ਸ਼ਰਾਬ ਦੇ ਨਸ਼ੇ ‘ਚ ਵਿਅਕਤੀ ਨੇ ਮਾਂ, ਭੈਣ ਤੇ ਭਾਬੀ ਨਾਲ ਕੀਤਾ ਜਬਰ ਜ਼ਨਾਹ, ਪਰਿਵਾਰਿਕ ਮੈਬਰਾਂ ਨੇ ਉਤਾਰਿਆ ਮੌਤ ਦੇ ਘਾਟ

ਸ਼ਰਾਬ ਦੇ ਨਸ਼ੇ ‘ਚ ਵਿਅਕਤੀ ਨੇ ਮਾਂ, ਭੈਣ ਤੇ ਭਾਬੀ ਨਾਲ ਕੀਤਾ ਜਬਰ ਜ਼ਨਾਹ, ਪਰਿਵਾਰਿਕ ਮੈਬਰਾਂ ਨੇ ਉਤਾਰਿਆ ਮੌਤ ਦੇ ਘਾਟ,ਨਵੀਂ ਦਿੱਲੀ: ਮੱਧ ਪ੍ਰਦੇਸ਼ ਦੇ ਦਾਤੀਆ ਤੋਂ ਇੱਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ, ਜਿਸ ਨੂੰ ਸੁਣ ਤੁਹਾਡੇ ਵੀ ਹੋਸ਼ ਉੱਡ ਜਾਣਗੇ। ਦਰਅਸਲ, ਇਥੇ ਇੱਕ ਵਿਕਤੀ ਵੱਲੋਂ ਸ਼ਰਾਬ ਦੇ ਨਸ਼ੇ ‘ਚ ਧੁੱਤ ਹੋ ਕੇ ਆਪਣੀ ਹੀ ਮਾਂ, ਭੈਣ ਅਤੇ ਭਰਜਾਈ ਨੂੰ ਹਵਸ ਦਾ ਸ਼ਿਕਾਰ ਬਣਾ ਲਿਆ ਹੈ।

ਜਿਸ ਤੋਂ ਬਾਅਦ ਉਸ ਦੇ ਪਰਿਵਾਰਿਕ ਮੈਬਰਾਂ ਨੂੰ ਉਸ ਨੂੰ ਮੌਤ ਦੇ ਘਾਟ ਉਤਾਰ ਦਿੱਤਾ। ਇਸ ਘਟਨਾ ਤੋਂ ਬਾਅਦ ਇਲਾਕੇ ‘ਚ ਸਨਸਨੀ ਫੈਲੀ ਹੋਈ ਹੈ।

ਹੋਰ ਪੜ੍ਹੋ: ਦੀਵਾਲੀ ਵਾਲੀ ਰਾਤ ਵਾਪਰਿਆ ਦਰਦਨਾਕ ਸੜਕ ਹਾਦਸਾ, ਤਿੰਨ ਧੀਆਂ ਦੇ ਪਿਤਾ ਦੀ ਮੌਤ

ਪਰਿਵਾਰਿਕ ਮੈਬਰਾਂ ਦਾ ਕਹਿਣਾ ਹੈ ਕਿ ਇਹ ਵਿਅਕਤੀ ਪਹਿਲਾਂ ਵੀ ਅਜਿਹੀਆਂ ਘਟਨਾਵਾਂ ਨੂੰ ਅੰਜਾਮ ਦੇ ਚੁੱਕਾ ਹੈ ਤੇ ਇਸ ਵਾਰ ਹੱਦ ਪਾਰ ਕਰ ਗਿਆ, ਜਿਸ ਕਾਰਨ ਪਰਿਵਾਰ ਨੂੰ ਇਹ ਕਦਮ ਚੁੱਕਣਾ ਪਿਆ। ਉਧਰ ਘਟਨਾ ਦੀ ਸੂਚਨਾ ਮਿਲਦਿਆਂ ਹੀ ਸਥਾਨਕ ਪੁਲਿਸ ਮੌਕੇ ‘ਤੇ ਪਹੁੰਚ ਗਈ ਤੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪਰਿਵਾਰਿਕ ਨੂੰ ਹਿਰਾਸਤ ‘ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ।

-PTC News