Mon, Apr 29, 2024
Whatsapp

ਮਾਛੀਵਾੜਾ: ਸੰਘਣੀ ਧੁੰਦ ਕਾਰਨ ਵਾਪਰਿਆ ਭਿਆਨਕ ਸੜਕ ਹਾਦਸਾ, 2 ਦੀ ਮੌਤ

Written by  Jashan A -- February 03rd 2019 12:59 PM
ਮਾਛੀਵਾੜਾ: ਸੰਘਣੀ ਧੁੰਦ ਕਾਰਨ ਵਾਪਰਿਆ ਭਿਆਨਕ ਸੜਕ ਹਾਦਸਾ, 2 ਦੀ ਮੌਤ

ਮਾਛੀਵਾੜਾ: ਸੰਘਣੀ ਧੁੰਦ ਕਾਰਨ ਵਾਪਰਿਆ ਭਿਆਨਕ ਸੜਕ ਹਾਦਸਾ, 2 ਦੀ ਮੌਤ

ਮਾਛੀਵਾੜਾ: ਸੰਘਣੀ ਧੁੰਦ ਕਾਰਨ ਵਾਪਰਿਆ ਭਿਆਨਕ ਸੜਕ ਹਾਦਸਾ, 2 ਦੀ ਮੌਤ,ਮਾਛੀਵਾੜਾ : ਅੱਜ ਸਵੇਰੇ ਮਾਛੀਵਾੜਾ ਨੇੜੇ ਸਰਹਿੰਦ ਨਹਿਰ ਕਿਨਾਰੇ ਇੱਕ ਸੜਕ ਹਾਦਸਾ ਵਾਪਰਨ ਦੀ ਸੂਚਨਾ ਮਿਲੀ ਹੈ। ਜਿਸ ਕਾਰਨ 2 ਨੌਜਵਾਨਾਂ ਦੀ ਮੌਤ ਹੋ ਗਈ। ਮ੍ਰਿਤਕਾ ਦੀ ਪਹਿਚਾਣ ਅਵਤਾਰ ਸਿੰਘ ਤੇ ਰਿਸ਼ੀਪਾਲ ਸਿੰਘ ਵਜੋਂ ਹੋਈ ਹੈ। [caption id="attachment_250405" align="aligncenter" width="255"]Dense fog claims two lives in Machiwara Sahib ਮਾਛੀਵਾੜਾ: ਸੰਘਣੀ ਧੁੰਦ ਕਾਰਨ ਵਾਪਰਿਆ ਭਿਆਨਕ ਸੜਕ ਹਾਦਸਾ, 2 ਦੀ ਮੌਤ[/caption] ਉਥੇ ਹੀ ਅਵਤਾਰ ਸਿੰਘ ਦੀ ਪਤਨੀ ਹਰਪਾਲ ਕੌਰ, ਸੱਸ ਗੁਰਮੀਤ ਕੌਰ ਅਤੇ ਪੁੱਤਰੀ ਸਹਿਜਲੀਨ (9) ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ। ਮਿਲੀ ਜਾਣਕਾਰੀ ਮੁਤਾਬਕ ਕਾਰ ਦੀ ਟਰਾਲੇ ਨਾਲ ਜਾ ਟਕਰਾਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਕਾਰ ਦੇ ਪਰਖੱਚੇ ਉਡ ਗਏ ਅਤੇ ਕਾਰ ਸਵਾਰ ਅਵਤਾਰ ਸਿੰਘ ਤੇ ਰਿਸ਼ੀਪਾਲ ਸਿੰਘ ਦੀ ਮੌਕੇ 'ਤੇ ਹੀ ਮੌਤ ਹੋ ਗਈ। [caption id="attachment_250404" align="aligncenter" width="300"]Dense fog claims two lives in Machiwara Sahib ਮਾਛੀਵਾੜਾ: ਸੰਘਣੀ ਧੁੰਦ ਕਾਰਨ ਵਾਪਰਿਆ ਭਿਆਨਕ ਸੜਕ ਹਾਦਸਾ, 2 ਦੀ ਮੌਤ[/caption] ਇਸ ਘਟਨਾ ਦੀ ਸੂਚਨਾ ਮਿਲਦਿਆਂ ਮੌਕੇ 'ਤੇ ਪਹੁੰਚੀ ਸਥਾਨਕ ਪੁਲਿਸ ਵੱਲੋਂ ਟਰਾਲਾ ਚਾਲਕ ਦੀ ਪਹਿਚਾਣ ਕਰ ਉਸ ਖਿਲਾਫ਼ ਮਾਮਲਾ ਦਰਜ ਕੀਤਾ ਜਾ ਰਿਹਾ ਹੈ। ਪੁਲਿਸ ਨੇ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਪੋਸਟ ਮਾਰਟਮ ਲਈ ਭਿਜਵਾ ਦਿੱਤਾ। -PTC News


Top News view more...

Latest News view more...