Sat, Nov 14, 2026
Whatsapp

ਲੁਧਿਆਣਾ ਦੱਖਣੀ

Reported by:  PTC News Desk  Edited by:  Manu Gill -- January 14th 2022 11:38 AM
Punjab Assembly elections 2022: ਲੁਧਿਆਣਾ ਦੱਖਣੀ ਵਿਧਾਨ ਸਭਾ ਦੀਆਂ 117 ਸੀਟਾਂ ਵਿੱਚੋਂ ਇੱਕ ਹੈ ਅਤੇ ਇਸ ਦਾ ਹਲਕਾ ਨੰਬਰ 61 ਹੈ। ਇਹ ਹਲਕਾ ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਵਿੱਚ ਸਥਿਤ ਹੈ ਅਤੇ ਲੁਧਿਆਣਾ ਲੋਕ ਸਭਾ ਸੀਟ ਅਧੀਨ ਆਉਂਦਾ ਹੈ। ਬਲਵਿੰਦਰ ਸਿੰਘ ਬੈਂਸ ਜੋ ਕਿ ਐੱਲ.ਆਈ.ਪੀ ਦੇ ਨਾਲ ਸੰਬੰਧਿਤ ਵਿਧਾਨ ਸਭਾ ਚੋਣਾਂ ਜਿੱਤੇ ਸਨ ਅਤੇ ਲੁਧਿਆਣਾ ਦੱਖਣੀ ਦੇ ਮੌਜੂਦਾ ਵਿਧਾਇਕ ਹਨ। ਉਨ੍ਹਾਂ ਨੇ ਪਿਛਲੀਆਂ ਵਿਧਾਨ ਸਭਾ ਚੋਣਾਂ 2017 ਵਿੱਚ ਕਾਂਗਰਸ ਪਾਰਟੀ ਦੇ ਉਮੀਦਵਾਰ ਭੁਪਿੰਦਰ ਸਿੱਧੂ ਨੂੰ 30917 ਵੋਟਾਂ ਦੇ ਫਰਕ ਨਾਲ ਹਰਾ ਕੇ ਜਿੱਤ ਹਾਸਿਲ ਕੀਤੀ ਸੀ। ਵੋਟਰ 2017 ਦੀਆਂ ਵਿਧਾਨ ਸਭਾ ਚੋਣਾਂ ਲਈ ਵੋਟਰ ਸੂਚੀ ਅਨੁਸਾਰ ਲੁਧਿਆਣਾ ਦੱਖਣੀ ਹਲਕੇ ਵਿੱਚ ਕੁੱਲ ਵੋਟਰਾਂ ਦੀ ਗਿਣਤੀ 149455 ਹੈ। ਇਨ੍ਹਾਂ ਚੋਣਾਂ ਦੌਰਾਨ ਚੋਣ ਕਮਿਸ਼ਨ ਨੇ ਇਸ ਵਿਧਾਨ ਸਭਾ ਹਲਕੇ ਵਿੱਚ 42 ਵੱਖ-ਵੱਖ ਥਾਵਾਂ 'ਤੇ 152 ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਸਨ । 2017 ਦੀਆਂ ਚੋਣਾਂ ਦੌਰਾਨ ਇਸ ਹਲਕੇ ਵਿੱਚ ਕੁੱਲ 101562 ਵੋਟਾਂ ਪਈਆਂ ਸਨ ਅਤੇ ਵੋਟਾਂ ਦੀ ਔਸਤ ਦਰ 67.95% ਦਰਜ ਕੀਤੀ ਗਈ ਸੀ, ਜੋ ਕਿ ਰਾਜ ਦੀ ਔਸਤ ਦਰ 77.4% ਤੋਂ ਘੱਟ ਸੀ। ਉਮੀਦਵਾਰ ਆਮ ਆਦਮੀ ਪਾਰਟੀ (ਆਪ) ਨੇ ਇਸ ਸੀਟ ਵਿਧਾਨ ਸਭਾ ਚੋਣਾਂ ਲਈ ਬਲਵਿੰਦਰ ਸਿੰਘ ਬੈਂਸ ਨੂੰ ਟਿਕਟ ਦਿੱਤੀ ਸੀ। ਬਲਵਿੰਦਰ ਸਿੰਘ ਬੈਂਸ ਨੇ ਕਾਂਗਰਸ ਪਾਰਟੀ ਦੇ ਉਮੀਦਵਾਰ ਭੁਪਿੰਦਰ ਸਿੱਧੂ ਨੂੰ ਹਰਾ ਕੇ ਜਿੱਤ ਹਾਸਿਲ ਕੀਤੀ ਸੀ। ਬਲਵਿੰਦਰ ਸਿੰਘ ਬੈਂਸ ਆਜ਼ਾਦ ਉਮੀਂਦਵਾਰ ਦੇ ਤੌਰ ‘ਤੇ ਵੀ ਵਿਧਾਨ ਸਭ ਚੋਣਾਂ ਵਿੱਚ ਜਿੱਤ ਹਾਸਿਲ ਕੀਤੀ ਹੈ।ਸ਼੍ਰੋਮਣੀ ਅਕਾਲੀ ਦਲ ਨੇ ਹੀਰਾ ਸਿੰਘ ਗਾਬੜੀਆ ਨੂੰ ਇਸ ਹਲਕੇ ਤੋਂ ਉਮੀਦਵਾਰ ਐਲਾਨਿਆ ਸੀ।   ਪੰਜਾਬ ਵਿਧਾਨ ਸਭਾ ਚੋਣਾਂ 2022 ਬਾਰੇ ਤਾਜ਼ਾ ਅਪਡੇਟਾਂ ਲਈ, ਇੱਥੇ ਕਲਿੱਕ ਕਰੋ
Electrical Saftey authority
Chandigarh Group of Colleges

Top News view more...

Latest News view more...

PTC NETWORK
PTC NETWORK