Sun, Apr 28, 2024
Whatsapp

ਮੱਧ ਪ੍ਰਦੇਸ਼ ਵਿਖੇ ਅੰਤਰਰਾਸ਼ਟਰੀ ਨਗਰ ਕੀਰਤਨ ਨੂੰ ਲੈ ਕੇ ਸੰਗਤ ਵਿਚ ਭਾਰੀ ਉਤਸ਼ਾਹ ,ਜੱਬਲਪੁਰ ਤੋਂ ਅਗਲੇ ਪੜਾਅ ਲਈ ਹੋਇਆ ਰਵਾਨਾ

Written by  Shanker Badra -- September 10th 2019 04:43 PM
ਮੱਧ ਪ੍ਰਦੇਸ਼ ਵਿਖੇ ਅੰਤਰਰਾਸ਼ਟਰੀ ਨਗਰ ਕੀਰਤਨ ਨੂੰ ਲੈ ਕੇ ਸੰਗਤ ਵਿਚ ਭਾਰੀ ਉਤਸ਼ਾਹ ,ਜੱਬਲਪੁਰ ਤੋਂ ਅਗਲੇ ਪੜਾਅ ਲਈ ਹੋਇਆ ਰਵਾਨਾ

ਮੱਧ ਪ੍ਰਦੇਸ਼ ਵਿਖੇ ਅੰਤਰਰਾਸ਼ਟਰੀ ਨਗਰ ਕੀਰਤਨ ਨੂੰ ਲੈ ਕੇ ਸੰਗਤ ਵਿਚ ਭਾਰੀ ਉਤਸ਼ਾਹ ,ਜੱਬਲਪੁਰ ਤੋਂ ਅਗਲੇ ਪੜਾਅ ਲਈ ਹੋਇਆ ਰਵਾਨਾ

