Sat, Apr 27, 2024
Whatsapp

ਮੱਧ ਪ੍ਰਦੇਸ਼ 'ਚ ਬੱਸ ਅਤੇ ਟਰੱਕ ਵਿਚਾਲੇ ਭਿਆਨਕ ਟੱਕਰ, 9 ਲੋਕਾਂ ਦੀ ਮੌਤ, ਕਈ ਜ਼ਖਮੀ

Written by  Jashan A -- December 05th 2019 02:57 PM
ਮੱਧ ਪ੍ਰਦੇਸ਼ 'ਚ ਬੱਸ ਅਤੇ ਟਰੱਕ ਵਿਚਾਲੇ ਭਿਆਨਕ ਟੱਕਰ, 9 ਲੋਕਾਂ ਦੀ ਮੌਤ, ਕਈ ਜ਼ਖਮੀ

ਮੱਧ ਪ੍ਰਦੇਸ਼ 'ਚ ਬੱਸ ਅਤੇ ਟਰੱਕ ਵਿਚਾਲੇ ਭਿਆਨਕ ਟੱਕਰ, 9 ਲੋਕਾਂ ਦੀ ਮੌਤ, ਕਈ ਜ਼ਖਮੀ

ਮੱਧ ਪ੍ਰਦੇਸ਼ 'ਚ ਬੱਸ ਅਤੇ ਟਰੱਕ ਵਿਚਾਲੇ ਭਿਆਨਕ ਟੱਕਰ, 9 ਲੋਕਾਂ ਦੀ ਮੌਤ, ਕਈ ਜ਼ਖਮੀ,ਨਵੀਂ ਦਿੱਲੀ: ਮੱਧ ਪ੍ਰਦੇਸ਼ ਦੇ ਰੀਵਾ 'ਚ ਇਕ ਬੱਸ ਦੀ ਟਰੱਕ ਨਾਲ ਭਿਆਨਕ ਟੱਕਰ ਹੋਣ ਕਾਰਨ ਵੱਡਾ ਹਾਦਸਾ ਵਾਪਰ ਗਿਆ। ਇਸ ਹਾਦਸੇ 'ਚ 9 ਲੋਕਾਂ ਦੀ ਮੌਤ ਹੋ ਗਈ ਅਤੇ ਕਈ ਹੋਰ ਲੋਕ ਜ਼ਖਮੀ ਹੋ ਗਏ। Road Accidentਮਿਲੀ ਜਾਣਕਾਰੀ ਮੁਤਾਬਕ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਬੱਸ ਨੇ ਖੜ੍ਹੇ ਇੱਕ ਟਰੱਕ ਨੂੰ ਪਿੱਛੋ ਆ ਕੇ ਟੱਕਰ ਮਾਰ ਦਿੱਤੀ। ਹਾਦਸੇ ਦੌਰਾਨ ਜ਼ਖਮੀ ਹੋਏ ਲੋਕਾਂ ਨੂੰ ਨੇੜੇ ਦੇ ਹਸਪਤਾਲ 'ਚ ਭਰਤੀ ਕਰਵਾਇਆ ਗਿਆ। ਹੋਰ ਪੜ੍ਹੋ: ਮੱਧ ਪ੍ਰਦੇਸ਼: 2 ਕਾਰਾਂ ਵਿਚਾਲੇ ਭਿਆਨਕ ਟੱਕਰ, 6 ਲੋਕਾਂ ਦੀ ਹੋਈ ਮੌਤ Road Accidentਦੱਸਿਆ ਜਾ ਰਿਹਾ ਹੈ ਕਿ ਬੱਸ 'ਚ ਲਗਭਗ 60 ਲੋਕ ਸਵਾਰ ਸਨ ਅਤੇ ਬੱਸ ਕਾਫੀ ਤੇਜ਼ ਰਫਤਾਰ ਨਾਲ ਆ ਰਹੀ ਸੀ।ਉਧਰ ਘਟਨਾ ਦੀ ਸੂਚਨਾ ਮਿਲਦਿਆਂ ਹੀ ਸਥਾਨਕ ਪੁਲਿਸ ਮੌਕੇ 'ਤੇ ਪਹੁੰਚ ਗਈ ਤੇ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ। -PTC News


Top News view more...

Latest News view more...