Thu, Apr 18, 2024
Whatsapp

ਲੁਧਿਆਣਾ 'ਚ ਐਸ.ਟੀ.ਐਫ. ਨੇ ਇੱਕ ਨੌਜਵਾਨ ਨੂੰ ਲੱਖਾਂ ਰੁਪਏ ਦੀ ਹੈਰੋਇਨ ਸਮੇਤ ਕੀਤਾ ਗ੍ਰਿਫਤਾਰ

Written by  Shanker Badra -- April 19th 2019 05:16 PM -- Updated: April 19th 2019 05:17 PM
ਲੁਧਿਆਣਾ 'ਚ ਐਸ.ਟੀ.ਐਫ. ਨੇ ਇੱਕ ਨੌਜਵਾਨ ਨੂੰ ਲੱਖਾਂ ਰੁਪਏ ਦੀ ਹੈਰੋਇਨ ਸਮੇਤ ਕੀਤਾ ਗ੍ਰਿਫਤਾਰ

ਲੁਧਿਆਣਾ 'ਚ ਐਸ.ਟੀ.ਐਫ. ਨੇ ਇੱਕ ਨੌਜਵਾਨ ਨੂੰ ਲੱਖਾਂ ਰੁਪਏ ਦੀ ਹੈਰੋਇਨ ਸਮੇਤ ਕੀਤਾ ਗ੍ਰਿਫਤਾਰ

ਲੁਧਿਆਣਾ 'ਚ ਐਸ.ਟੀ.ਐਫ. ਨੇ ਇੱਕ ਨੌਜਵਾਨ ਨੂੰ ਲੱਖਾਂ ਰੁਪਏ ਦੀ ਹੈਰੋਇਨ ਸਮੇਤ ਕੀਤਾ ਗ੍ਰਿਫਤਾਰ:ਲੁਧਿਆਣਾ : ਲੁਧਿਆਣਾ 'ਚ ਨਸ਼ਾ ਤਸਕਰਾਂ ਦੀ ਪਾਈਪ ਲਾਈਨ ਤੋੜਨ ਵਿੱਚ ਲੱਗੀ ਸਪੈਸ਼ਲ ਟਾਸਕ ਫੋਰਸ ਨੂੰ ਇੱਕ ਹੋਰ ਵੱਡੀ ਸਫਲਤਾ ਹੱਥ ਲੱਗੀ ਹੈ।ਇਸ ਦੌਰਾਨ ਐਸ.ਟੀ.ਐਫ ਦੇ ਇੰਸਪੈਕਟਰ ਹਰਬੰਸ ਸਿੰਘ ਦੀ ਨਿਗਰਾਨੀ ਹੇਠ ਲੁਧਿਆਣਾ ਦੇ ਲੋਧੀ ਕਲੱਬ ਦੇ ਕੋਲ ਪੱਕੀ ਸੂਚਨਾ ਦੇ ਅਧਾਰ 'ਤੇ ਨਾਕਾਬੰਦੀ ਦੌਰਾਨ ਇੱਕ ਮੋਟਰਸਾਈਕਲ ਸਵਾਰ ਨੌਜਵਾਨ ਨੂੰ 310 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ । [caption id="attachment_284897" align="aligncenter" width="300"]Ludhiana STF One young man lakhs rupees Including arrested ਲੁਧਿਆਣਾ 'ਚ ਐਸ.ਟੀ.ਐਫ. ਨੇ ਇੱਕ ਨੌਜਵਾਨ ਨੂੰ ਲੱਖਾਂ ਰੁਪਏ ਦੀ ਹੈਰੋਇਨ ਸਮੇਤ ਕੀਤਾ ਗ੍ਰਿਫਤਾਰ[/caption] ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐਸ.ਟੀ.ਐਫ ਮੁਖੀ ਹਰਬੰਸ ਸਿੰਘ ਨੇ ਦੱਸਿਆ ਹੈ ਕਿ ਸਬ ਇੰਸਪੈਕਟਰ ਗੁਰਚਰਨ ਸਿੰਘ ਨੂੰ ਫੋਨ 'ਤੇ ਮੁਖਬਰ ਨੇ ਇਤਲਾਹ ਦਿੱਤੀ ਸੀ ਕਿ ਹਰਲੀਨ ਸਿੰਘ ਨਾਮ ਦਾ ਵਿਅਕਤੀ ਪੱਖੋਵਾਲ ਰੋਡ ਸਾਈਡ ਤੋਂ ਭਾਈ ਰਣਧੀਰ ਸਿੰਘ ਨਗਰ ਵਿੱਚ ਨਸ਼ੇ ਦੀ ਸਪਲਾਈ ਦੇਣ ਆ ਰਿਹਾ ਹੈ। [caption id="attachment_284895" align="aligncenter" width="300"]Ludhiana STF One young man lakhs rupees Including arrested ਲੁਧਿਆਣਾ 'ਚ ਐਸ.ਟੀ.ਐਫ. ਨੇ ਇੱਕ ਨੌਜਵਾਨ ਨੂੰ ਲੱਖਾਂ ਰੁਪਏ ਦੀ ਹੈਰੋਇਨ ਸਮੇਤ ਕੀਤਾ ਗ੍ਰਿਫਤਾਰ[/caption] ਜਿਸ ਤੋਂ ਤੁਰੰਤ ਬਾਅਦ ਕਾਰਵਾਈ ਕਰਦਿਆਂ ਪੁਲਿਸ ਨੇ ਆਰੋਪੀ ਖਿਲਾਫ ਥਾਣਾ ਸਰਾਭਾ ਨਗਰ ਵਿੱਚ ਮਾਮਲਾ ਦਰਜ ਕਰਕੇ ਆਰੋਪੀ ਨੂੰ ਹੈਰੋਇਨ ਸਮੇਤ ਕਾਬੂ ਕਰ ਲਿਆ ਹੈ। ਪੁਲਿਸ ਵੱਲੋਂ ਫੜੀ ਗਈ ਹੈਰੋਇਨ ਦੀ ਕੀਮਤ ਡੇਢ ਕਰੋੜ ਤੋਂ ਵੀ ਵੱਧ ਹੈ।ਹਰਬੰਸ ਸਿੰਘ ਨੇ ਕਿਹਾ ਆਰੋਪੀ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਲਿਆ ਜਾਵੇਗਾ ਤਾਂਕਿ ਹੋਰ ਵੀ ਮਹੱਤਵਪੂਰਨ ਜਾਣਕਾਰੀ ਹਾਸਿਲ ਕੀਤੀ ਜਾ ਸਕੇ। ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ :ਪਾਕਿਸਤਾਨ ‘ਚ ਯਾਤਰੀਆਂ ਨਾਲ ਭਰੀ ਬੱਸ ਪਲਟੀ , 8 ਲੋਕਾਂ ਦੀ ਮੌਤ ਅਤੇ 44 ਜ਼ਖਮੀ -PTCNews


Top News view more...

Latest News view more...