Fri, Apr 26, 2024
Whatsapp

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਸਬੰਧੀ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਕਰਵਾਇਆ ਸਮਾਗਮ

Written by  Shanker Badra -- June 29th 2019 02:10 PM
ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਸਬੰਧੀ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਕਰਵਾਇਆ ਸਮਾਗਮ

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਸਬੰਧੀ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਕਰਵਾਇਆ ਸਮਾਗਮ

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਸਬੰਧੀ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਕਰਵਾਇਆ ਸਮਾਗਮ:ਅੰਮ੍ਰਿਤਸਰ : ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਹਰ ਸਾਲ ਦੀ ਤਰ੍ਹਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼ਰਧਾ ਨਾਲ ਮਨਾਈ ਗਈ।ਇਸ ਸਮੇਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸੁਖਜਿੰਦਰ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਭਾਈ ਸਲਵਿੰਦਰ ਸਿੰਘ ਨੇ ਅਰਦਾਸ ਕੀਤੀ। [caption id="attachment_312858" align="aligncenter" width="300"]Maharaja Ranjit Singh Anniversary Regarding Gurdwara Sri Manji Sahib Event ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਸਬੰਧੀ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਕਰਵਾਇਆ ਸਮਾਗਮ[/caption] ਇਸ ਮੌਕੇ ਪਾਵਨ ਹੁਕਮਨਾਮੇ ਤੋਂ ਬਾਅਦ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਦੇ ਕਥਾਵਾਚਕ ਭਾਈ ਹਰਮਿੱਤਰ ਸਿੰਘ ਨੇ ਸੰਗਤਾਂ ਨਾਲ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜੀਵਨ ਬਾਰੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਆਪਣੀ ਬੁੱਧੀਮਤਾ ਤੇ ਦੂਰ ਅੰਦੇਸ਼ੀ ਨਾਲ ਸਿੱਖ ਰਾਜ ਕਾਇਮ ਕੀਤਾ।ਉਨ੍ਹਾਂ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਆਪਣੇ ਰਾਜ ਵਿਚ ਹਰ ਧਰਮ ਦੇ ਲੋਕਾਂ ਦੀ ਮਦਦ ਕਰਦੇ ਸਨ ਅਤੇ ਸਭ ਨੂੰ ਧਾਰਮਿਕ ਅਜ਼ਾਦੀ ਦਾ ਅਧਿਕਾਰ ਪ੍ਰਾਪਤ ਸੀ। [caption id="attachment_312854" align="aligncenter" width="300"]Maharaja Ranjit Singh Anniversary Regarding Gurdwara Sri Manji Sahib Event ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਸਬੰਧੀ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਕਰਵਾਇਆ ਸਮਾਗਮ[/caption] ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ :ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਨਾਲ ਪੰਜਾਬ ਸਰਕਾਰ ਦੇ ਮੰਤਰੀਆਂ ਨੇ ਕੀਤੀ ਮੀਟਿੰਗ ਭਾਈ ਹਰਮਿੱਤਰ ਸਿੰਘ ਨੇ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਨੂੰ ਉਨ੍ਹਾਂ ਦੀ ਬਰਸੀ ਮੌਕੇ ਹਰ ਸਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਯਾਦ ਕਰਨਾ ਇਕ ਚੰਗਾ ਉੱਦਮ ਹੈ।ਉਨ੍ਹਾਂ ਸੰਗਤਾਂ ਨੂੰ ਬਾਣੀ ਅਤੇ ਬਾਣੇ ਨਾਲ ਜੁੜਨ ਦੀ ਅਪੀਲ ਵੀ ਕੀਤੀ।ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਐਡੀਸ਼ਨਲ ਮੈਨੇਜਰ ਬਘੇਲ ਸਿੰਘ ਤੇ ਨਿਸ਼ਾਨ ਸਿੰਘ, ਸੁਪਰਵਾਈਜ਼ਰ ਕਾਬਲ ਸਿੰਘ ਤੇ ਕੁੰਦਨ ਸਿੰਘ ਆਦਿ ਮੌਜੂਦ ਸਨ। -PTCNews


Top News view more...

Latest News view more...