੱਸ.ਐੱਚ.ਓ. ਅਰਸ਼ਪ੍ਰੀਤ ਕੌਰ ਕੋਰੋਨਾ ਨੂੰ ਮਾਤ ਦੇ ਕੇ ਘਰ ਪਰਤ ਆਈ ਹੈ।

ਜਾਣਕਾਰੀ ਅਨੁਸਾਰ ਕੋਰੋਨਾ ਵਾਇਰਸ ਦੀ ਰਿਪੋਰਟ ਨੈਗੇਟਿਵ ਆਉਣ ਤੋਂ ਬਾਅਦ ਡਾਕਟਰਾਂ ਵੱਲੋਂ ਉਨ੍ਹਾਂ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ। ਇਸ ਦੌਰਾਨ ਹਸਪਤਾਲ ‘ਚੋਂ ਛੁੱਟੀ ਮਿਲਣ ਤੋਂ ਬਾਅਦ ਪੁਲਿਸ ਅਧਿਕਾਰੀਆਂ ਵਲੋਂ ਐੱਸ.ਐੱਚ.ਓ. ਅਰਸ਼ਪ੍ਰੀਤ ਕੌਰ ਦਾ ਭਰਵਾਂ ਸਵਾਗਤ ਕੀਤਾ ਗਿਆ ਹੈ।

ਦੱਸ ਦੇਈਏ ਕਿ ਥਾਣਾ ਬਸਤੀ ਜੋਧੇਵਾਲ ਦੀ ਐੱਸ.ਐੱਚ.ਓ. ਅਰਸ਼ਪ੍ਰੀਤ ਕੌਰ ਮਰਹੂਮ ਏ.ਸੀ.ਪੀ. ਅਨਿਲ ਕੋਹਲੀ ਦੇ ਸੰਪਰਕ ਵਿਚ ਆਉਣ ਤੋਂ ਬਾਅਦ ਕੋਰੋਨਾ ਵਾਇਰਸ ਦੀ ਲਪੇਟ ਵਿਚ ਆਈ ਸੀ। ਜਿਸ ਤੋਂ ਬਾਅਦ ਕੋਰੋਨਾ ਰਿਪੋਰਟ ਪਾਜ਼ੀਟਿਵ ਆਉਣ ਤੋਂ ਬਾਅਦ ਉਨ੍ਹਾਂ ਨੂੰ ਡੀ.ਐੱਮ.ਸੀ. ਹਸਪਤਾਲ ਵਿਚ ਇਲਾਜ ਲਈ ਦਾਖਲ ਕਰਵਾਇਆ ਗਿਆ ਸੀ, ਜਿਨ੍ਹਾਂ ਨੂੰ ਅੱਜ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ।
-PTCNews