ਇੱਕ ਕਲਯੁੱਗੀ ਪਿਓ ਨੇ ਪੁੱਤਰ ਲਈ ਕੀਤਾ ਅਜਿਹਾ ਘਿਨੌਣਾ ਕੰਮ ,ਪਤਨੀ ਨੇ ਖੋਲ੍ਹੀਆਂ ਪੋਲਾਂ

Madhya Pradesh Kalyugi Father Daughter murder

ਇੱਕ ਕਲਯੁੱਗੀ ਪਿਓ ਨੇ ਪੁੱਤਰ ਲਈ ਕੀਤਾ ਅਜਿਹਾ ਘਿਨੌਣਾ ਕੰਮ ,ਪਤਨੀ ਨੇ ਖੋਲ੍ਹੀਆਂ ਪੋਲਾਂ:ਮੱਧ ਪ੍ਰਦੇਸ਼ ਦੇ ਇੰਦੌਰ ‘ਚ ਇੱਕ ਕਲਯੁੱਗੀ ਪਿਓ ਨੇ ਪੁੱਤਰ ਦੀ ਚਾਹਤ ਲਈ ਆਪਣੀ ਹੀ ਡੇਢ ਸਾਲਾ ਧੀ ਦਾ ਕਤਲ ਕਰ ਦਿੱਤਾ ਹੈ।ਜਾਣਕਾਰੀ ਅਨੁਸਾਰ ਜਦੋਂ ਦੋਸ਼ੀ ਪਿਓ ਸ਼ਰਾਬ ਪੀ ਕੇ ਆਪਣੀ ਪਤਨੀ ਨਾਲ ਕੁੱਟਮਾਰ ਕਰਨ ਲੱਗਾ ਤਾਂ ਇਹ ਸਭ ਵੇਖ ਕੇ ਬੱਚੀ ਰੋਣ ਲੱਗ ਪਈ ਤਾਂ ਉਸ ਨੇ ਆਪਣੀ ਧੀ ਦਾ ਮੂੰਹ ਘੁੱਟ ਦਿੱਤਾ, ਜਿਸ ਕਾਰਨ ਉਸ ਦੀ ਮੌਤ ਹੋ ਗਈ।ਜਿਸ ਤੋਂ ਬਾਅਦ ਬੱਚੀ ਨੂੰ ਹਸਪਤਾਲ ਲਿਜਾਇਆ ਗਿਆ ,ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।ਦੋਸ਼ੀ ਨੇ ਆਪਣੀ ਪਤਨੀ ਨੂੰ ਧਮਕੀ ਦਿੱਤੀ ਕਿ ਜੇਕਰ ਉਸ ਨੇ ਇਸ ਬਾਰੇ ਕਿਸੇ ਨੂੰ ਦੱਸਿਆ ਤਾਂ ਉਹ ਉਸ ਨੂੰ ਵੀ ਜਾਨੋਂ ਮਾਰ ਦਵੇਗਾ।ਇਸ ਘਟਨਾ ਤੋਂ ਬਾਅਦ ਪੀੜਤ ਮਾਂ ਨੇ ਆਪਣੇ ਮਾਤਾ-ਪਿਤਾ ਨੂੰ ਫ਼ੋਨ ਕਰਕੇ ਘਰ ਬੁਲਾਇਆ ਅਤੇ ਸਾਰੀ ਘਟਨਾ ਬਾਰੇ ਦੱਸ ਦਿੱਤਾ।

ਜਾਣਕਾਰੀ ਅਨੁਸਾਰ ਇਨ੍ਹਾਂ ਦਾ ਵਿਆਹ ਤਿੰਨ ਸਾਲ ਪਹਿਲਾਂ ਹੀ ਹੋਇਆ ਸੀ ਅਤੇ ਜਦੋਂ ਉਨ੍ਹਾਂ ਦੇ ਘਰ ਇੱਕ ਕੁੜੀ ਨੇ ਜਨਮ ਲਿਆ ਤਾਂ ਉਦੋਂ ਤੋਂ ਹੀ ਉਨ੍ਹਾਂ ਵਿਚਕਾਰ ਲੜਾਈ-ਝਗੜਾ ਸ਼ੁਰੂ ਹੋ ਗਿਆ ਸੀ।ਮ੍ਰਿਤਕ ਬੱਚੀ ਦੀ ਮਾਂ ਨੇ ਦੱਸਿਆ ਕਿ ਉਸ ਦੇ ਪਤੀ ਨੂੰ ਪੁੱਤਰ ਚਾਹੀਦਾ ਸੀ ਪਰ ਉਨ੍ਹਾਂ ਘਰ ਧੀ ਹੋਈ ਤਾਂ ਉਹ ਹਰ ਰੋਜ਼ ਸ਼ਰਾਬ ਪੀ ਕੇ ਉਸ ਨਾਲ ਕੁੱਟਮਾਰ ਕਰਨ ਲੱਗਾ।ਇਸ ਤੋਂ ਪਹਿਲਾਂ ਵੀ ਕਈ ਵਾਰ ਉਹ ਬੱਚੀ ਨੂੰ ਮਾਰਨ ਦੀਆਂ ਧਮਕੀਆਂ ਦੇ ਚੁੱਕਾ ਸੀ।

ਦੱਸਣਯੋਗ ਹੈ ਕਿ ਬੱਚੀ ਦੀ ਮਾਂ ਦੇ ਬਿਆਨਾਂ ‘ਤੇ ਪੁਲਿਸ ਨੇ ਪਿਓ ਵਿਰੁੱਧ ਕਤਲ ਦਾ ਮਾਮਲਾ ਦਰਜ ਕਰ ਲਿਆ ਹੈ ਅਤੇ ਅੱਜ ਬੱਚੀ ਦਾ ਪੋਸਟਮਾਰਟਮ ਕਰਵਾਇਆ ਜਾਵੇਗਾ।
-PTCNews