ਮੱਧ ਪ੍ਰਦੇਸ਼ ਵਿਖੇ ਅੰਤਰਰਾਸ਼ਟਰੀ ਨਗਰ ਕੀਰਤਨ ਨੂੰ ਲੈ ਕੇ ਸੰਗਤ ਵਿਚ ਭਾਰੀ ਉਤਸ਼ਾਹ ,ਜੱਬਲਪੁਰ ਤੋਂ ਅਗਲੇ ਪੜਾਅ ਲਈ ਹੋਇਆ ਰਵਾਨਾ:ਅੰਮ੍ਰਿਤਸਰ : ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਆਰੰਭ ਹੋਏ ਅੰਤਰਰਾਸ਼ਟਰੀ ਨਗਰ ਕੀਰਤਨ ਦਾ ਮੱਧ ਪ੍ਰਦੇਸ਼ ਸੂਬੇ ਅੰਦਰ ਵੱਖ-ਵੱਖ ਥਾਵਾਂ ’ਤੇ ਸੰਗਤਾਂ ਵੱਲੋਂ ਜਾਹੋ-ਜਲਾਲ ਨਾਲ ਸਵਾਗਤ ਕੀਤਾ ਜਾ ਰਿਹਾ ਹੈ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਅੱਠ ਸੂਬਿਆਂ ਅੰਦਰ ਵੀ ਸੰਗਤ ਵਿਚ ਭਰਵਾਂ ਉਤਸ਼ਾਹ ਪਾਇਆ ਗਿਆ ਹੈ। ਇਸੇ ਦੌਰਾਨ ਵੱਖ-ਵੱਖ ਪੜਾਵਾਂ ਤੋਂ ਹੁੰਦਾ ਹੋਇਆ ਇਹ ਨਗਰ ਕੀਰਤਨ ਅੱਜ ਮੱਧ ਪ੍ਰਦੇਸ਼ ਦੇ ਜੱਬਲਪੁਰ ਤੋਂ ਸਾਗਰ ਲਈ ਰਵਾਨਾ ਹੋ ਗਿਆ। ਇਥੋਂ ਰਵਾਨਗੀ ਤੋਂ ਪਹਿਲਾਂ ਭਾਈ ਜਗਦੇਵ ਸਿੰਘ ਵੱਲੋਂ ਅਰਦਾਸ ਕੀਤੀ ਗਈ ਅਤੇ ਰਾਗੀ ਸਿੰਘਾਂ ਨੇ ਗੁਰਬਾਣੀ ਕੀਰਤਨ ਵੀ ਕੀਤਾ। [caption id="attachment_338528" align="aligncenter" width="300"]Madhya Pradesh international Nagar Kirtan Jabalpur To Next phase ਮੱਧ ਪ੍ਰਦੇਸ਼ ਵਿਖੇ ਅੰਤਰਰਾਸ਼ਟਰੀ ਨਗਰ ਕੀਰਤਨ ਨੂੰ ਲੈ ਕੇ ਸੰਗਤ ਵਿਚ ਭਾਰੀ ਉਤਸ਼ਾਹ , ਜੱਬਲਪੁਰ ਤੋਂ ਅਗਲੇ ਪੜਾਅ ਲਈ ਹੋਇਆ ਰਵਾਨਾ[/caption] ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਕਰਨੈਲ ਸਿੰਘ ਪੰਜੋਲੀ ਨੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨਾਲ ਜੁੜਨ ਦੀ ਪ੍ਰੇਰਣਾ ਕੀਤੀ। ਜੱਬਲਪੁਰ ਵਿਖੇ ਮੱਧ ਪ੍ਰਦੇਸ਼ ਦੇ ਵਿੱਤ ਮੰਤਰੀ ਸ੍ਰੀ ਤਰੁਣ ਬਨੋਟ ਵੀ ਗੁਰੂ ਸਾਹਿਬ ਨੂੰ ਨਤਮਸਤਕ ਹੋਣ ਲਈ ਪਹੁੰਚੇ। ਇਸ ਤੋਂ ਇਲਾਵਾ ਹਾਈ ਕੋਰਟ ਦੇ ਮਾਨਯੋਗ ਜੱਜ ਜੀ.ਐਸ. ਆਹਲੂਵਾਲੀਆ ਅਤੇ ਉਨ੍ਹਾਂ ਦੀ ਪਤਨੀ ਸ੍ਰੀਮਤੀ ਭੁਪਿੰਦਰ ਕੌਰ ਨੇ ਵੀ ਨਗਰ ਕੀਰਤਨ ਵਿਚ ਹਾਜ਼ਰੀ ਭਰ ਕੇ ਸ਼ਰਧਾ ਪ੍ਰਗਟਾਈ। [caption id="attachment_338530" align="aligncenter" width="300"]Madhya Pradesh international Nagar Kirtan Jabalpur To Next phase ਮੱਧ ਪ੍ਰਦੇਸ਼ ਵਿਖੇ ਅੰਤਰਰਾਸ਼ਟਰੀ ਨਗਰ ਕੀਰਤਨ ਨੂੰ ਲੈ ਕੇ ਸੰਗਤ ਵਿਚ ਭਾਰੀ ਉਤਸ਼ਾਹ , ਜੱਬਲਪੁਰ ਤੋਂ ਅਗਲੇ ਪੜਾਅ ਲਈ ਹੋਇਆ ਰਵਾਨਾ[/caption] ਸ਼੍ਰੋਮਣੀ ਕਮੇਟੀ ਦੇ ਮੈਂਬਰ ਜਥੇਦਾਰ ਕਰਨੈਲ ਸਿੰਘ ਪੰਜੋਲੀ ਨੇ ਜੱਬਲਪੁਰ ਤੋਂ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਨਗਰ ਕੀਰਤਨ ਦੇ ਰਸਤੇ ਉੱਪਰ ਹਰ ਥਾਂ ’ਤੇ ਸੰਗਤਾਂ ਸਵਾਗਤ ਲਈ ਮੌਜੂਦ ਸਨ, ਜਿਨ੍ਹਾਂ ਨੇ ਗੁਰੂ ਸਾਹਿਬ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰਨ ਦੇ ਨਾਲ-ਨਾਲ ਸੰਗਤ ਲਈ ਲੰਗਰਾਂ ਅਤੇ ਚਾਹ ਪਾਣੀ ਆਦਿ ਦੀ ਸੇਵਾ ਵੀ ਕੀਤੀ। ਉਨ੍ਹਾਂ ਦੱਸਿਆ ਕਿ ਕਾਰੋਬਾਰੀ ਸੰਗਤਾਂ ਵੱਲੋਂ ਆਪੋ-ਆਪਣੀਆਂ ਦੁਕਾਨਾਂ ਦੇ ਬਾਹਰ ਸਮਰੱਥਾ ਅਨੁਸਾਰ ਸਵਾਗਤ ਅਤੇ ਟਹਿਲ ਸੇਵਾ ਦੇ ਪ੍ਰਬੰਧ ਕੀਤੇ ਗਏ ਸਨ। ਨਗਰ ਕੀਰਤਨ ਦਾ ਸਵਾਗਤ ਕਰਨ ਵਾਲੀਆਂ ਸੰਗਤਾਂ ਵਿਚ ਸਿੱਖਾਂ ਤੋਂ ਇਲਾਵਾ ਹਿੰਦੂ, ਮੁਸਲਮਾਨ ਅਤੇ ਹੋਰ ਭਾਈਚਾਰੇ ਦੇ ਲੋਕ ਵੀ ਸ਼ਾਮਲ ਸਨ। [caption id="attachment_338529" align="aligncenter" width="300"]Madhya Pradesh international Nagar Kirtan Jabalpur To Next phase ਮੱਧ ਪ੍ਰਦੇਸ਼ ਵਿਖੇ ਅੰਤਰਰਾਸ਼ਟਰੀ ਨਗਰ ਕੀਰਤਨ ਨੂੰ ਲੈ ਕੇ ਸੰਗਤ ਵਿਚ ਭਾਰੀ ਉਤਸ਼ਾਹ , ਜੱਬਲਪੁਰ ਤੋਂ ਅਗਲੇ ਪੜਾਅ ਲਈ ਹੋਇਆ ਰਵਾਨਾ[/caption] ਉਨ੍ਹਾਂ ਦੱਸਿਆ ਕਿ ਨਗਰ ਕੀਰਤਨ ਪ੍ਰਤੀ ਏਨਾ ਭਰਵਾਂ ਉਤਸ਼ਾਹ ਆਪਣੇ ਆਪ ਵਿਚ ਇਤਿਹਾਸਕ ਹੈ। ਉਨ੍ਹਾਂ ਦੱਸਿਆ ਕਿ ਗੁਰੂ ਸਾਹਿਬ ਦੀਆਂ ਨਿਸ਼ਾਨੀਆਂ ਦੇ ਦਰਸ਼ਨ ਕਰਨ ਲਈ ਵੀ ਸੰਗਤਾਂ ਵਿਚ ਭਾਰੀ ਉਤਸ਼ਾਹ ਹੈ। ਨਗਰ ਕੀਰਤਨ ਨਾਲ ਚੱਲ ਰਹੇ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਭੇਜੇ ਗਏ ਮੁਲਾਜ਼ਮ ਨਗਰ ਕੀਰਤਨ ਵਿਚ ਤਨਦੇਹੀ ਨਾਲ ਸੇਵਾ ਨਿਭਾ ਰਹੇ ਹਨ। [caption id="attachment_338527" align="aligncenter" width="300"]Madhya Pradesh international Nagar Kirtan Jabalpur To Next phase ਮੱਧ ਪ੍ਰਦੇਸ਼ ਵਿਖੇ ਅੰਤਰਰਾਸ਼ਟਰੀ ਨਗਰ ਕੀਰਤਨ ਨੂੰ ਲੈ ਕੇ ਸੰਗਤ ਵਿਚ ਭਾਰੀ ਉਤਸ਼ਾਹ , ਜੱਬਲਪੁਰ ਤੋਂ ਅਗਲੇ ਪੜਾਅ ਲਈ ਹੋਇਆ ਰਵਾਨਾ[/caption] ਨਗਰ ਕੀਰਤਨ ਦੀ ਜੱਬਲਪੁਰ ਤੋਂ ਰਵਾਨਗੀ ਸਮੇਂ ਪ੍ਰਮੁੱਖ ਸ਼ਖ਼ਸੀਅਤਾਂ ਵਿਚ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਦਨ ਮਹਿਲ ਦੇ ਪ੍ਰਧਾਨ  ਪ੍ਰੀਤਮ ਸਿੰਘ, ਸਕੱਤਰ ਰਣਜੀਤ ਸਿੰਘ, ਮੀਤ ਪ੍ਰਧਾਨ ਸੁਰਜੀਤ ਸਿੰਘ ਬੱਗਾ, ਖ਼ਜ਼ਾਨਚੀ ਬਲਜੀਤ ਸਿੰਘ, ਕੁਲਦੀਪ ਸਿੰਘ, ਅਮਰੀਕ ਸਿੰਘ, ਪ੍ਰਿਤਪਾਲ ਸਿੰਘ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਵੱਲੋਂ ਪ੍ਰਬੰਧਕੀ ਸੇਵਾਵਾਂ ਨਿਭਾਅ ਰਹੇ ਸ੍ਰੀ ਦਰਬਾਰ ਸਾਹਿਬ ਦੇ ਵਧੀਕ ਮੈਨੇਜਰ ਪਰਮਜੀਤ ਸਿੰਘ, ਸਿੱਖ ਮਿਸ਼ਨ ਦੇ ਇੰਚਾਰਜ ਭਾਈ ਗੁਰਮੀਤ ਸਿੰਘ, ਸੁਪਰਵਾਈਜ਼ਰ ਰਜਵੰਤ ਸਿੰਘ ਰੰਧਾਵਾ, ਗੁਰਲਾਲ ਸਿੰਘ, ਹੈੱਡ ਗ੍ਰੰਥੀ ਭਾਈ ਅਵਤਾਰ ਸਿੰਘ, ਪ੍ਰਚਾਰਕ ਭਾਈ ਤੇਜਿੰਦਰ ਸਿੰਘ ਤੇ ਭਾਈ ਅਮਨਦੀਪ ਸਿੰਘ ਸਮੇਤ ਵੱਡੀ ਗਿਣਤੀ ਸੰਗਤਾਂ ਮੌਜੂਦ ਸਨ। -PTCNews


Top News view more...

Latest News view more...