5 ਭੈਣਾਂ ਦੇ ਇਕਲੌਤੇ ਭਰਾ ਦੀ ਨਸ਼ੇ ਨੇ ਲਾਈ ਜਾਨ, ਭੈਣਾਂ ਦਾ ਰੋ-ਰੋ ਬੁਰਾ ਹਾਲ

drug
5 ਭੈਣਾਂ ਦੇ ਇਕਲੌਤੇ ਭਰਾ ਦੀ ਨਸ਼ੇ ਨੇ ਲਾਈ ਜਾਨ, ਭੈਣਾਂ ਦਾ ਰੋ-ਰੋ ਬੁਰਾ ਹਾਲ

5 ਭੈਣਾਂ ਦੇ ਇਕਲੌਤੇ ਭਰਾ ਦੀ ਨਸ਼ੇ ਨੇ ਲਾਈ ਜਾਨ, ਭੈਣਾਂ ਦਾ ਰੋ-ਰੋ ਬੁਰਾ ਹਾਲ,ਮਾਛੀਵਾੜਾ: ਪੰਜਾਬ ‘ਚ ਦਿਨ ਬ ਦਿਨ ਨਸ਼ੇ ਦਾ ਕਹਿਰ ਵਧਦਾ ਜਾ ਰਿਹਾ ਹੈ। ਜਿਸ ਦੌਰਾਨ ਹੁਣ ਤੱਕ ਕਈ ਮਾਵਾਂ ਦੇ ਜਵਾਨ ਪੁੱਤ ਅਤੇ ਭੈਣਾਂ ਦੇ ਵੀਰ ਇਸ ਦਲਦਲ ‘ਚ ਫਸ ਕੇ ਆਪਣੀਆਂ ਜਾਨਾ ਗਵਾ ਚੁੱਕੇ ਹਨ।

drug
5 ਭੈਣਾਂ ਦੇ ਇਕਲੌਤੇ ਭਰਾ ਦੀ ਨਸ਼ੇ ਨੇ ਲਾਈ ਜਾਨ, ਭੈਣਾਂ ਦਾ ਰੋ-ਰੋ ਬੁਰਾ ਹਾਲ

ਹੋਰ ਪੜ੍ਹੋ:ਝੋਨੇ ਦੀ ਪਰਾਲੀ ਕਰਕੇ ਨੌਜ਼ਵਾਨ ਦੀ ਹੋਈ ਮੌਤ,ਇਲਾਕੇ ‘ਚ ਸੋਗ ਦੀ ਲਹਿਰ ਦੌੜੀ

ਅਜਿਹਾ ਹੀ ਤਾਜ਼ਾ ਮਾਮਲਾ ਥਾਣਾ ਕੂੰਮਕਲਾਂ ਅਧੀਨ ਪੈਂਦੇ ਪਿੰਡ ਚੌਂਤਾ ਤੋਂ ਸਾਹਮਣੇ ਆਇਆ ਹੈ, ਜਿਥੇ ਨਸ਼ੇ ਦੀ ਓਵਰਡੋਜ਼ ਕਾਰਨ 5 ਭੈਣਾਂ ਦੇ ਇਕਲੌਤੇ ਭਰਾ ਦੀ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਸ਼ੇਰਾ ਵਜੋਂ ਹੋਈ ਹੈ।

ਮਿਲੀ ਜਾਣਕਰੀ ਮੁਤਾਬਕ ਚੌਂਤਾ ਦੇ ਨੇੜਲੇ ਪਿੰਡ ਬੂਥਗੜ੍ਹ ਸਸਰਾਲੀ ਦਾ ਨਿਵਾਸੀ ਸ਼ੇਰਾ ਵਿਆਹਾਂ ਵਿਚ ਡੀ.ਜੇ ਲਗਾਉਣ ਦਾ ਕੰਮ ਕਰਦਾ ਸੀ ਅਤੇ ਪਰਿਵਾਰਕ ਮੈਂਬਰਾਂ ਅਨੁਸਾਰ ਉਹ ਨਸ਼ੇ ਕਰਨ ਦਾ ਆਦੀ ਸੀ। ਓਵਰਡੋਜ਼ ਕਾਰਨ ਮੌਤ ਦੇ ਮੂੰਹ ‘ਚ ਗਏ ਨੌਜਵਾਨ ਦੀਆਂ ਬਾਹਾਂ ‘ਤੇ ਟੀਕੇ ਦੇ ਨਿਸ਼ਾਨ ਵੀ ਸਨ।

ਹੋਰ ਪੜ੍ਹੋ:ਚਾਰ ਭੈਣਾਂ ਦੇ ਇਕਲੌਤੇ ਭਰਾ ਦੀ ਭੇਦਭਰੇ ਹਾਲਾਤ ‘ਚ ਹੋਈ ਮੌਤ, ਪਰਿਵਾਰ ‘ਚ ਸੋਗ ਦੀ ਲਹਿਰ

drug
5 ਭੈਣਾਂ ਦੇ ਇਕਲੌਤੇ ਭਰਾ ਦੀ ਨਸ਼ੇ ਨੇ ਲਾਈ ਜਾਨ, ਭੈਣਾਂ ਦਾ ਰੋ-ਰੋ ਬੁਰਾ ਹਾਲ

ਮ੍ਰਿਤਕ ਨੌਜਵਾਨ ਦੀ ਮਾਂ ਨੇ ਜਦੋਂ ਆਪਣੇ ਪੁੱਤ ਦੀ ਲਾਸ਼ ਦੇਖੀ ਤਾਂ ਉਹ ਬੇਹੋਸ਼ ਹੋ ਕੇ ਡਿੱਗ ਗਈ ਜਦਕਿ ਸ਼ੇਰਾ ਦੀਆਂ ਭੈਣਾਂ ਦਾ ਰੋ-ਰੋ ਕੇ ਬੁਰਾ ਹਾਲ ਸੀ। ਇਸ ਘਟਨਾ ਸਬੰਧੀ ਪੁਲਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ।ਮੌਕੇ ‘ਤੇ ਪਹੁੰਚੀ ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

-PTC News