Wed, May 1, 2024
Whatsapp

ਮੱਧ ਪ੍ਰਦੇਸ਼: 2 ਕਾਰਾਂ ਵਿਚਾਲੇ ਭਿਆਨਕ ਟੱਕਰ, 6 ਲੋਕਾਂ ਦੀ ਹੋਈ ਮੌਤ

Written by  Jashan A -- October 29th 2019 01:30 PM
ਮੱਧ ਪ੍ਰਦੇਸ਼: 2 ਕਾਰਾਂ ਵਿਚਾਲੇ ਭਿਆਨਕ ਟੱਕਰ, 6 ਲੋਕਾਂ ਦੀ ਹੋਈ ਮੌਤ

ਮੱਧ ਪ੍ਰਦੇਸ਼: 2 ਕਾਰਾਂ ਵਿਚਾਲੇ ਭਿਆਨਕ ਟੱਕਰ, 6 ਲੋਕਾਂ ਦੀ ਹੋਈ ਮੌਤ

ਮੱਧ ਪ੍ਰਦੇਸ਼: 2 ਕਾਰਾਂ ਵਿਚਾਲੇ ਭਿਆਨਕ ਟੱਕਰ, 6 ਲੋਕਾਂ ਦੀ ਹੋਈ ਮੌਤ,ਇੰਦੌਰ: ਦੇਸ਼ 'ਚ ਸੜਕੀ ਹਾਦਸਿਆਂ ਦੀਆਂ ਘਟਨਾਵਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ। ਆਏ ਦਿਨ ਤੇਜ਼ ਰਫ਼ਤਾਰ ਕਾਰਨ ਭਿਆਨਕ ਸੜਕ ਹਾਦਸੇ ਵਾਪਰ ਰਹੇ ਹਨ। ਜਿਨ੍ਹਾਂ 'ਚ ਹੁਣ ਤੱਕ ਅਨੇਕਾਂ ਲੋਕ ਆਪਣੀਆਂ ਜਾਨਾ ਗਵਾ ਚੁੱਕੇ ਹਨ। Road Accidentਅਜਿਹਾ ਹੀ ਇੱਕ ਹੋਰ ਦਰਦਨਾਕ ਸੜਕ ਹਾਦਸਾ ਮੱਧ ਪ੍ਰਦੇਸ਼ ਦੇ ਇੰਦੌਰ 'ਚ ਵਾਪਰਿਆ ਹੈ। ਜਿਥੇ ਅੱਜ ਸਵੇਰੇ 2 ਕਾਰਾਂ ਦੀ ਟੱਕਰ ਹੋ ਗਈ। ਜਿਸ ਕਾਰਨ 6 ਲੋਕਾਂ ਦੀ ਮੌਤ ਹੋ ਗਈ ਅਤੇ 5 ਗੰਭੀਰ ਰੂਪ ਨਾਲ ਜ਼ਖਮੀ ਹੋ ਗਏ। ਹੋਰ ਪੜ੍ਹੋ: ਕੱਪੜਿਆਂ ਦੀ ਦੁਕਾਨ ਨੂੰ ਲੱਗੀ ਭਿਆਨਕ ਅੱਗ, ਹੋਇਆ ਲੱਖਾਂ ਦਾ ਨੁਕਸਾਨ ਮਿਲੀ ਜਾਣਕਾਰੀ ਮੁਤਾਬਕ ਰਾਲਾਮੰਡਲ ਚੌਰਾਹੇ ਕੋਲ ਤੇਜ਼ ਰਫ਼ਤਾਰ ਨਾਲ ਜਾ ਰਹੀ ਇਕ ਕਾਰ ਬੇਕਾਬੂ ਹੋ ਕੇ ਸਾਹਮਣੇ ਤੋਂ ਆ ਰਹੀ ਦੂਜੀ ਕਾਰ ਨਾਲ ਟਕਰਾ ਗਈ।ਟੱਕਰ ਇੰਨੀ ਭਿਆਨਕ ਸੀ ਕਿ ਹਾਦਸੇ 'ਚ ਦੋਵੇਂ ਕਾਰਾਂ ਬੁਰੀ ਤਰ੍ਹਾਂ ਨੁਕਸਾਨੀਆਂ ਗਈਆਂ। Road Accidentਉਧਰ ਘਟਨਾ ਦੀ ਸੂਚਨਾ ਮਿਲਦਿਆਂ ਹੀ ਸਥਾਨਕ ਪੁਲਿਸ ਮੌਕੇ 'ਤੇ ਪਹੁੰਚ ਗਈ ਤੇ ਲਾਸ਼ਾਂ ਨੂੰ ਬਰਾਮਦ ਕਰ ਜ਼ਖਮੀਆਂ ਨੂੰ ਨੇੜੇ ਹਸਪਤਾਲ 'ਚ ਭਰਤੀ ਕਰਵਾਇਆ ਗਿਆ। ਫਿਲਹਾਲ ਪੁਲਿਸ ਨੇ ਘਟਨਾ ਸਥਾਨ ਦਾ ਜਾਇਜ਼ਾ ਲੈਂਦਿਆਂ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ। -PTC News


Top News view more...

Latest News view more...