ਦੇਸ਼

ਮੱਧ ਪ੍ਰਦੇਸ਼: ਕਾਰ ਤੇ ਟਰੱਕ ਵਿਚਾਲੇ ਭਿਆਨਕ ਟੱਕਰ, 4 ਮੌਤਾਂ, ਕਈ ਜ਼ਖਮੀ

By Jashan A -- July 25, 2019 3:07 pm -- Updated:Feb 15, 2021

ਮੱਧ ਪ੍ਰਦੇਸ਼: ਕਾਰ ਤੇ ਟਰੱਕ ਵਿਚਾਲੇ ਭਿਆਨਕ ਟੱਕਰ, 4 ਮੌਤਾਂ, ਕਈ ਜ਼ਖਮੀ,ਨਵੀਂ ਦਿੱਲੀ: ਮੱਧ ਪ੍ਰਦੇਸ਼ ਦੇ ਰੀਵਾ ਜ਼ਿਲ੍ਹੇ 'ਚ ਭਿਆਨਕ ਸੜਕ ਹਾਦਸਾ ਵਾਪਰਨ ਕਾਰਨ 4 ਲੋਕਾਂ ਦੀ ਮੌਤ ਹੋ ਗਈ ਤੇ 4 ਹੋਰ ਜ਼ਖਮੀ ਹੋ ਗਏ। ਇਹ ਹਾਦਸਾ ਇੱਕ ਕਾਰ ਅਤੇ ਟਰੱਕ ਵਿਚਾਲੇ ਹੋਈ ਭਿਆਨਕ ਟੱਕਰ ਕਾਰਨ ਵਾਪਰਿਆ ਹੈ।

ਟੱਕਰ ਇੰਨੀ ਜ਼ਬਰਦਸਤ ਸੀ ਕਿ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ ਅਤੇ ਲਾਸ਼ਾਂ ਤੇ ਜ਼ਖ਼ਮੀਆਂ ਬਹੁਤ ਮੁਸ਼ਕਲ ਨਾਲ ਬਾਹਰ ਕੱਢਿਆ ਗਿਆ।

ਹੋਰ ਪੜ੍ਹੋ: ਜਲੰਧਰ ਦੇ ਕਿਸ਼ਨਗੜ੍ਹ ਕੋਲ ਵਾਪਰਿਆ ਭਿਆਨਕ ਸੜਕੀ ਹਾਦਸਾ

ਮਿਲੀ ਜਾਣਕਾਰੀ ਮੁਤਾਬਕ ਬੀਤੀ ਰਾਤ ਉੱਤਰ ਪ੍ਰਦੇਸ਼ ਦੇ ਪ੍ਰਯਾਗਰਾਜ ਤੋਂ ਇੱਕ ਪਰਿਵਾਰ ਕਾਰ 'ਚ ਇੱਥੇ ਇੱਕ ਧਾਰਮਿਕ ਸਥਾਨ ਦੇ ਦਰਸ਼ਨਾਂ ਲਈ ਆ ਰਿਹਾ ਸੀ। ਇਸੇ ਦੌਰਾਨ ਮਨਗਵਾਂ ਥਾਣਾ ਖੇਤਰ 'ਚ ਪੈਂਦੇ ਹਾਈਵੇਅ 'ਤੇ ਸਾਹਮਣਿਓਂ ਆ ਰਹੇ ਇੱਕ ਟਰੱਕ ਦੀ ਕਾਰ ਨਾਲ ਟੱਕਰ ਹੋ ਗਈ।

ਜ਼ਖ਼ਮੀਆਂ ਨੂੰ ਇਲਾਜ ਲਈ ਹਸਪਤਾਲ 'ਚ ਦਾਖ਼ਲ ਕਰਾਇਆ ਗਿਆ ਹੈ। ਉਥੇ ਹੀ ਘਟਨਾ ਦੀ ਸੂਚਨਾ ਮਿਲਦਿਆਂ ਹੀ ਸਥਾਨਕ ਪੁਲਿਸ ਮੌਕੇ 'ਤੇ ਪਹੁੰਚ ਗਈ ਅਤੇ ਘਟਨਾ ਸਥਾਨ ਦਾ ਜਾਇਜ਼ਾ ਲੈਂਦੇ ਹੋਏ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ।

-PTC News

  • Share