Fri, Apr 19, 2024
Whatsapp

ਮੱਧ ਪ੍ਰਦੇਸ਼ ਦੇ ਰਾਜਪਾਲ ਅਤੇ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਨੇਤਾ ਲਾਲਜੀ ਟੰਡਨ ਦਾ ਹੋਇਆ ਦਿਹਾਂਤ

Written by  Shanker Badra -- July 21st 2020 12:43 PM
ਮੱਧ ਪ੍ਰਦੇਸ਼ ਦੇ ਰਾਜਪਾਲ ਅਤੇ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਨੇਤਾ ਲਾਲਜੀ ਟੰਡਨ ਦਾ ਹੋਇਆ ਦਿਹਾਂਤ

ਮੱਧ ਪ੍ਰਦੇਸ਼ ਦੇ ਰਾਜਪਾਲ ਅਤੇ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਨੇਤਾ ਲਾਲਜੀ ਟੰਡਨ ਦਾ ਹੋਇਆ ਦਿਹਾਂਤ

ਮੱਧ ਪ੍ਰਦੇਸ਼ ਦੇ ਰਾਜਪਾਲ ਅਤੇ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਨੇਤਾ ਲਾਲਜੀ ਟੰਡਨ ਦਾ ਹੋਇਆ ਦਿਹਾਂਤ:ਲਖਨਊ : ਮੱਧ ਪ੍ਰਦੇਸ਼ ਦੇ ਰਾਜਪਾਲ ਅਤੇ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਨੇਤਾ ਲਾਲਜੀ ਟੰਡਨ ਦਾ ਦਿਹਾਂਤ ਹੋ ਗਿਆ ਹੈ। ਉਹ 85 ਸਾਲਾਂ ਦੇ ਸਨ। ਉੱਤਰ ਪ੍ਰਦੇਸ਼ ਸਰਕਾਰ 'ਚ ਮੰਤਰੀ ਤੇ ਉਨ੍ਹਾਂ ਦੇ ਪੁੱਤਰ ਆਸ਼ੂਤੋਸ਼ ਟੰਡਨ ਨੇ ਟਵਿੱਟਰ 'ਤੇ ਇਸ ਦੀ ਜਾਣਕਾਰੀ ਦਿੱਤੀ ਹੈ। ਉਨ੍ਹਾਂ ਟਵਿੱਟਰ 'ਤੇ ਲਿਖਿਆ 'ਬਾਬੂਜੀ ਨਹੀਂ ਰਹੇ।' ਭਾਜਪਾ ਦੇ ਉੱਘੇ ਆਗੂ ਲਾਲਜੀ ਟੰਡਨ ਬੀਤੇ ਕਈ ਦਿਨਾਂ ਤੋਂ ਬਿਮਾਰ ਚੱਲ ਰਹੇ ਸਨ ਤੇ ਉਨ੍ਹਾਂ ਦਾ ਲਖਨਊ ਦੇ ਇੱਕ ਹਸਪਤਾਲ 'ਚ ਇਲਾਜ ਚੱਲ ਰਿਹਾ ਸੀ। ਉੱਤਰ ਪ੍ਰਦੇਸ਼ ਸਰਕਾਰ 'ਚ ਮੰਤਰੀ ਰਹੇ ਟੰਡਨ ਨੇ ਅੱਜ ਸਵੇਰੇ 5.35 ਵਜੇ ਅੰਤਿਮ ਸਾਹ ਲਿਆ ਹੈ। [caption id="attachment_419402" align="aligncenter" width="300"] ਮੱਧ ਪ੍ਰਦੇਸ਼ ਦੇ ਰਾਜਪਾਲ ਅਤੇ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਨੇਤਾ ਲਾਲਜੀ ਟੰਡਨ ਦਾ ਹੋਇਆ ਦਿਹਾਂਤ[/caption] ਉਨ੍ਹਾਂ ਅੰਤਿਮ ਸਸਕਾਰ ਅੱਜ ਸ਼ਾਮ ਨੂੰ ਕੀਤਾ ਜਾਵੇਗਾ। ਲਾਲਜੀ ਟੰਡਨ ਕਈ ਦਿਨਾਂ ਤੋਂ ਬਿਮਾਰ ਹੋਣ ਕਾਰਨ ਹਸਪਤਾਲ ਵਿੱਚ ਦਾਖਲ ਸਨ। ਇਹੀ ਕਾਰਨ ਸੀ ਕਿ ਮੱਧ ਪ੍ਰਦੇਸ਼ ਦੇ ਰਾਜਪਾਲ ਦਾ ਕਾਰਜਭਾਰ ਆਨੰਦੀਬੇਨ ਪਟੇਲ ਨੂੰ ਸੌਂਪਿਆ ਗਿਆ ਸੀ। ਹੁਣ ਉਨ੍ਹਾਂ ਦੀ ਮੌਤ ਤੋਂ ਬਾਅਦ ਬਹੁਤ ਸਾਰੇ ਵੱਡੇ ਨੇਤਾ ਸ਼ਰਧਾਂਜਲੀ ਭੇਟ ਕਰ ਰਹੇ ਹਨ। ਲਾਲ ਜੀ ਟੰਡਨ ਦੇ ਦਿਹਾਂਤ ਤੋਂ ਬਾਅਦ ਯੂਪੀ ਵਿੱਚ ਤਿੰਨ ਦਿਨਾਂ ਰਾਜਕੀ ਸੋਗ ਐਲਾਨਿਆ ਗਿਆ ਹੈ। [caption id="attachment_419401" align="aligncenter" width="300"] ਮੱਧ ਪ੍ਰਦੇਸ਼ ਦੇ ਰਾਜਪਾਲ ਅਤੇ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਨੇਤਾ ਲਾਲਜੀ ਟੰਡਨ ਦਾ ਹੋਇਆ ਦਿਹਾਂਤ[/caption] ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਲਾਲਜੀ ਟੰਡਨ ਦੇ ਦਿਹਾਂਤ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਪੀਐਮ ਮੋਦੀ ਨੇ ਟਵੀਟ ਕੀਤਾ ਕਿ ਲਾਲਜੀ ਟੰਡਨ ਨੂੰ ਉਨ੍ਹਾਂ ਦੀ ਸਮਾਜ ਸੇਵਾ ਲਈ ਯਾਦ ਕੀਤਾ ਜਾਵੇਗਾ। ਉਨ੍ਹਾਂ ਨੇ ਉੱਤਰ ਪ੍ਰਦੇਸ਼ ਵਿੱਚ ਭਾਰਤੀ ਜਨਤਾ ਪਾਰਟੀ ਨੂੰ ਮਜਬੂਤ ਕਰਨ ਵਿੱਚ ਮਹੱਤਵਪੂਰਣ ਭੂਮਿਕਾ ਨਿਭਾਈ, ਉਹ ਜਨਤਾ ਦੀ ਭਲਾਈ ਲਈ ਕੰਮ ਕਰਨ ਵਾਲੇ ਨੇਤਾ ਸਨ। ਪੀਐਮ ਮੋਦੀ ਨੇ ਲਿਖਿਆ ਕਿ ਲਾਲਜੀ ਟੰਡਨ ਨੂੰ ਕਾਨੂੰਨੀ ਮਾਮਲਿਆਂ ਬਾਰੇ ਵੀ ਚੰਗੀ ਜਾਣਕਾਰੀ ਸੀ ਅਤੇ ਉਸਨੇ ਅਟਲ ਜੀ ਨਾਲ ਲੰਮਾ ਸਮਾਂ ਬਿਤਾਇਆ। ਮੈਂ ਉਸਨੂੰ ਸ਼ਰਧਾਂਜਲੀ ਭੇਟ ਕਰਦਾ ਹਾਂ। ਦੱਸ ਦੇਈਏ ਕਿ ਲਾਲ ਜੀ ਟੰਡਨ ਨੂੰ 2018 ਵਿੱਚ ਬਿਹਾਰ ਦਾ ਗਵਰਨਰ ਬਣਾਇਆ ਗਿਆ ਸੀ। ਇਸ ਤੋਂ ਬਾਅਦ 2019 ਵਿੱਚ ਉਨ੍ਹਾਂ ਨੂੰ ਮੱਧ ਪ੍ਰਦੇਸ਼ ਦਾ ਰਾਜਪਾਲ ਨਿਯੁਕਤ ਕੀਤਾ ਗਿਆ ਸੀ। ਲਖਨਊ ਵਿੱਚ ਲਾਲਜੀ ਟੰਡਨ ਦੀ ਪ੍ਰਸਿੱਧੀ ਸਮਾਜ ਦੇ ਹਰ ਭਾਈਚਾਰੇ ਵਿੱਚ ਸੀ। ਉਹ ਸਾਬਕਾ ਪ੍ਰਧਾਨ ਮੰਤਰੀ ਸਵਰਗੀ ਅਟਲ ਬਿਹਾਰੀ ਵਾਜਪਾਈ ਦੇ ਕਾਫ਼ੀ ਕਰੀਬੀ ਅਤੇ ਮਹੱਤਵਪੂਰਨ ਸਹਿਯੋਗੀ ਵੀ ਸੀ। -PTCNews


Top News view more...

Latest News view more...