Tue, Apr 23, 2024
Whatsapp

ਔਰਤ ਦਾ ਬੇਰਹਿਮੀ ਨਾਲ ਕਤਲ,ਖੇਤਾਂ 'ਚ ਦੱਬੇ ਪਾਈਪ 'ਚੋਂ ਨਗਨ ਹਾਲਤ 'ਚ ਮਿਲੀ ਲਾਸ਼

Written by  Shanker Badra -- February 11th 2020 08:26 PM -- Updated: February 11th 2020 08:28 PM
ਔਰਤ ਦਾ ਬੇਰਹਿਮੀ ਨਾਲ ਕਤਲ,ਖੇਤਾਂ 'ਚ ਦੱਬੇ ਪਾਈਪ 'ਚੋਂ ਨਗਨ ਹਾਲਤ 'ਚ ਮਿਲੀ ਲਾਸ਼

ਔਰਤ ਦਾ ਬੇਰਹਿਮੀ ਨਾਲ ਕਤਲ,ਖੇਤਾਂ 'ਚ ਦੱਬੇ ਪਾਈਪ 'ਚੋਂ ਨਗਨ ਹਾਲਤ 'ਚ ਮਿਲੀ ਲਾਸ਼

ਔਰਤ ਦਾ ਬੇਰਹਿਮੀ ਨਾਲ ਕਤਲ,ਖੇਤਾਂ 'ਚ ਦੱਬੇ ਪਾਈਪ 'ਚੋਂ ਨਗਨ ਹਾਲਤ 'ਚ ਮਿਲੀ ਲਾਸ਼:ਮਾਛੀਵਾੜਾ ਸਾਹਿਬ : ਲੁਧਿਆਣਾ ਜ਼ਿਲ੍ਹੇ ਦੇ ਪਿੰਡ ਹੀਰਾਂ ਵਿਖੇ ਇੱਕ ਕਿਸਾਨ ਦੇ ਖੇਤਾਂ 'ਚੋਂ ਔਰਤ ਦੀ ਨਗਨ ਹਾਲਤ 'ਚ ਪਈ ਲਾਸ਼ ਬਰਾਮਦ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਕਿਸੇ ਨਾ ਮਾਲੂਮ ਵਿਅਕਤੀਆਂ ਨੇ ਔਰਤ ਦਾ ਕਤਲ ਕਰਕੇ ਉਸਦੀ ਲਾਸ਼ ਖੁਰਦ-ਬੁਰਦ ਕਰਨ ਲਈ ਪਾਈਪ ਵਿਚ ਸੁੱਟ ਦਿੱਤੀ। ਇਸ ਦੌਰਾਨ ਕਿਸਾਨ ਭਗਵੰਤ ਸਿੰਘ ਵਾਸੀ ਪਾਂਗਲੀਆਂ ਨੇ ਪੁਲਿਸ ਨੂੰ ਦਿੱਤੇ ਬਿਆਨਾਂ ਵਿੱਚ ਦੱਸਿਆ ਕਿ ਉਸਨੇ ਪਿੰਡ ਹੀਰਾਂ ਵਿਖੇ 11 ਏਕੜ ਜ਼ਮੀਨ ਠੇਕੇ 'ਤੇ ਲਈ ਹੋਈ ਸੀ। ਜਦੋਂ ਅੱਜ ਉਹ ਕਣਕ ਨੂੰ ਪਾਣੀ ਲਗਾਉਣ ਲੱਗਾ ਤਾਂ ਉਸਨੇ ਦੇਖਿਆ ਕਿ ਅੰਡਰ ਗਰਾਂਊਂਡ ਪਾਈਪ ਵਿੱਚ ਮੂਧੇ ਮੂੰਹ ਨਗਨ ਔਰਤ ਦੀ ਲਾਸ਼ ਪਈ ਸੀ। ਜਿਸ ਤੋਂ ਬਾਅਦ ਉਸ ਨੇ ਪੁਲਿਸ ਨੂੰ ਸੂਚਨਾ ਦਿੱਤੀ ਹੈ। ਜਿਸ ਤੋਂ ਬਾਅਦ ਥਾਣਾ ਕੂੰਮਕਲਾਂ ਪੁਲਿਸ ਨੇ ਔਰਤ ਦੀ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟ ਮਾਰਟਮ ਲਈ ਭਿਜਵਾ ਦਿੱਤਾ ਹੈ, ਜਿਸ ਤੋਂ ਬਾਅਦ ਪਤਾ ਲੱਗੇਗਾ ਕਿ ਇਸ ਔਰਤ ਦਾ ਕਤਲ ਕਿਵੇਂ ਹੋਇਆ। ਔਰਤ ਦੇ ਸਰੀਰ 'ਤੇ ਕੋਈ ਵੀ ਕੱਪੜਾ ਨਾ ਹੋਣ ਕਾਰਨ ਉਸਦੀ ਪਹਿਚਾਣ ਨਹੀਂ ਹੋ ਸਕੀ। -PTCNews


Top News view more...

Latest News view more...