Mon, Oct 12, 2026
Whatsapp

ਬੱਸ-ਕਾਰ ਵਿਚਾਲੇ ਹੋਈ ਜ਼ਬਰਦਸਤ ਟੱਕਰ, 4 ਲੋਕਾਂ ਦੀ ਮੌਤ, 10 ਜ਼ਖਮੀ

Reported by:  PTC News Desk  Edited by:  Jashan A -- August 04th 2019 12:21 PM
ਬੱਸ-ਕਾਰ ਵਿਚਾਲੇ ਹੋਈ ਜ਼ਬਰਦਸਤ ਟੱਕਰ, 4 ਲੋਕਾਂ ਦੀ ਮੌਤ, 10 ਜ਼ਖਮੀ

ਬੱਸ-ਕਾਰ ਵਿਚਾਲੇ ਹੋਈ ਜ਼ਬਰਦਸਤ ਟੱਕਰ, 4 ਲੋਕਾਂ ਦੀ ਮੌਤ, 10 ਜ਼ਖਮੀ

ਬੱਸ-ਕਾਰ ਵਿਚਾਲੇ ਹੋਈ ਜ਼ਬਰਦਸਤ ਟੱਕਰ, 4 ਲੋਕਾਂ ਦੀ ਮੌਤ, 10 ਜ਼ਖਮੀ,ਨਵੀਂ ਦਿੱਲੀ: ਮੱਧ ਪ੍ਰਦੇਸ਼ ਦੇ ਬਰਵਾਨੀ ਜ਼ਿਲੇਚ ਖੇਤਿਆ-ਸੇਂਧਵਾ ਰਾਜਮਾਰਗ 'ਤੇ ਭਿਆਨਕ ਸੜਕ ਹਾਦਸਾ ਵਾਪਰਨ ਕਾਰਨ 4 ਲੋਕਾਂ ਦੀ ਮੌਤ ਹੋ ਗਈ ਜਦਕਿ 10 ਹੋਰ ਜ਼ਖਮੀ ਹੋ ਗਏ ਹਨ। ਮਿਲੀ ਜਾਣਕਾਰੀ ਮੁਤਾਬਕ ਪ੍ਰਾਈਵੇਟ ਬੱਸ ਅਤੇ ਸ਼ਰਧਾਲੂਆਂ ਨੂੰ ਲੈ ਕੇ ਜਾ ਰਹੀ ਕਾਰ ਵਿਚਾਲੇ ਜਬਰਦਸਤ ਟੱਕਰ ਹੋਣ ਕਾਰਨ ਵੱਡਾ ਹਾਦਸਾ ਵਾਪਰ ਗਿਆ। ਹਾਦਸੇ 'ਚ ਜ਼ਖਮੀ ਲੋਕਾਂ ਨੂੰ ਨੇੜੇ ਦੇ ਹਸਪਤਾਲ 'ਚ ਭਰਤੀ ਕਰਵਾਇਆ ਗਿਆ, ਜਿਨ੍ਹਾਂ 'ਚੋਂ 6 ਗੰਭੀਰ ਜ਼ਖਮੀ ਲੋਕਾਂ ਨੂੰ ਅੱਗੇ ਰੈਫਰ ਕਰ ਦਿੱਤਾ ਗਿਆ ਹੈ। https://twitter.com/ANI/status/1157882162760359938?s=20 ਹੋਰ ਪੜ੍ਹੋ: ਮੈਕਸੀਕੋ 'ਚ ਜਹਾਜ਼ ਹੋਇਆ ਹਾਦਸਾਗ੍ਰਸਤ, 4 ਲੋਕਾਂ ਦੀ ਮੌਤ ਦੱਸ ਦੇਈਏ ਕਿ ਕਾਰ ਸਵਾਰ ਸ਼ਰਧਾਲੂ ਧਾਰ ਜ਼ਿਲੇ ਦੇ ਕੁਕਸ਼ੀ ਖੇਤਰ ਦੇ ਸਨ ਅਤੇ ਉਹ ਮੱਧ ਪ੍ਰਦੇਸ਼ ਮਹਾਰਾਸ਼ਟਰ ਸਰਹੱਦ 'ਤੇ ਸਥਿਤ ਤੋਰਣਮਾਲ ਦਰਸ਼ਨ ਲਈ ਜਾ ਰਹੇ ਸੀ। ਇਸ ਘਟਨਾ ਦੀ ਸੂਚਨਾ ਮਿਲਦਿਆਂ ਹੀ ਸਥਾਨਕ ਪੁਲਿਸ ਮੌਕੇ 'ਤੇ ਪਹੁੰਚ ਗਈ ਅਤੇ ਘਟਨਾ ਸਥਾਨ ਦਾ ਜਾਇਜ਼ਾ ਲੈਂਦੇ ਹੋਏ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ। -PTC News
Electrical Saftey authority
Chandigarh Group of Colleges

Top News view more...

Latest News view more...

PTC NETWORK
PTC NETWORK